ਹਰਿਆਣਾ ਦੇ ਮੁੱਖ ਮੰਤਰੀ ਨੂੰ ਜਵਾਬ ਦਿੰਦਿਆਂ ਨੌਜਵਾਨ ਸਿੱਖ ਜਥੇਬੰਦੀ 'ਸਿੱਖ ਯੂਥ ਆਫ਼ ਪੰਜਾਬ' ਨੇ ਕਿਹਾ ਕਿ "ਮਿਸਟਰ ਮਨੋਹਰ ਲਾਲ ਖੱਟੜ, ਜੇਕਰ ਤੁਸੀਂ ਐੱਸ.ਵਾਈ.ਐੈਲ. ਦੇ ਵਿੱਚੋਂ ਪਾਣੀ ਲੈਣ ਲਈ ਵਚਨਬੱਧ ਹੋ ਤਾਂ ਤੁਹਾਨੂੰ ਚੰਡੀਗੜ੍ਹ ਖਾਲੀ ਕਰਨ ਲਈ ਵੀ ਵਚਨਬੱਧ ਹੋਣਾ ਚਾਹੀਦਾ ਹੈ।"
ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਵਿਚ ਬੋਲਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਹਨਾਂ ਦਾ ਸੰਕਲਪ ਹੈ ਕਿ ਉਹ ਐਸ.ਵਾਈ.ਐਲ. ਦੇ ਪਾਣੀ ...
ਪਿਛਲੇ ਦਿਨੀਂ ਹਰਿਆਣਾ ਵਿਧਾਨ ਸਭਾ ਵੱਲੋਂ ਹਾਂਸੀ-ਬੁਟਾਣਾ ਨਹਿਰ ਤੇ ਸਤਲੁਜ-ਜਮਨਾ ਲਿੰਕ ਨਹਿਰ ਬਾਰੇ ਪ੍ਰਵਾਨ ਕੀਤੇ ਮਤਿਆਂ ਨਾਲ ਇਕ ਵਾਰ ਫਿਰ ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ਦਾ ਬੇਹੱਦ ਗੰਭੀਰ ਤੇ ਅਹਿਮ ਮੁੱਦਾ ਭਖ ਉਠਿਆ ਹੈ। ਪਹਿਲੇ ਮਤੇ ਤਹਿਤ ਹਰਿਆਣਾ ਦੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਭਾਖੜਾ ਨਹਿਰ ’ਚੋਂ ਸਮਾਣੇ ਨੇੜਿਉਂ ਕੱਢੀ ਗਈ ਹਾਂਸੀ-ਬੁਟਾਣਾ ਲਿੰਕ ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਹਰਿਆਣਾ ਨਾਲ ਕੋਈ ਗੁੱਝਾ ਸਮਝੌਤਾ ਕਰਨ ਦੀ ਕੋਸ਼ਿਸ਼ ਬਾਰੇ ਬਾਦਲ ਦਲ ਦੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਲਾਏ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਇਹ ਮਸਲਾ ਸੁਪਰੀਮ ਕੋਰਟ ਵਿੱਚ ਹੈ ਤੇ ਖੱਟੜ ਸਰਕਾਰ ਨਾਲ ਗੁੱਝੇ ਜਾਂ ਕਿਸੇ ਹੋਰ ਸਮਝੌਤੇ ’ਤੇ ਪਹੁੰਚਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਲੋਕ ਇਨਸਾਫ ਪਾਰਟੀ ਦੇ ਲੁਧਿਆਣਾ (ਹਲਕਾ ਆਤਮ ਨਗਰ) ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੀਰਵਾਰ ਨੂੰ ਕਿਹਾ ਕਿ ਵਿਵਾਦਤ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਅਤੇ ਪੰਜਾਬ ਦੇ ਪਾਣੀਆਂ ਦੀ ਹੋ ਰਹੀ ਲੁੱਟ ਦੇ ਖਿਲਾਫ ਪੰਜਾਬ ਦੇ ਸਾਰੇ ਸਿਆਸੀ ਦਲਾਂ ਨੂੰ ਏਕਤਾ ਦਾ ਸਬੂਤ ਦੇਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਕਿ ਪੰਜਾਬ ਦੇ ਪਾਣੀਆਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾਵੇ।
ਹਰਿਆਣਾ ਦੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ ਨੇ ਅੱਜ ਕਿਹਾ ਹੈ ਕਿ ਇਸ ਵੱਲੋਂ ਸੋਮਵਾਰ ਨੂੰ ਸਤਲੁਜ-ਯਮੁਨਾ ਲਿੰਕ ਮਾਮਲੇ ਸਬੰਧੀ ਕੀਤੇ ਜਾਣ ਵਾਲੇ ਮੁਜ਼ਾਹਰੇ ਦੌਰਾਨ ਪੰਜਾਬ ਤੋਂ ਕੋਈ ਵੀ ਵਾਹਨ ਸੂਬੇ ’ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ, ਭਾਵੇਂ ਇਸ ਲਈ ਗੋਲੀਆਂ ਅਤੇ ਡਾਗਾਂ ਖਾਣੀਆਂ ਪੈਣ।
ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਬਾਦਲਾਂ ਅਤੇ ਚੌਟਾਲਿਆਂ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਤੋਂ ਸਾਵਧਾਨ ਰਹਿਣ ਲਈ ਕਿਹਾ ਹੈ ਕਿਉਂਕਿ ਉਹ ਕੇਵਲ ਸਿਆਸੀ ਹਿਤਾਂ ਲਈ ਸਤਲੁਜ-ਯਮੁਨਾ ਸੰਪਰਕ (ਐੱਸ.ਵਾਈ.ਐੱਲ.) ਨਹਿਰ ਦਾ ਮੁੱਦਾ ਚੁੱਕ ਕੇ ਕਾਨੂੰਨ ਤੇ ਵਿਵਸਥਾ ਦੀ ਸਮੱਸਿਆ ਪੈਦਾ ਕਰ ਰਹੇ ਹਨ।
ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਤੇ ਬਾਦਲ ਪਰਿਵਾਰ ਦੇ ਦੋਸਤ ਅਭੈ ਚੌਟਾਲਾ ਵਲੋਂ 23 ਫਰਵਰੀ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਪੁੱਟਣ ਦੇ ਐਲਾਨ ਦੇ ਜਵਾਬ 'ਚ ਲੁਧਿਆਣਾ ਦੇ ਬੈਂਸ ਭਰਾਵਾਂ ਨੇ ਐਲਾਨ ਕੀਤਾ ਕਿ ਉਹ ਪਟਿਆਲਾ ਦੇ ਕਪੂਰੀ ਵਿਖੇ ਚੌਟਾਲਿਆਂ ਦੇ 'ਸਵਾਗਤ' ਲਈ ਜਾਣਗੇ ਅਤੇ ਉਥੇ 'ਲਲਕਾਰ ਰੈਲੀ' ਕਰਨਗੇ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਵਿਵਾਦਤ ਐਸ.ਵਾਈ.ਐਲ. ਨਹਿਰ ਦੀ ਜਾਂਚ ਲਈ ਜਿਹੜੀ ਕੇਂਦਰੀ ਟੀਮ ਆਈ ਸੀ, ਉਸਨੇ ਆਪਣੀ ਰਿਪੋਰਟ ਸੁਪਰੀਮ ਕੋਰਟ 'ਚ ਦਾਖਲ ਕਰ ਦਿੱਤੀ ਹੈ। ਜਸਟਿਸ ਪੀ.ਸੀ. ਘੋਸ਼ ਅਤੇ ਅਮਿਤਵਾ ਰੌਏ ਨੇ ਅੱਜ ਕਿਹਾ ਕਿ ਰਿਪੋਰਟ ਪੰਜਾਬ, ਹਰਿਆਣਾ ਅਤੇ ਕੇਂਦਰ ਨੂੰ ਭੇਜ ਦਿੱਤੀ ਗਈ ਹੈ, ਮਾਮਲੇ ਦੀ ਅਗਲੀ ਸੁਣਵਾਈ ਜਨਵਰੀ ਦੇ ਤੀਜੇ ਹਫਤੇ ਹੋਏਗੀ।
ਸੁਪਰੀਮ ਕੋਰਟ ਨੇ ਕੱਲ੍ਹ 30 ਨਵੰਬਰ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਸਬੰਧੀ ਸਥਿਤੀ ਜਿਉਂ ਦੀ ਤਿਉਂ ਕਾਇਮ ਰੱਖਣ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਹਰਿਆਣਾ ਦੀ ਅਪੀਲ ਉਪਰ ਰਾਵੀ-ਬਿਆਸ ਪਾਣੀ ਮਾਮਲੇ ’ਤੇ ਪੰਜਾਬ ਤੇ ਕੇਂਦਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਭਾਰਤ ਦੀ ਸਰਵਉੱਚ ਅਦਾਲਤ ਨੇ ਕੇਂਦਰੀ ਗ੍ਰਹਿ ਸਕੱਤਰ, ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਮੁੜ ਰਿਸੀਵਰ ਨਿਯੁਕਤ ਕਰ ਦਿੱਤਾ ਹੈ ਅਤੇ ਇਨ੍ਹਾਂ ਰਿਸੀਵਰਾਂ ਨੂੰ ਕਿਹਾ ਹੈ ਕਿ ਉਹ ਹਫ਼ਤੇ ਦੇ ਅੰਦਰ ਸਬੰਧਤ ਜ਼ਮੀਨ ਬਾਰੇ ਅਸਲ ਸਥਿਤੀ ਰਿਪੋਰਟ ਪੇਸ਼ ਕਰਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਐਸਵਾਈਐਲ ਨਾਲ ਸਬੰਧਤ ਜ਼ਮੀਨ ਦਾ ਕਬਜ਼ਾ ਰਿਸੀਵਰ ਨਹੀਂ ਲੈਣਗੇ।
Next Page »