ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਅਧੀਨ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਾਤਾਵਰਣ ਸੰਭਾਲ ਮੁਹਿੰਮ ਤਹਿਤ ਬੀਤੇ ਦਿਨੀਂ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ ਦੇ ਉਪਰਾਲੇ ਨੂੰ ਅਗਾਂਹ ਚਾਲੂ ਰੱਖਦੇ ਹੋਏ ਮਹਾਰਾਜਾ ਸਾਤੇਨੁ ਉਧਾਨ ਸਤਰੀਏ ਕਿਰਾਰ ਧਾਕੜ ਮਹਾਂਸਭਾ ਬਹਰਾਰਾ ਮਾਤਾ ਮੰਦਿਰ ਜਿਲਾ ਮੁਰੈਨਾ, ਮੱਧ ਪ੍ਰਦੇਸ਼ ਵਿਖੇ 2000 ਦਰੱਖਤ ਲਗਾਏ ਗਏ।
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਮਹਿੰਮ ਸ਼ੁਰੂ ਕੀਤੀ ਗਈ। ਇਸੇ ਮੁਹਿੰਮ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 550 ਛੋਟੇ ਜੰਗਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਸੀ।