ਸਵਰਾਜ ਅਭਿਆਨ ਦੇ ਆਗੂ ਯੋਗਿੰਦਰ ਯਾਦਵ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਜਿਵੇਂ ਇੱਕਦਮ ਚੜ੍ਹਾਈ ਹੋਈ ਸੀ, ਉਸੇ ਤਰਾਂ ਇੱਕਦਮ ਪਤਨ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਦਾ ਹਾਲ ਵੀ ਪੀਪਲਜ਼ ਪਾਰਟੀ ਆਫ ਪੰਜਾਬ ਵਾਲਾ ਹੋਏਗਾ।
ਆਮ ਆਦਮੀ ਪਾਰਟੀ ਦੇ ਬਾਗੀਆਂ ਨੇ ਮੰਗਲਵਾਰ ‘ਆਪ’ ਵਿੱਚੋਂ ਬਰਖ਼ਾਸਤ ਕੀਤੇ ਸੰਸਦ ਡਾ. ਧਰਮਵੀਰ ਗਾਂਧੀ ਦੀ ਅਗਵਾਈ ਹੇਠ ਵੱਖਰਾ ਸਿਆਸੀ ਫਰੰਟ ਬਣਾ ਕੇ ਚੋਣਾਂ ਵਿੱਚ ਕੁੱਦਣ ਦਾ ਐਲਾਨ ਕੀਤਾ ਹੈ। ਬਾਗੀਆਂ ਦੇ ਇਸ ਐਲਾਨ ਤੋਂ ਬਾਅਦ ਹੁਣ ‘ਆਪ’ ਨੂੰ ਅਕਾਲੀ ਦਲ-ਭਾਜਪਾ ਗੱਠਜੋੜ ਅਤੇ ਕਾਂਗਰਸ ਤੋਂ ਇਲਾਵਾ ‘ਆਪਣਿਆਂ’ ਦੀ ਚੁਣੌਤੀ ਦਾ ਵੀ ਸਾਹਮਣਾ ਕਰਨਾ ਪਵੇਗਾ।
ਸਵਰਾਜ ਪਾਰਟੀ ਪੰਜਾਬ ਦੇ ਪ੍ਰਧਾਨ ਪ੍ਰੋ. ਮਨਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਪਾਰਟੀ ਨੂੰ ਪੰਜਾਬ ਵਿੱਚ ਇੱਕ ਉਤਪਾਦ ਵਾਂਗ ਪੇਸ਼ ਕਰ ਰਹੇ ਹਨ।