ਨਿਊਯਾਰਕ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਸਖਤ ਵਿਰੋਧ ਹੋਇਆ ਹੈ। ਖ਼ਬਰਾਂ ਮੁਤਾਬਕ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂ.ਐੱਸ.ਏ) ਦੇ ਝੰਡੇ ਹੇਠ ਮਨਜੀਤ ਸਿੰਘ ਜੀ.ਕੇ. ਦਾ ਜਨਤਕ ਤੌਰ 'ਤੇ ਵਿਰੋਧ ਕੀਤਾ ਗਿਆ। ਇਸ ਕਮੇਟੀ ਦੇ ਤਾਲਮੇਲਕਰਤਾ ਹਿੰਮਤ ਸਿੰਘ ਨੇ ਕਿਹਾ ਹੈ ਕਿ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਵੱਲੋਂ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਅਤੇ ਬਰਗਾੜੀ ਕਾਂਡ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਮੁੱਖ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ ਇਸ ਕਾਰਨ ਸਿੱਖ ਜਥੇਬੰਦੀਆਂ ਨੇ ਸ਼੍ਰੋ.ਅ.ਦ (ਬਾਦਲ) ਨਾਲ ਸਬੰਧਤ ਆਗੂਆਂ ਦਾ ਅਮਰੀਕਾ ਆਉਣ ’ਤੇ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ।
ਭਾਰਤ ਦੇ ਨੀਮ ਫੌਜੀ ਬਲ, ਸੀ.ਆਰ.ਪੀ.ਐਫ. ਦੇ ਇਕ ਅਧਿਕਾਰੀ ਨੂੰ ਪਿਛਲੇ ਹਫਤੇ (23 ਮਈ) ਕੈਨੇਡਾ ਵਿਚ ਦਾਖਲੇ ਤੋਂ ਰੋਕ ਦਿੱਤਾ ਗਿਆ ਸੀ, ਪਰ ਭਾਰਤ ਸਰਕਾਰ ਦੇ ਦਬਾਅ ਕਰਕੇ ਕੈਨੇਡਾ ਸਰਕਾਰ ਨੇ ਉਸਨੂੰ ਵੀਜ਼ਾ ਅਤੇ ਇਕ ਹਵਾਈ ਟਿਕਟ ਦੇ ਦਿੱਤੀ। ਮਿਲੀਆਂ ਰਿਪੋਰਟਾਂ ਮੁਤਾਬਕ ਓਂਟਾਰੀਓ ਦੀ ਅਦਾਲਤ 'ਚੋਂ ਸੰਭਾਵਤ ਗ੍ਰਿਫਤਾਰੀ ਤੋਂ ਬਚਣ ਲਈ ਸੀ.ਆਰ.ਪੀ.ਐਫ. ਦਾ ਸਾਬਕਾ ਅਧਿਕਾਰੀ ਤੇਜਿੰਦਰ ਢਿੱਲੋਂ ਕੈਨੇਡਾ ਛੱਡ ਕੇ ਭੱਜ ਆਇਆ ਹੈ।
ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਅਤੇ ਰਵਨੀਤ ਬਿੱਟੂ ਵਾਸਤੇ ਕੇਂਦਰ ਤੋਂ ਜ਼ੈੱਡ ਪਲੱਸ ਸੁਰੱਖਿਆ ਮੰਗੇ ਜਾਣ ਦੀਆਂ ਰਿਪੋਰਟਾਂ ਨੂੰ ਰੱਦ ਕਰਦੇ ਹੋਏ ਕਿਹਾ ਹੈ ਕਿ ਸੂਬਾ ਪੁਲਿਸ ਕਾਂਗਰਸੀ ਆਗੂਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਵਧਾਉਣ ਦੇ ਸਬੰਧ ਵਿੱਚ ਕੇਂਦਰ ਕੋਲ ਪਹੁੰਚ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ 'ਤੇ ਪੂਰਾ ਵਿਸ਼ਵਾਸ ਹੈ।
ਹਿੰਦੁਸਤਾਨ ਟਾਈਮਸ ਮੁਤਾਬਕ ਸਿੱਖਸ ਫਾਰ ਜਸਟਿਸ (ਸ਼ਢਝ) ਨੇ ਪਿਛਲੇ ਹਫਤੇ ਕੈਨੇਡਾ ਦੇ ਵਿਦੇਸ਼ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਭਾਰਤੀ ਦੂਤਘਰ ਦੇ ਅਧਿਕਾਰੀਆਂ ਨੂੰ ਗੁਰਦੁਆਰਿਆਂ 'ਚ ਹੋਣ ਵਾਲੇ ਸਮਾਗਮਾਂ 'ਚ ਸ਼ਿਰਕਤ ਕਰਨ ਤੋਂ ਰੋਕਿਆ ਜਾਵੇ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੁਝ ਪੰਥਕ ਆਗੂਆਂ ’ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਸਿਆਸੀ ਸੌਦੇਬਾਜ਼ੀ ਹੋ ਚੁੱਕੀ ਹੈ, ਜਿਸ ਕਾਰਨ ਉਹ 10 ਨਵੰਬਰ 2016 ਨੂੰ ਤਲਵੰਡੀ ਸਾਬੋ ਵਿਖੇ ਹੋਣ ਜਾ ਰਹੇ ਸਰਬੱਤ ਖ਼ਾਲਸਾ ਦਾ ਵਿਰੋਧ ਕਰ ਰਹੇ ਹਨ ਅਤੇ ਸਰਬੱਤ ਖ਼ਾਲਸਾ ਦੀ ਤਰੀਕ ਬਦਲਣ ਲਈ ਬੇਤੁਕੇ ਤੱਥ ਪੇਸ਼ ਕਰ ਰਹੇ ਹਨ।
