Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Satnam Singh (Barrister)

Satnam Singh (Barrister)

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਪੀੜਤ ਪਰਿਵਾਰਾਂ ਦੇ ਮੁਆਵਜ਼ੇ, ਨੌਕਰੀਆਂ ਅਤੇ ਹੋਰ ਮੰਗਾਂ ਉਠਾਈਆਂ।
ਤਕਰੀਬਨ ਡੇਢ ਦਹਾਕੇ ਤੋਂ ਪੰਜਾਬ ਵਿਚ ਹੋਏ ਮਨੁੱਖੀ ਹੱਕਾਂ ਦੇ ਘਾਣ ਦੇ ਦਸਤਾਵੇਜ਼ੀ ਸਬੂਤ ਇਕੱਤਰ ਕਰਕੇ ਕਾਨੂੰਨੀ ਕਾਰਵਾਈ ਕਰ ਰਹੀ ਸੰਸਥਾ ਪੰਜਾਬ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ ਦੇ ਮੁਖੀ ਬੈਰਿਸਟਰ ਸਤਨਾਮ ਸਿੰਘ ਅਤੇ ਐਡਵੋਕੇਟ ਬਲਜਿੰਦਰ ਸਿੰਘ ਨਾਲ ਇਹ ਖਾਸ ਗੱਲਬਾਤ ਆਪ ਸੁਣ ਕੇ ਅਗਾਂਹ ਜਰੂਰ ਸਾਂਝੀ ਕਰ ਦਿਓ ਜੀ।
1980-90ਵਿਆਂ ਦੇ ਦਹਾਕਿਆਂ ਦੌਰਾਨ ਪੰਜਾਬ ਵਿਚ ਵੱਡੀ ਪੱਖ ਉੱਤੇ ਮਨੁੱਖੀ ਹੱਕਾਂ ਦਾ ਘਾਣ ਹੋਇਆ ਜਿਸ ਦੌਰਾਨ ਹਜ਼ਾਰਾਂ ਸਿੱਖਾਂ, ਜਿਨ੍ਹਾਂ ਵਿਚ ਬੀਬੀਆਂ, ਬੱਚੇ ਤੇ ਬਜ਼ੁਰਗ ਵੀ ਸ਼ਾਮਲ ਸਨ ਤੇ ਵੱਡੀ ਗਿਣਤੀ ਸਿੱਖ ਨੌਜਵਾਨਾਂ ਦੀ ਸੀ, ਨੂੰ ਪੁਲਿਸ ਤੇ ਹੋਰਨਾਂ ਭਾਰਤੀ ਦਸਤਿਆਂ ਵਲੋਂ ਜ਼ਬਰੀ ਲਾਪਾਤ ਕਰਕੇ ਅਤੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰ ਦਿੱਤਾ ਗਿਆ। ਇਨ੍ਹਾਂ ਦਸਤਿਆਂ ਨੇ ਇੰਝ ਮਾਰੇ ਗਏ ਸਿੱਖਾਂ ਦੀਆਂ ਮ੍ਰਿਤਕ ਦੇਹਾਂ ਵੀ ਲਾਵਾਰਿਸ ਅਤੇ ਅਣਪਛਾਤੀਆਂ ਲਾਸ਼ਾਂ ਕਹਿ ਕੇ ਸਾੜ ਦਿੱਤੀਆਂ ਜਾਂ ਨਹਿਰਾਂ-ਦਰਿਆਵਾਂ ਵਿਚ ਖੁਰਦ-ਬੁਰਦ ਕਰ ਦਿੱਤੀਆਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।