ਪਟਿਆਲਾ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚੋਂ ਬੇ-ਹਿਸਾਬਾ ਪਾਣੀ ਕੱਢਿਆ ਜਾ ਰਿਹਾ ਹੈ। ਭਾਵੇਂ ਕਿ ਇਸਦੇ 2-3 ਬਲਾਕਾਂ ਵਿੱਚ ਪਾਣੀ ਕੱਢਣ ਦੀ ਦਰ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਈ ਹੈ ਪਰ ਫਿਰ ਵੀ ਇਹ ਸਾਰੇ ਬਲਾਕ ਅਤਿ-ਸ਼ੋਸ਼ਿਤ ਸ਼੍ਰੇਣੀ ਵਿੱਚ ਹੀ ਹਨ। ਘਨੌਰ ਬਲਾਕ ਨੂੰ ਛੱਡ ਕੇ ਬਾਕੀ ਸਾਰੇ ਬਲਾਕਾਂ ਵਿੱਚ ਲਗਪਗ ਦੁੱਗਣਾ ਜਾਂ ਇਸ ਤੋਂ ਵੀ ਵੱਧ ਪਾਣੀ ਕੱਢਿਆ ਜਾ ਰਿਹਾ ਹੈ। ਭੁਨਰਹੇੜੀ ਬਲਾਕ ਵਿੱਚ 276%, ਸਨੌਰ ਵਿੱਚ 254% ਅਤੇ ਪਾਤੜਾਂ ਵਿੱਚ 317% ਤੱਕ ਵੀ ਪਾਣੀ ਕੱਢਿਆ ਜਾ ਰਿਹਾ ਹੈ।
ਮਿਤੀ 28 ਅਗਸਤ 2022 ਨੂੰ ਗੁਰਦੁਆਰਾ ਬੀੜ ਜੰਡ ਸਾਹਿਬ ਵਿਖੇ ਇਲਾਕਾ ਨਿਵਾਸੀਆਂ ਵੱਲੋਂ ਕਰਵਾਏ ਇਕੱਠ ਵਿਚ ਬੋਲਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਥਾਂ-ਥਾਂ ਪਾਣੀ ਪਲੀਤ ਕਰਕੇ ਖਤਰੇ ਵਿਚ ਪਾਈ ਜਾ ਰਹੀ ਪੰਜਾਬ ਦੀ ਸੱਭਿਅਤਾ ਨੂੰ ਬਚਾਉਣ ਦਾ ਸੰਘਰਸ਼ ਕਰ ਰਹੇ ਹਨ।
ਧਰਤੀ ਉੱਤੇ ਜੀਵਨ ਪਾਣੀ ਨਾਲ ਹੀ ਸੰਭਵ ਹੈ। ਦੁਨੀਆਂ ਵਿੱਚ ਮੁੱਢ-ਕਦੀਮ ਤੋਂ ਮਨੁੱਖੀ ਵਸੋਂ ਜਲ ਸਰੋਤਾਂ ਨੇੜੇ ਹੀ ਆਬਾਦ ਰਹੀ ਹੈ। ਮਨੁੱਖ ਦੀ ਲੋੜ ਤੋਂ ਵੱਧ ਵਰਤੋਂ, ਫਸਲੀ ਚੱਕਰ ਵਿੱਚ ਬਦਲਾਅ, ਵਾਤਾਵਰਣ ਤਬਦੀਲੀ ਆਦਿ ਕਾਰਨਾਂ ਕਰਕੇ ਜਮੀਨ ਹੇਠਲਾ ਪਾਣੀ ਘਟਦਾ ਜਾ ਰਿਹਾ ਹੈ।
ਕੇਂਦਰ ਅਤੇ ਪੰਜਾਬ ਸਰਕਾਰ ਨੇ ਪਾਣੀ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਨੀਤੀਆਂ, ਕਾਰਜ ਅਤੇ ਯੋਜਨਾਵਾਂ ਉਲੀਕੀਆਂ ਹਨ ਪਰ ਇਹ ਤਾਂ ਹੀ ਸਾਰਥਕ ਹੈ ਜੇ ਇਹ ਅਮਲੀ ਤੌਰ ਉੱਤੇ ਕੁਝ ਨਤੀਜੇ ਦੇਣ।
