Tag Archive "sarbat-khalsa-2016"

ਜੇ ਪੁਲਿਸ ਘਰਾਂ ‘ਤੇ ਛਾਪੇ ਮਾਰਦੀ ਹੈ ਤਾਂ ਉਨ੍ਹਾਂ ਨੂੰ ਘਰਾਂ ‘ਚ ਹੀ ਕੈਦ ਕਰ ਲਿਓ: ਭਾਈ ਦਾਦੂਵਾਲ

ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ 8 ਦਸੰਬਰ ਨੂੰ "ਸਰਬੱਤ ਖ਼ਾਲਸਾ" ਹੋਣ ਤੋਂ ਜਬਰੀ ਰੋਕਿਆ ਗਿਆ ਤਾਂ ਉਸੇ ਦਿਨ ਮੋਗਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਹੋਣ ਦਿੱਤਾ ਜਾਵੇਗਾ। ਭਾਈ ਦਾਦੂਵਾਲ ਗੁਰਦੁਆਰਾ ਅਕਾਲਸਰ ਸਾਹਿਬ ਵਿੱਚ "ਸਰਬੱਤ ਖ਼ਾਲਸਾ" ਦੀ ਤਿਆਰੀ ਸਬੰਧੀ ਤਿੰਨ ਜ਼ਿਲ੍ਹਿਆਂ ਪਟਿਆਲਾ, ਸੰਗਰੂਰ ਅਤੇ ਬਰਨਾਲਾ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

“ਸਰਬੱਤ ਖ਼ਾਲਸਾ” ਨਾ ਹੋਣ ਦੇਣ ’ਤੇ ਪੰਜਾਬ ਜਾਮ ਕਰ ਦਿੱਤਾ ਜਾਏਗਾ : ਭਾਈ ਮੰਡ, ਦਾਦੂਵਾਲ

ਪਿਛਲੇ ਸਾਲ 10 ਨਵੰਬਰ ਨੂੰ ਪਿੰਡ ਚੱਬਾ ਵਿਖੇ ਚੁਣੇ ਗਏ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕੱਲ੍ਹ ਵੀਰਵਾਰ ਪੰਥਕ ਧਿਰਾਂ ਦੀ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਜੇਕਰ ਬਾਦਲ ਸਰਕਾਰ ਨੇ ਮੁੜ 8 ਦਸੰਬਰ ਨੂੰ "ਸਰਬੱਤ ਖ਼ਾਲਸਾ" ਨਾ ਹੋਣ ਦਿੱਤਾ ਤਾਂ ਪੰਜਾਬ ਨੂੰ ਜਾਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 8 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਵਿੱਚ ਹੋ ਰਹੀ ਰੈਲੀ ਤਾਂ ਮੁਲਤਵੀ ਹੋ ਸਕਦੀ ਹੈ ਪਰ ਇਸੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ "ਸਰਬੱਤ ਖ਼ਾਲਸਾ" ਹੋ ਕੇ ਹੀ ਰਹੇਗਾ। ਭਾਈ ਮੰਡ ਅਤੇ ਭਾਈ ਦਾਦੂਵਾਲ ਨੇ ਯੂਨਾਈਟਿਡ ਅਕਾਲੀ ਦਲ, ਸ਼ੋ੍ਮਣੀ ਅਕਾਲੀ ਦਲ (ਅੰਮ੍ਰਿਤਸਰ), ਅਖੰਡ ਅਕਾਲੀ ਦਲ ਅਤੇ ਹੋਰ ਸਿਆਸੀ ਧਿਰਾਂ ਦੀ ਮੀਟਿੰਗ ਕਰਕੇ 8 ਦਸੰਬਰ ਨੂੰ ਕੀਤੇ ਜਾ ਰਹੇ "ਸਰਬੱਤ ਖ਼ਾਲਸਾ" ਨੂੰ ਅੰਤਿਮ ਰੂਪ ਦਿੱਤਾ।

ਕਾਰਜਕਾਰੀ ਜਥੇਦਾਰਾਂ ਨੇ 8 ਦਸੰਬਰ ਨੂੰ ਤਲਵੰਡੀ ਸਾਬੋ ਵਿਖੇ ਸਿੱਖ ਇਕੱਠ ਸੱਦਿਆ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਹੋਣ ਵਾਲੇ ਇਕੱਠ ਨੂੰ ਰੋਕਣ ਤੋਂ ਬਾਅਦ ਹੁਣ ਕਾਰਜਕਾਰੀ ਜਥੇਦਾਰਾਂ ਨੇ ਪਿੰਡ ਭਾਗੀ ਵਾਂਦਰ, ਨੇੜੇ ਤਲਵੰਡੀ ਸਾਬੋ ਵਿਖੇ 8 ਦਸੰਬਰ 2016 ਨੂੰ ਇਕੱਠ ਸੱਦਿਆ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕਾਰਜਕਾਰੀ ਜਥੇਦਾਰਾਂ ਅਤੇ ਸਮਰਥਕ ਸਿਆਸੀ ਦਲਾਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਯੂਨਾਇਟਿਡ ਅਕਾਲੀ ਦਲ ਨੇ 8 ਦਸੰਬਰ ਦੀ ਤਰੀਕ ਇਸ ਲਈ ਚੁਣੀ ਹੈ ਕਿਉਂਕਿ 8 ਦਸੰਬਰ ਨੂੰ ਸੱਤਾਧਾਰੀ ਬਾਦਲ ਦਲ ਦੀ ਮੋਗਾ ਵਿਖੇ ਸੂਬਾ ਪੱਧਰੀ ਰੈਲੀ ਹੈ।

‘ਸਰਬੱਤ ਖ਼ਾਲਸਾ’ ਮੌਕੇ ਗ੍ਰਿਫਤਾਰੀਆਂ ਦੇ ਮਾਮਲੇ ਦਾ ਹਾਈਕੋਰਟ ਵਲੋਂ ਨਿਬੇੜਾ

10 ਨਵੰਬਰ 2016 ਨੂੰ 'ਸਰਬੱਤ ਖ਼ਾਲਸਾ' ਕਰਵਾਉਣ ਦੇ ਮਾਮਲੇ 'ਚ ਪੁਲਿਸ ਵੱਲੋਂ ਨਾਜਾਇਜ਼ ਤਰੀਕੇ ਨਾਲ ਲੋਕਾਂ ਨੂੰ ਹਿਰਾਸਤ 'ਚ ਰੱਖਣ ਅਤੇ ਉਨ੍ਹਾਂ ਦੇ ਜ਼ਮਾਨਤੀ ਬਾਂਡ ਨਾ ਮੰਨਣ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਦਾਇਰ ਪਟੀਸ਼ਨ 'ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਮਾਮਲੇ 'ਚ ਸਾਵਧਾਨੀ ਦੇ ਤੌਰ 'ਤੇ ਸੂਬੇ ਦੇ ਵੱਖ-ਵੱਖ ਥਾਣਿਆਂ 'ਚ 134 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨ੍ਹਾਂ ਨੂੰ ਪੁੱਛਗਿੱਛ ਕਰਕੇ ਛੱਡ ਦਿੱਤਾ ਹੈ। ਜੱਜ ਜਤਿੰਦਰ ਚੌਹਾਨ ਨੇ ਸਰਕਾਰ ਦੇ ਇਸ ਜਵਾਬ 'ਤੇ ਸੰਤੁਸ਼ਟੀ ਜਤਾਉਂਦੇ ਹੋਏ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

