ਪਿਛਲੇ ਦਿਨੀ ਦੇਸ਼ ਦਰੋਹ ਦੇ ਕੇਸ ਵਿੱਚ ਦਿੱਲੀ ਪੁਲਸ ਨੇ ਗ੍ਰਿਫਤਾਰ ਕੀਤੇ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਤੇ ਦੋਸ਼ ਧ੍ਰੋਹ ਦੇ ਦੋਸ਼ੀ ਐਸ.ਏ.ਆਰ. ਗਿਲਾਨੀ ਨੂੰ ਪਟਿਆਲਾ ਹਾਊਸ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ ।
ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਜੇਐਨਯੂ ਦੇ ਵਿਦਿਆਰਥੀ ਉਮਰ ਖ਼ਾਲਿਦ ਨੇ ਕਿਹਾ ਕਿ ਦੇਸ਼ ਧ੍ਰੋਹ ਦੇ ਮਾਮਲੇ 'ਚ ਉਨ੍ਹਾਂ ਨੂੰ ਜੇਲ੍ਹ ਜਾਣ ਦਾ ਕੋਈ ਪਛਤਾਵਾ ਨਹੀਂ ਹੈ। ਸਗੋਂ ਇਸ ਕਥਿਤ ਮਾਮਲੇ 'ਚ ਗ੍ਰਿਫ਼ਤਾਰ ਹੋਣ ਦਾ ਮੈਨੂੰ ਮਾਣ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਿਸ਼ੇਸ਼ ਮਾਮਲੇ 'ਚ ਜੇਲ੍ਹ ਜਾਣ ਦਾ ਸਾਨੂੰ ਕੋਈ ਪਛਤਾਵਾ ਨਹੀਂ ਹੈ।
ਭਾਰਤ ਵਿੱਚ ਮੋਦੀ ਸਰਕਾਰ ਦੇ ਸਤਾ ਵਿੱਚ ਆਉਣ ਤੋਂ ਬਾਅਦ ਹਿੰਦੂ ਰਾਸ਼ਟਰਵਾਦ ਅਤੇ ਅਸਹਿਸ਼ੀਲਤਾ ਨੇ ਆਪਣਾ ਪ੍ਰਚੰਡ ਰੁਪ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ।ਜਵਾਹਰ ਲਾਲ ਨਹਿਰੂ ਯੂਨਵਿਰਸਿਟੀ ਦੇ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਅਤੇ ਹੋਰ ਵਿਦਿਆਰਥੀਆਂ 'ਤੇ ਦੇਸ਼ ਧਰੋਹ ਦੇ ਕੇਸ ਦਰਜ਼ ਹੋਣ ਤੋਂ ਬਾਅਦ ਭਾਰਤੀ ਬਹੁਗਿਣਤੀ ਤੋਂ ਵੱਖਰੀ ਸੁਰ ਰੱਖਣ ਅਤੇ ਹਿੰਦੂ ਰਾਸ਼ਟਰਵਾਦ ਦਾ ਵਿਰੋਧ ਕਰਨ ਵਾਲੇ ਆਲ ਇੰਡੀਆ ਮਜ਼ਲਿਸ-ਏ-ਇਤੇਹਾਦੁਲ ਮੁਸਲਮੀਨ ਦੇ ਮੁਖੀ ਅਤੇ ਲੋਕ ਸਭਾ ਮੈਂਬਰ ਅਸਦੂਉਦੀਨ ਅਵੈਸੀ 'ਤੇ ਦੇਸ਼ ਧਰੋਹ ਦਾ ਮੁਕੱਦਮਾ ਦਰਜ਼ ਕਰਨ ਲਈ ਸ਼ਿਕਾਇਤ ਦਰਜ਼ ਕਰਵਾਈ ਗਈ ਹੈ।
ਭਾਰਤੀ ਉੱਪ-ਮਹਾਂਦੀਪ ਵਿੱਚ ਅਸਹਿਣਸ਼ੀਲਤਾਂ ਦੀਆਂ ਵੱਧਦੀਆਂ ਘਟਨਾਵਾਂ ਦੇ ਚੱਲਦਿਆਂ ਭਾਰਤ ਦੀ ਸੱਤਾਧਾਰੀ ਧਿਰ ਅਤੇ ਬਹੁਗਿਣਤੀ ਭਾਰਤੀ ਰਾਸ਼ਟਰਵਾਦੀਆਂ ਤੋਂ ਵੱਖਰੀ ਸੁਰ ਰੱਖਣ ਵਾਲੇ ਜਵਾਹਰਸ ਲਾਲ ਨਹਿਰੂ ਯੁਨੀਵਰਸਿਟੀ ਦੇ ਚਰਚਿਤ ਵਿਦਿਆਰਥੀ ਕਨ੍ਹਈਆ ਕੁਮਾਰ ‘ਤੇ ਇੱਕ ਵਿਦਿਆਰਥੀ ਵੱਲੋਂ ਹਮਲਾ ਕਰਨ ਦੀ ਖ਼ਬਰ ਮਿਲੀ ਹੈ।
- ਅਵਤਾਰ ਸਿੰਘ ਯੂ. ਕੇ.
