Tag Archive "sarwan-singh-phillaur"

ਬਹੁ-ਕਰੋੜੀ ਨਸ਼ੇ ਦੇ ਕਾਰੋਬਾਰ ਦੀ ਕੈਪਟਨ ਅਮਰਿੰਦਰ ਖੁਦ ਸਮਾਂਬੱਧ ਜਾਂਚ ਕਰਵਾਉਣ: ਆਪ

ਆਮ ਆਦਮੀ ਪਾਰਟੀ (ਆਪ) ਨੇ ਬਾਦਲ-ਭਾਜਪਾ ਸਰਕਾਰ ਦੇ ਪਿਛਲੇ 10 ਸਾਲਾਂ ਦੌਰਾਨ ਕਰੋੜਾਂ ਰੁਪਏ ਦੇ ਚਰਚਿਤ ਡਰੱਗ ਕੇਸ ਵਿਚ ਫਸੇ ਕਾਂਗਰਸੀ ਆਗੂ ਸਰਵਣ ਸਿੰਘ ਫਿਲੌਰ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਆਪਣਾ ਸਟੈਂਡ ਸਪੱਸ਼ਟ ਕਰਨ ਅਤੇ ਇਸੇ ਕੇਸ ਨਾਲ ਜੁੜੇ ਚਰਚਿਤ ਸਾਬਕਾ ਬਾਦਲ ਦਲ ਦੇ ਮੰਤਰੀ ਬਿਕਰਮ ਮਜੀਠੀਆ ਅਤੇ ਜਲੰਧਰ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਵਿਰੁੱਧ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ।

ਬਹੁਚਰਚਿਤ ਨਸ਼ਾ ਤਸਕਰੀ ਕੇਸ: ਬਾਦਲ ਦਲ ਦੇ ਸਾਬਕਾ ਮੰਤਰੀ ਫਿਲੌਰ ਅਤੇ ਪੁੱਤਰ ਸਮੇਤ 12 ਖ਼ਿਲਾਫ਼ ਚਲਾਨ ਪੇਸ਼

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਰਕਾਰੀ ਵਕੀਲ ਜਗਜੀਤ ਸਿੰਘ ਸਰਾਓ ਨੇ ਬੁੱਧਵਾਰ ਨੂੰ ਸੀਬੀਆਈ ਦੇ ਵਿਸ਼ੇਸ਼ ਜੱਜ ਐਸਐਸ ਮਾਨ ਦੀ ਅਦਾਲਤ ’ਚ ਬਾਦਲ ਦਲ ਦੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਉਸ ਦੇ ਬੇਟੇ ਦਮਨਬੀਰ ਸਿੰਘ ਫਿਲੌਰ, ਸਾਬਕਾ ਸੰਸਦੀ ਸਕੱਤਰ ਅਵਿਨਾਸ਼ ਚੰਦਰ ਤੋਂ ਇਲਾਵਾ ਜਗਜੀਤ ਸਿੰਘ ਚਾਹਲ, ਉਸ ਦੇ ਭਰਾ ਪਰਮਜੀਤ ਸਿੰਘ ਚਾਹਲ, ਇੰਦਰਜੀਤ ਕੌਰ, ਦਵਿੰਦਰ ਕਾਂਤ ਸ਼ਰਮਾ, ਜਸਵਿੰਦਰ ਸਿੰਘ, ਸਚਿਨ ਸਰਦਾਨਾ, ਸੁਸ਼ੀਲ ਕੁਮਾਰ ਸਰਦਾਨਾ, ਕੈਲਾਸ਼ ਸਰਦਾਨਾ ਅਤੇ ਰਸ਼ਮੀ ਸਰਦਾਨਾ ਖ਼ਿਲਾਫ਼ 5ਵਾਂ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ।