ਬਾਦਲ, ਕਾਂਗਰਸ, ਆਪ ਤੋਂ ਕੋਈ ਉਮੀਦ ਨਾ ਰੱਖਣ ਪੰਜਾਬੀ: ਮਾਨ ਦਲ ਅਤੇ ਯੂਨਾਇਟਿਡ ਦਲ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਯੁਨਾਇਟਿਡ ਅਕਾਲੀ ਦਲ ਨੇ ਕੱਲ੍ਹ ਚੰਡੀਗੜ੍ਹ ਵਿਖੇ ਦਰਿਆਈ ਪਾਣੀਆਂ ਦੇ ਮੁੱਦੇ ’ਤੇ ਸੈਮੀਨਾਰ ਕਰਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨਸੀਹਤ ਦਿੱਤੀ ਹੈ ਕਿ ਉਹ ਪਾਣੀਆਂ ਦੇ ਮੁੱਦੇ ’ਤੇ ਦੇਸ਼ ਦੇ ਰਾਸ਼ਟਰਪਤੀ ਕੋਲ ਜਾਣ ਦਾ ਡਰਾਮਾ ਕਰਨ ਦੀ ਥਾਂ ਆਪਣੀ ਭਾਈਵਾਲ ਕੇਂਦਰ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪਹੁੰਚ ਕਰਨ ਅਤੇ ਇਨਸਾਫ ਨਾ ਮਿਲਣ ਦੀ ਸੂਰਤ ਵਿੱਚ ਭਾਜਪਾ ਨਾਲੋਂ ਨਾਤਾ ਤੋੜਣ ਦੀ ਹਿੰਮਤ ਦਿਖਾਉਣ।

ਸਿੱਖ ਆਗੂਆਂ ਦੀ ਗ੍ਰਿਫਤਾਰੀਆਂ ਸੰਬੰਧੀ ਹਾਈਕੋਰਟ ‘ਚ ਸੁਣਵਾਈ 18 ਨਵੰਬਰ ਨੂੰ

10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਹੋਣ ਵਾਲੇ ਇਕੱਠ ਨੂੰ ਰੋਕਣ ਲਈ ਪੰਜਾਬ ਪੁਲਿਸ ਵਲੋਂ ਕੀਤੀਆਂ ਗਈਆਂ ਗ਼ੈਰਕਾਨੂੰਨੀ ਗ੍ਰਿਫਤਾਰੀਆਂ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਸਬੰਧੀ ਜਾਂਚ ਰਿਪੋਰਟ ਦੇਣ ਲਈ ਪੰਜਾਬ ਸਰਕਾਰ ਨੂੰ ਹਫ਼ਤੇ ਦਾ ਸਮਾਂ ਦਿੱਤਾ ਹੈ।

ਕਾਂਗਰਸ ਦੀ ਚੋਣ ਮਨੋਰਥ ਪੱਤਰ ਕਮੇਟੀ ਨੇ ਕਿਹਾ ਬਾਦਲ ਸਰਕਾਰ ਨੂੰ ਪੰਥਕ ਏਜੰਡਾ ਹੀ ਲੈ ਡੁੱਬੇਗਾ

ਪੰਜਾਬ ਕਾਂਗਰਸ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਚੇਅਰਪਰਸਨ ਤੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਕੱਲ੍ਹ ਸੰਗਰੂਰ ਵਿਖੇ ਕਿਹਾ ਕਿ ਹਮੇਸ਼ਾ ਹੀ ਪੰਥ ਨੂੰ ਖ਼ਤਰੇ ਵਿੱਚ ਦੱਸ ਕੇ ਸਿਆਸੀ ਲਾਹਾ ਖੱਟਣ ਵਾਲੀ ਬਾਦਲ ਸਰਕਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਥਕ ਏਜੰਡਾ ਹੀ ਲੈ ਡੁੱਬੇਗਾ। ਭੱਠਲ ਨੇ ਦੋਸ਼ ਲਾਇਆ ਕਿ ਅਕਾਲੀ ਦਲ ਨੇ ਸਿਆਸੀ ਰੋਟੀਆਂ ਸੇਕਣ ਲਈ ਹਮੇਸ਼ਾ ਹੀ ਧਰਮ ਦੀ ਵਰਤੋਂ ਕੀਤੀ ਹੈ ਅਤੇ ਇਨ੍ਹਾਂ ਨੇ ਕਦੇ ਧਰਮ ਦਾ ਸਤਿਕਾਰ ਨਹੀਂ ਕੀਤਾ। ਇਸੇ ਕਰਕੇ ਦੁਖੀ ਅਤੇ ਨਿਰਾਸ਼ ਹੋਏ ਲੋਕਾਂ ਵੱਲੋਂ 'ਸਰਬੱਤ ਖ਼ਾਲਸਾ' ਬੁਲਾਇਆ ਗਿਆ ਹੈ।