ਜਵਾਹਰ ਲਾਲ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੇ ਨੇਤਾ ਕਨ੍ਹਈਆ ਕੁਮਾਰ ਨੇ ਆਪਣੀ ਜਮਾਨਤ ਅਤੇ ਰਿਹਾਈ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਵਿੱਚ ਜੁਝਾਰੂ ਕਿਸਮ ਦਾ ਭਾਸ਼ਣ ਕਰਕੇ ਦੇਸ਼ ਭਰ ਵਿੱਚ ਰਾਸ਼ਟਰਵਾਦ ਅਤੇ ਦੇਸ਼-ਧਰੋਹੀ ਬਾਰੇ ਬਹਿਸ ਛੇੜ ਦਿੱਤੀ ਹੈੈ। ਭਾਰਤ ਨੂੰ ਇੱਕ ਕੌਮ ਅਤੇ ਇੱਕ ਕੌਮੀ-ਦੇਸ਼ ਬਣਾਉਣ ਵਾਲਿਆਂ ਦੇ ਸੁਪਨਿਆਂ ਨੂੰ ਬਹੁਤ ਦੇਰ ਬਾਅਦ ਕਿਸੇ ਨੇ ਵਿਚਾਰਧਾਰਕ ਅਤੇ ਸਿਆਸੀ ਚੁਣੌਤੀ ਦਿੱਤੀ ਹੈ। ਇਸ ਮੁਲਕ ਨੂੰ ਵੱਖ ਵੱਖ ਕੌਮਾਂ ਦਾ ਜੇਲ੍ਹਖਾਨਾ ਦੱਸਕੇ ਉਸਨੇ ਮਨੂੰਵਾਦੀਆਂ ਦੀਆਂ ਸਾਜਿਸ਼ਾਂ ਨੂੱੰ ਕਾਮਯਾਬ ਨਾ ਹੋਣ ਦੇਣ ਦਾ ਐਲਾਨ ਵੀ ਕਰ ਦਿੱਤਾ ਹੈੈ।
ਪੰਥਕ ਸੇਵਾ ਲਹਿਰ ਦੇ ਮੁਖੀ ਭਾਈ ਬਲਜੀਤ ਸਿੰਘ ਦਾਦੂਵਾਲ ਅੱਜ ਸ਼ਾਮ ਹੁਸ਼ਿਆਰਪੁਰ ਜੇਲ ਵਿੱਚੋਂ ਰਿਹਾਅ ਹੋ ਗਏ ਹਨ।
ਜੇ.ਐਨ.ਯੂ. 'ਚ ਭਾਰਤ ਵਿਰੋਧੀ ਨਾਅਰੇਬਾਜ਼ੀ ਦੇ ਦੋਸ਼ 'ਚ ਗ੍ਰਿਫਤਾਰ ਜੇ.ਐਨ.ਯੂ. ਵਿਦਿਆਰਥੀ ਯੂਨੀਅਨ ਪ੍ਰਧਾਨ ਕਨ੍ਹਈਆ ਕੁਮਾਰ ਨੇ ਜਮਾਨਤ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ 'ਤੇ ਨਿਸ਼ਾਨਾ ਸਾਧਿਆ।
ਦਿੱਲੀ: ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ 9 ਫਰਵਰੀ ਵਾਲੇ ਦਿਨ ਅਫਜਲ ਗੁਰੂ ਦੀ ਬਰਸੀ ਮਨਾਉਣ ਵਾਲੇ ਵਿਦਿਆਰਥੀਆਂ ਵਿੱਚੋਂ ਵਿਦਿਆਰਥੀ ਆਗੂ ਕਨਹੀਆਂ ਕੁਮਾਰ ਨੂੰ ਦਿੱਲੀ ਪੁਲਿਸ ਵੱਲੋਂ ਬੀਤੇ ਕੱਲ੍ਹ ਦੇਸ਼ ਧ੍ਰੋਹ ਦੇ ਕੇਸ ਵਿੱਚ ਯੂਨੀਵਰਸਿਟੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਲੰਘੀ 10 ਨਵੰਬਰ ਨੁੰ ਨੇੜਲੇ ਪਿੰਡ ਚੱਬਾ ਵਿੱਚ ਹੋਏ ਸਰਬੱਤ ਖਾਲਸਾ (2015) ਦਾ ਸਮਾਗਮ ਬੁਲਾਉਣ ਵਾਲੇ ਪ੍ਰਬੰਧਕਾਂ, ਜਿੰਨ੍ਹਾਂ ਖਿਲਾਫ ਪੰਜਾਬ ਸਰਕਾਰ ਨੇ ਦੇਸ਼ ਧਰੋਹ ਅਤੇ ਹੋਰ ਪਰਚੇ ਦਰਜ਼ ਕੀਤੇ ਸਨ, ਨੂੰ ਅਦਾਲਤ ਨੇ 14 ਦਿਨਾਂ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।