ਜੀਰੇ ਨੇੜੇ ਮੈਲਬਰੋਸ ਫੈਕਟਰੀ ਦੇ ਬਾਹਰ ਲੱਗਾ ਧਰਨਾ ਪੰਜਾਬ ਦੇ ਭਵਿੱਖ ਲਈ ਬਹੁਤ ਅਹਿਮ ਹੈ ਪਰ ਇਸ ਦੀ ਚਰਚਾ ਇਸ ਦੀ ਅਹਿਮੀਅਤ ਨਾਲੋਂ ਘੱਟ ਹੋ ਰਹੀ ਹੈ। ਕਿਸੇ ਪ੍ਰਮੁੱਖ ਖਬਰਖਾਨੇ ਨੇ ਅਜੇ ਇਸ ਨੂੰ ਬਣਦੀ ਥਾਂ ਨਹੀਂ ਦਿੱਤੀ।
ਪੰਜਾਬ ਦੇ ਪਾਣੀਆਂ ਦੀਆਂ ਸਮੱਸਿਆਵਾਂ ਬਹੁਭਾਂਤੀ ਹਨ। ਜਿੱਥੇ ਧਰਤੀ ਹੇਠਲੇ ਪਾਣੀ ਦੇ ਘਟਣ ਅਤੇ ਦਰਿਆਈ ਪਾਣੀਆਂ ਦੀ ਕਾਣੀ ਵੰਡ ਦੀਆਂ ਸਮੱਸਿਆਵਾਂ ਸੂਬੇ ਦੇ ਦਰਪੇਸ਼ ਹਨ, ਓਥੇ ਹੀ ਦਰਿਆਈ ਅਤੇ ਧਰਤੀ ਹੇਠਲੇ ਪਾਣੀ ਦੇਪਰਦੂਸ਼ਿਤ ਹੋ ਜਾਣਾ ਵੱਡੀ ਸਮੱਸਿਆ ਬਣ ਚੁੱਕੀ ਹੈ। ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ ਵਲੋਂ ਸੰਯੁਕਤ ਰਾਸ਼ਟਰ ਵੱਲੋਂ ਮਿੱਥੇ ਗਏ “ਕੁਦਰਤ ਸੰਭਾਲ ਦਿਹਾੜੇ” ਮੌਕੇ ਲੁਧਿਆਣਾ ਵਿਖੇ ‘ਬੁੱਢੇ ਦਰਿਆ ਦੇ ਪ੍ਰਦੂਸ਼ਣ ਦਾ ਮਸਲਾ ਕਿਵੇਂ ਹੱਲ ਹੋਵੇ’ ਵਿਸ਼ੇ’ ਤੇ ਵਿਚਾਰ ਗੋਸ਼ਟੀ ਕਰਵਾਈ ਗਈ।
ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ ਵੱਲੋਂ ਸਿੱਖ ਜਥਾ ਮਾਲਵਾ ਦੇ ਸਹਿਯੋਗ ਨਾਲ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ (ਜਿਲ੍ਹਾ ਸੰਗਰੂਰ) ਦੇ ਕਿਤਾਬਘਰ (ਲਾਇਬ੍ਰੇਰੀ) ਵਿਖੇ 29 ਮਈ 2022 ਨੂੰ "ਜਲ ਸੰਭਾਲ ਗੋਸ਼ਟਿ" ਕਰਵਾਈ ਗਈ
ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵੱਲੋਂ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥਾ ਮਾਲਵਾ ਦੇ ਸਹਿਯੋਗ ਨਾਲ ਇਸ ਸਬੰਧੀ ਇੱਕ ਇਕੱਤਰਤਾ 29 ਮਈ ਨੂੰ ਸਵੇਰੇ 10:30 ਵਜੇ ਬੀ ਐੱਡ ਕਾਲਜ, ਮਸਤੂਆਣਾ ਸਾਹਿਬ ਵਿਖੇ ਸੱਦੀ ਗਈ ਹੈ।
ਪੰਜਾਬ ਦਾ ਜ਼ਮੀਨਦੋਜ਼ ਪਾਣੀ ਤੇਜੀ ਨਾਲ ਖਤਮ ਹੋ ਰਿਹਾ ਹੈ। ਸੂਬੇ ਦੇ 80% ਬਲਾਕਾਂ ਵਿਚੋਂ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਅਤਿ-ਤੇਜੀ ਨਾਲ ਹੇਠਾਂ ਡਿੱਗ ਰਿਹਾ ਹੈ । ਇਸੇ ਰਫਤਾਰ ਨਾਲ ਪੰਜਾਬ ਦਾ ਜ਼ਮੀਨ ਹੇਠਲਾ ਪਾਣੀ ਅਗਲੇ ਕਰੀਬ ਡੇਢ ਦਹਾਕੇ ਵਿਚ ਮੁੱਕ ਜਾਣ ਦਾ ਅਨੁਮਾਨ ਹੈ। ਅਜਿਹੇ ਵਿਚ ਸਾਨੂੰ ਪਾਣੀ ਦੀ ਖਪਤ ਘਟਾਉਣ ਅਤੇ ਪਾਣੀ ਦੀ ਸੰਭਾਲ ਕਰਨ ਦੀ ਫੌਰੀ ਲੋੜ ਹੈ ਤਾਂ ਕਿ ਪੰਜਾਬ ਦੀ ਬਰਬਾਦੀ ਦੀ ਰਫ਼ਤਾਰ ਨੂੰ ਠੱਲਿਆ ਜਾ ਸਕੇ। ਪੰਜਾਬ ਚ ਪਾਣੀ ਦੇ ਇਸ ਸੰਕਟ ਨੂੰ ਮਹਿਸੂਸ ਕਰਦਿਆਂ ਪਿਛਲੇ ਵਰ੍ਹੇ ਤੋਂ ਖੇਤੀਬਾੜੀ ਅਤੇ ਵਾਤਾਵਰਣ ਕੇਂਦਰ ਵੱਲੋਂ ਪਾਣੀ ਦੀ ਸਾਂਭ ਸੰਭਾਲ ਲਈ ਅਨੇਕਾਂ ਯਤਨ ਕੀਤੇ ਜਾ ਰਹੇ ਹਨ। ਝੋਨੇ ਹੇਠ ਰਕਬਾ ਘਟਾਉਣ, ਝਿੜੀਆਂ ਲਗਾਉਣ ਅਤੇ ਬਰਸਾਤੀ ਪਾਣੀ ਦੀ ਸਾਂਭ-ਸੰਭਾਲ ਵਰਗੇ ਉੱਦਮਾਂ ਨੂੰ ਪੰਜਾਬ ਵਾਸੀਆਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।
ਦਰਿਆਈ ਪਾਣੀਆਂ ਦਾ ਮੁਕੰਮਲ ਹੱਲ ਨਾ ਮਿਲਣ ਕਾਰਨ ਅਤੇ ਗੈਰ ਇਲਾਕਾਈ ਫਸਲ ਝੋਨੇ ਦੀ ਬਹੁਤਾਤ ਵਿਚ ਹੋ ਰਹੀ ਖੇਤੀ ਕਾਰਨ ਪੰਜਾਬ ਦਾ ਜਮੀਨੀ ਪਾਣੀ ਤੇਜੀ ਨਾਲ ਖਤਮ ਹੋ ਰਿਹਾ ਹੈ। ਇਸ ਸੰਕਟ ਦੇ ਹੱਲ ਲਈ ਜਿੱਥੇ ਦਰਿਆਈ ਪਾਣੀਆਂ ਦਾ ਹੱਕ ਲੈਣ ਲਈ ਸਿਆਸੀ ਪੇਸ਼ਕਦਮੀ ਦੀ ਲੋੜ ਹੈ ਓਥੇ ਝੋਨੇ ਹੇਠੋਂ ਰਕਬਾ ਘਟਾਉਣ ਤੇ ਮੀਂਹ ਦੇ ਪਾਣੀ ਦੀ ਸਾਂਭ ਸੰਭਾਲ ਕਰਕੇ ਇਸ ਨੂੰ ਜਮੀਨਦੋਜ਼ ਕਰਨ ਲਈ ਸਮਾਜਿਕ ਪੱਧਰ ਉੱਤੇ ਉੱਦਮ ਕਰਨ ਦੀ ਵੀ ਜਰੂਰਤ ਹੈ।
Next Page »