Tag Archive "sehajdhari-sikh-federation"

ਭਾਰਤੀ ਸੁਪਰੀਮ ਕੋਰਟ ਨੇ ਸ਼੍ਰੋਮਣੀ ਕਮੇਟੀ ਦੀ 2011 ਵਾਲੀ ਚੋਣ ਬਹਾਲ ਕੀਤੀ

ਭਾਰਤ ਦੀ ਸੁਪਰੀਮ ਕੋਰਟ ਨੇ ਅੱਜ ਸੁਣਾਏ ਇਕ ਫੈਸਲੇ ਰਾਹੀਂ ਸ਼੍ਰੋਮਣੀ ਕਮੇਟੀ ਦੀ ਸਾਲ 2011 ਵਿਚ ਹੋਈ ਚੋਣ ਬਹਾਲ ਕਰ ਦਿੱਤੀ। ਅਦਾਲਤ ਨੇ ਫੈਸਲੇ ਵਿਚ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਵਿੱਚ ਸਹਿਜਧਾਰੀ ਸਿੱਖਾਂ ਵਲੋਂ ਵੋਟ ਪਾਉਣ ਦੇ ਹੱਕ ਨੂੰ ਮਾਨਤਾ ਨਹੀਂ ਦਿੱਤੀ ਗਈ। ਅਦਾਲਤ ਦੇ ਇਸ ਫੈਸਲੇ ਦੀ ਰੋਸ਼ਨੀ ਵਿੱਚ ਫਰਵਰੀ 2012 ਤੋਂ ਕਮੇਟੀ ਦਾ ਕੰਮ ਚਲਾ ਰਹੀ ਕਾਰਜਕਾਰਣੀ ਦਾ ਅਧਿਕਾਰ ਖੇਤਰ ਵੀ ਖਤਮ ਹੋ ਜਾਂਦਾ ਹੈ ਅਤੇ ਸਾਲ 2011 ਵਿੱਚ ਚੁਣੇ ਗਏ ਸ਼੍ਰੋਮਣੀ ਕਮੇਟੀ ਮੈਂਬਰਾਂ 'ਤੇ ਅਧਾਰਿਤ ਜਨਰਲ ਅਜਲਾਸ ਬੁਲਾਏ ਜਾਣ ਦੀਆਂ ਤਿਆਰੀਆਂ ਵੀ ਛੇਤੀ ਹੀ ਸ਼ੁਰੂ ਹੋ ਜਾਣ ਦਾ ਰਾਹ ਵੀ ਪੱਧਰਾ ਹੋ ਗਿਆ ਹੈ।

ਸ਼੍ਰੋਮਣੀ ਕਮੇਟੀ ਵਲੋਂ ਸਹਿਜਧਾਰੀਆਂ ਦੇ ਵੋਟ ਦੇ ਹੱਕ ਬਾਰੇ ਸੁਪਰੀਮ ਕੋਰਟ ਦੇ ਅਰਜ਼ੀ ਦਾਖਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ 'ਚ ਅਰਜ਼ੀ ਲਾ ਕੇ ਬੇਨਤੀ ਕੀਤੀ ਹੈ ਕਿ ਕੇਂਦਰ ਦੇ ਨਵੇਂ ਕਾਨੂੰਨ ਤਹਿਤ ਸਹਿਜਧਾਰੀਆਂ ਦੇ ਵੋਟ ਹੱਕ ਬਾਰੇ ਫੈਸਲਾ ਕੀਤਾ ਜਾਵੇ। ਇਸ ਕੇਸ ਦੀ ਸੁਣਵਾਈ ਕੱਲ੍ਹ ਹੋ ਸਕਦੀ ਹੈ।

ਬਾਦਲ ਨੇ ਸ਼ੋਮਣੀ ਕਮੇਟੀ ਚੋਣਾਂ ਵਿੱਚ ਸਹਿਜਧਾਰੀ ਸਿੱਖਾਂ ਦੇ ਵੋਟ ਦੇਣ ਦੇ ਅਧਿਕਾਰ ਖਤਮ ਕਰਨ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿੱਖਾਂ ਦੀ ਪਾਲੀਮੈਂਟ ਵੱਜੋਂ ਜਾਣੀ ਜਾਂਦੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸਹਿਜਧਾਰੀਆਂ ਨੂੰ ਵੋਟਾਂ ਦੇ ਅਧਿਕਾਰ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ।