ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਖਿਲਾਫ ਬੀਤੇ 24 ਸਾਲਾਂ ਤੋਂ ਕੇਸ ਲੜ ਰਹੀ ਅਮਰ ਕੌਰ ਦੀ ਨਿਆਂ ਦੀ ਉਡੀਕ ਵਿਚ ਕੱਲ੍ਹ (12 ਦਸੰਬਰ, 2017) ਮੌਤ ਹੋ ਗਈ। ਉਹ 100 ਸਾਲਾਂ ਦੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ 15 ਮਾਰਚ 1994 ਨੂੰ ਉਸ ਦੇ ਪੁੱਤਰ ਵਿਨੋਦ ਕੁਮਾਰ, ਜਵਾਈ ਅਸ਼ੋਕ ਕੁਮਾਰ ਅਤੇ ਡਰਾਈਵਰ ਮੁਖਤਿਆਰ ਸਿੰਘ ਨੂੰ ਲੁਧਿਆਣਾ ਅਤੇ ਚੰਡੀਗੜ੍ਹ ਤੋਂ ਅਗਵਾ ਕਰ ਲਿਆ ਸੀ, ਜਿਸ ਤੋਂ ਬਾਅਦ ਉਹ ਕਦੇ ਕਿਸੇ ਨੂੰ ਨਹੀਂ ਦਿਸੇ। ਅਮਰ ਕੌਰ ਬੀਤੇ ਦਹਾਕੇ ਤੋਂ ਬ੍ਰੇਨ ਸਟਰੋਕ ਕਾਰਨ ਮੰਜੇ 'ਤੇ ਪਈ ਸੀ। ਇਹ ਜਾਣਕਾਰੀ ਉਸ ਦੇ ਪੁੱਤਰ ਆਸ਼ੀਸ਼ ਕੁਮਾਰ ਨੇ ਮੀਡੀਆ ਨੂੰ ਦਿੱਤੀ। ਅਮਰ ਕੌਰ ਦਾ ਅੰਤਮ ਸਸਕਾਰ ਅੱਜ (13 ਦਸੰਬਰ, 2017) ਦਿੱਲੀ ਦੇ ਲੋਧੀ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।