ਸਿੱਖ ਭਾਈਚਾਰੇ ਦੇ ਕਈ ਮੈਂਬਰਾਂ ਨੇ ਭਾਰਤ ਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਤੇ ਪੰਜਾਬ ਵਾਸੀਆਂ ’ਤੇ ਇਸ ਦੇ ਅਸਰ ਬਾਰੇ ਆਪਣੀ ਚਿੰਤਾ ਜਾਹਰ ਕਰਦਿਆਂ ਸੰਯੁਕਤ ਰਾਸ਼ਟਰ ਹੈੱਡ ਕੁਆਰਟਰ ਦੇ ਬਾਹਰ ਪ੍ਰਦਰਸ਼ਨ ਕੀਤਾ। ਬੀਤੇ ਦਿਨ ‘ਸੇਵ ਪੰਜਾਬ ਰੈਲੀ’ ਸਿੱਖਸ ਫਾਰ ਜਸਟਿਸ ਨੇ ਨਾਗਰਿਕ ਅਧਿਕਾਰ ਸਮੂਹਾਂ ਤੇ ਉੱਤਰੀ ਅਮਰੀਕਾ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਨਾਲ ਮਿਲ ਕੇ ਕੀਤੀ।
ਦਲ ਖ਼ਾਲਸਾ ਨੇ ਜਸਪ੍ਰੀਤ ਸਿੰਘ ਜੱਸਾ ਅਤੇ ਦੋ ਹੋਰ ਸਿੱਖ ਨੌਜਵਾਨਾਂ 'ਤੇ ਹੁਸ਼ਿਆਰਪੁਰ ਪੁਲਿਸ ਵਲੋਂ ਤੀਜੇ ਦਰਜੇ ਦਾ ਤਸ਼ੱਦਦ ਕਰਨ ਦੀ ਘੋਰ ਨਿੰਦਾ ਕੀਤੀ ਹੈ।
ਮਨੁੱਖੀ ਅਧਿਕਾਰ ਸੰਸਥਾ ਸਿੱਖਸ ਫਾਰ ਜਸਟਿਸ ਨੇ ਵਿਸ਼ੇਸ਼ ਨਿਯਮਾਂ ਤਹਿਤ ਯੂ.ਐਨ. ਮਨੁੱਖੀ ਅਧਿਕਾਰਾਂ ਬਾਰੇ ਕੌਂਸਲ (ਯੂ. ਐਨ. ਐਚ.ਆਰ.ਸੀ.) ਕੋਲ ਇਕ ਸ਼ਿਕਾਇਤ ਦਰਜ ਕਰਵਾ ਕਿ ਮੰਗ ਕੀਤੀ ਹੈ ਕਿ ਪੰਜਾਬ ਵਿਚ ਸਿੱਖ ਰਿਫਰੈਂਡਮ ਚਲਾਉਣ ਵਾਲੇ ਕਾਰਕੁੰਨਾਂ ਖਿਲਾਫ ਅੱਤਵਾਦ ਦੇ ਝੂਠੇ ਦੋਸ਼ ਲਾਉਣ ਵਾਲੇ ਅਤੇ ਉਨ੍ਹਾਂ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਅਤੇ ਤਸ਼ੱਦਦ ਕਰਨ ਵਾਲੇ ਭਾਰਤੀ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਅਮਰੀਕਾ ਸਥਿਤ ਮਨੁੱਖੀ ਅਧਿਕਾਰ ਜਥੇਬੰਦੀ "ਸਿੱਖਸ ਫਾਰ ਜਸਟਿਸ" (SFJ) ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਪ੍ਰਚਾਰ ਕਰਨ ਵਾਲੇ ਜਿਹਨਾਂ ਨੌਜਵਾਨਾਂ 'ਤੇ ਪੰਜਾਬ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਕੇਸਾਂ ਦੀ ਪੈਰਵੀ ਜਥੇਬੰਦੀ ਕਰੇਗੀ।
ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ।ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਹੋ ਰਹੀਆਂ ਲਗਾਤਾਰ ਘਟਨਾਵਾਂ ਅਤੇ ਸ਼ਾਂਤਮਈ ਰੋਸ ਧਰਨਾ ਦੇ ਰਹੀਆਂ ਸਿੱਖ ਸੰਗਤਾਂ 'ਤੇ ਪੁਲਿਸ ਜ਼ਬਰ ਦੇ ਮਸਲੇ ਨੇ ਕੌਮਾਂਤਰੀ ਸੰਸਥਾਵਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।