ਨਸ਼ਾ ਤਸਕਰੀ: ਸਰਵਣ ਸਿੰਘ ਫਿਲੌਰ ਅਤੇ ਅਵਿਨਾਸ਼ ਚੰਦਰ ਸਣੇ 13 ਲੋਕਾਂ ਦੀਆਂ ਜਾਇਦਾਦਾਂ ਕੁਰਕ ਕਰਨ ਦੇ ਹੁਕਮ

ਜਗਦੀਸ਼ ਭੋਲਾ ਨਸ਼ਾ ਤਸਕਰੀ ਮਾਮਲੇ ’ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਹਿਲੀ ਵਾਰ ਰਾਜਸੀ ਆਗੂਆਂ ਦੀਆਂ ਜਾਇਦਾਦਾਂ ਕੁਰਕ ਕਰਨ ਦੇ ਹੁਕਮ ਦਿੱਤੇ ਹਨ। ਈਡੀ ਨੇ ਬਾਦਲ ਦਲ ਦੇ ਮੰਤਰੀ ਸਰਵਣ ਸਿੰਘ ਫਿਲੌਰ, ਉਸ ਦੇ ਪੁੱਤਰ ਦਮਨਬੀਰ ਸਿੰਘ ਅਤੇ ਸਾਬਕਾ ਅਕਾਲੀ ਦਲ ਬਾਦਲ ਵਿਧਾਇਕ ਅਵਿਨਾਸ਼ ਚੰਦਰ ਸਮੇਤ 13 ਜਣਿਆਂ ਦੀਆਂ 61 ਕਰੋੜ 62 ਲੱਖ ਦੀਆਂ ਜਾਇਦਾਦਾਂ ਕੁਰਕ ਕਰਨ ਦਾ ਆਦੇਸ਼ ਦਿੱਤਾ ਹੈ। ਕੁਰਕ ਹੋਣ ਵਾਲੀਆਂ ਜਾਇਦਾਦਾਂ ’ਚ ਦੋਵੇਂ ਸਾਬਕਾ ਅਕਾਲੀ ਦਲ ਬਾਦਲ ਦੇ ਆਗੂਆਂ ਦੇ ਮਕਾਨ ਵੀ ਸ਼ਾਮਲ ਹਨ। ਇਸ ਮਾਮਲੇ ਵਿੱਚ ਈਡੀ ਨੇ ਵਿਦੇਸ਼ੀ ਰਹਿੰਦੇ ਅਤੇ ਚਾਰ ਵੱਡੇ ਕਾਰੋਬਾਰੀ ਖ਼ਿਲਾਫ਼ ਵੀ ਕਾਰਵਾਈ ਕੀਤੀ ਹੈ। ਇਸ ਮਾਮਲੇ ਦੀ ਜਾਂਚ ਈਡੀ ਦੇ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਕਰ ਰਹੇ ਹਨ।

ਅਜੀਤ ਸਿੰਘ ਕੋਹਾੜ ਦੇ ਖਿਲਾਫ ਦਸਤਖਤ ਮੁਹਿੰਮ ਸ਼ੁਰੂ ਕਰਾਂਗਾ: ਦਮਨਵੀਰ ਸਿੰਘ ਫਿਲੌਰ

ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ‘ਤੇ ਅਨੁਸਾਸ਼ਨੀ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਹ ਪਾਰਟੀ ਸੰਵਿਧਾਨ ਦੇ ਖ਼ਿਲਾਫ ਜਾ ਕੇ ਸਾਡੇ ਹਲਕੇ ‘ਚ ਸਰਕਲ ਪ੍ਰਧਾਨ ਦੀ ਨਿਯੁਕਤੀ ਕਰ ਰਹੇ ਹਨ। ਇਹ ਗੱਲ ਪੰਜਾਬ ਦੇ ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ ਦੇ ਬੇਟੇ ਤੇ ਯੂਥ ਅਕਾਲੀ ਦਲ ਦੋਆਬਾ ਦੇ ਸੀਨੀਅਰ ਮੀਤ ਪ੍ਰਧਾਨ ਦਮਨਵੀਰ ਸਿੰਘ ਨੇ ਕਹੀ ਹੈ।