ਹਾਈਕੋਰਟ ਦੇ ਫੈਸਲੇ ਤੋਂ ਬਾਅਦ 10 ਨਵੰਬਰ ਦਾ ਇਕੱਠ ਅਣਮਿੱਥੇ ਸਮੇਂ ਲਈ ਮੁਲਤਵੀ

10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਹੋਣ ਵਾਲੇ ਇਕੱਠ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਇਕੱਠ ਦੇ ਪ੍ਰਬੰਧਕਾਂ ਨੂੰ ਰਾਹਤ ਨਾ ਦੇਣ ਦੇ ਫੈਸਲੇ ਤੋਂ ਬਾਅਦ ਇਹ ਬਿਆਨ ਆਇਆ ਹੈ।

‘ਸਰਬੱਤ ਖ਼ਾਲਸਾ’ ਤੋਂ ਸੂਬੇ ਦੀ ਅਮਨ ਸ਼ਾਂਤੀ ਨੂੰ ਕੋਈ ਖਤਰਾ ਨਹੀਂ : ਸਿੱਖ ਯੂਥ ਫ਼ੈਡਰੇਸ਼ਨ (ਭਿੰਡਰਾਂਵਾਲਾ)

ਪਿਛਲੇ ਸਾਲ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਥਾਪੇ ਗਏ ਕਾਰਜਕਾਰੀ ਜਥੇਦਾਰਾਂ ਵਲੋਂ ਇਸ ਸਾਲ 10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ 'ਸਰਬੱਤ ਖ਼ਾਲਸਾ' ਸੱਦਿਅਾ ਗਿਆ ਸੀ, ਇਸ ਨੂੰ ਅਸਫ਼ਲ ਬਣਾੳੁਣ ਵਾਸਤੇ ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਹੁਕਮਾਂ ਤਹਿਤ ਪੁਲਿਸ ਨੇ 1500 ਤੋਂ ਵੱਧ ਸਿੰਘਾਂ ਨੂੰ ਘਰਾਂ 'ਚੋਂ ਤੜਕਸਾਰ ਛਾਪੇਮਾਰੀ ਕਰਕੇ ਗ੍ਰਿਫਤਾਰ ਕਰ ਲਿਆ ਹੈ।

ਸਿੱਖਾਂ ਦੀਆਂ ਗ੍ਰਿਫਤਾਰੀਆਂ ਦੇ ਰੋਸ ਵਜੋਂ ਮਾਨ ਦਲ ਦੇ ਆਗੂ ਟਾਵਰਾਂ ਅਤੇ ਟੈਕੀਆਂ ‘ਤੇ ਚੜ੍ਹੇ

ਪੰਜਾਬ ਸਰਕਾਰ ਵਲੋਂ 10 ਨਵੰਬਰ ਦੇ ਹੋਣ ਜਾ ਰਹੇ ਪੰਥਕ ਇਕੱਠ ਦੇ ਰਾਹ ਵਿਚ ਅੜਿੱਕੇ ਢਾਹੁਣ ਅਤੇ ਪੰਜਾਬ ਪੁਲਿਸ ਵਲੋਂ ਆਗੂਆਂ ਅਤੇ ਸਿੱਖ ਕਾਰਜਕਰਤਾਵਾਂ ਦੇ ਪਰਿਵਾਰਾਂ ਨੂੰ ਪ੍ਰੇਸ਼ਾਨ ਕਰਨ ਦੇ ਰੋਸ ਵਜੋਂ ਪਟਿਆਲਾ ਦੇ ਤਿੰਨ ਨੌਜਵਾਨ ਹਰਦੀਪ ਸਿੰਘ ਅਸਮਾਨਪੁਰ, ਰਵਿੰਦਰ ਸਿੰਘ ਧਨੇਠਾ ਅਤੇ ਸਰਬਜੀਤ ਸਿੰਘ ਵੜੈਚਾਂ ਟਾਵਰ 'ਤੇ ਚੜ੍ਹ ਗਏ ਹਨ।

« Previous PageNext Page »