Tag Archive "shaheed-bhai-dilawar-singh"

ਭਾਈ ਦਿਲਵਾਰ ਸਿੰਘ ਦੀ ਸ਼ਹੀਦੀ ਨੂੰ ਯਾਦ ਕਰਦਿਆ…….

ਅੱਜ 31 ਅਗਸਤ ਹੈ, ਇਸ ਦਿਨ ਪੰਜਾਬ ‘ਚ ਸਿੱਖ ਇਤਿਹਾਸ ਦੀਆਂ ਮਹਾਨ ਪ੍ਰੰਪਰਾਵਾਂ ਨੂੰ ਦੁਹਰਾਉਂਦਿਆ ਇੱਕ ਕੁਰਬਾਨੀ ਦਾ ਸਿਖ਼ਰ ਹੋ ਨਿਬੜੀ ਇੱਕ ਲਹੂ ਭਿੱਜੀ ਘਟਨਾ ਵਾਪਰੀ ਸੀ। ਭਾਈ ਦਿਲਾਵਰ ਸਿੰਘ ਨੇ ਪੰਜਾਬ ‘ਚ ਜੁਆਨੀ ਦੇ ਹੋ ਰਹੇ ਬੇਤਹਾਸ਼ਾ ਵਹਿਸ਼ੀਆਨਾ ਕਤਲੇਆਮ, ਥਾਣਿਆਂ ‘ਚ ਸਿੱਖਾਂ ਦੀਆਂ ਬਹੂੁ-ਬੇਟੀਆਂ ਦੀ ਰੁਲਦੀ ਪੱਤ, ਬਾਪੂਆਂ ਦੀ ਲਹਿੰਦੀ ਪੱਗ ਨੂੰ ਰੋਕਣ ਲਈ ਸਿੱਖ ਕੌਮ ਦੇ ਸਵੈਮਾਣ ਦੀ ਰਾਖੀ ਲਈ ਜੂਝਦਿਆਂ, ਇੱਕ ਕਾਲੇ ਦੌਰ ਨੂੰ ਆਪਣੇ ਖੂੁਨ ਨਾਲ ਬਰੇਕਾਂ ਲਾਉਣ ਲਈ ਲਾਸਾਨੀ ਕੁਰਬਾਨੀ ਦਿੱਤੀ।

ਬੇਅੰਤ ਕਾਂਡ ਤੋਂ ਬਾਅਦ ਕੀ ਕਹਿੰਦੀਆਂ ਸਨ ਅੱਜ ਦੇ ਦਿਨ ਦੀਆਂ ਅਖਬਾਰਾਂ

ਪੰਜਾਬ ਵਿਚ 1980-90 ਦੇ ਦਹਾਕੇ ਦੌਰਾਨ ਭਾਰਤ ਦੇ ਕਬਜ਼ੇ ਤੋਂ ਅਜ਼ਾਦੀ ਹਾਸਿਲ ਕਰਨ ਲਈ ਚੱਲੀ ਲਹਿਰ ਨੂੰ ਦਬਾਉਣ ਲਈ ਲੋਕਾਂ ਵਿਚ ਦਹਿਸ਼ਤ ਪਾਉਣ ਦੀ ਸਰਕਾਰੀ ਨੀਤੀ ਅਪਣਾਈ ਗਈ ਸੀ। ਇਸ ਨੀਤੀ ਦੀ ਅਗਵਾਈ 1992 ਵਿਚ ਵੱਡੇ ਬਾਈਕਾਟ ਦੇ ਚਲਦਿਆਂ ਕੁਝ ਪ੍ਰਤੀਸ਼ਤ ਵੋਟਾਂ ਨਾਲ ਮੁੱਖ ਮੰਤਰੀ ਬਣੇ ਬੇਅੰਤ ਸਿੰਘ ਦੇ ਹੱਥ ਆ ਗਈ ਸੀ। ਬੇਅੰਤ ਸਿੰਘ ਨੇ ਪੰਜਾਬ ਪੁਲਿਸ ਦੇ ਡੀਜੀਪੀ ਕੇਪੀਐਸ ਗਿੱਲ ਨਾਲ ਮਿਲ ਕੇ ਇਸ ਨੀਤੀ ਨੂੰ ਪੂਰੇ ਜ਼ਾਲਮਾਨਾ ਢੰਗ ਨਾਲ ਚਲਾਉਣਾ ਸ਼ੁਰੂ ਕੀਤਾ। ਪੰਜਾਬ ਦੇ ਪਿੰਡ-ਪਿੰਡ ਵਿਚ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿਚ ਮਾਰਿਆ ਜਾ ਰਿਹਾ ਸੀ। ਸਿੱਖਾਂ ਲਈ ਉਸ ਮੌਕੇ 'ਹੋਂਦ ਦਾ ਸਵਾਲ' ਬਣ ਗਿਆ ਸੀ।

ਭਾਈ ਦਿਲਾਵਰ ਸਿੰਘ ਦੀ ਸ਼ਹੀਦੀ, ਬੇਅੰਤ ਸਿੰਘ ਦਾ ਕਤਲ: ਅਖ਼ਬਾਰਾਂ ਦੀ ਜ਼ਬਾਨੀ

ਪੰਜਾਬ ਵਿਚ 1980-90 ਦੇ ਦਹਾਕੇ ਦੌਰਾਨ ਭਾਰਤ ਦੇ ਕਬਜ਼ੇ ਤੋਂ ਅਜ਼ਾਦੀ ਹਾਸਿਲ ਕਰਨ ਲਈ ਚੱਲੀ ਲਹਿਰ ਨੂੰ ਦਬਾਉਣ ਲਈ ਲੋਕਾਂ ਵਿਚ ਦਹਿਸ਼ਤ ਪਾਉਣ ਦੀ ਸਰਕਾਰੀ ਨੀਤੀ ਅਪਣਾਈ ਗਈ ਸੀ। ਇਸ ਨੀਤੀ ਦੀ ਅਗਵਾਈ 1992 ਵਿਚ ਵੱਡੇ ਬਾਈਕਾਟ ਦੇ ਚਲਦਿਆਂ ਕੁਝ ਪ੍ਰਤੀਸ਼ਤ ਵੋਟਾਂ ਨਾਲ ਮੁੱਖ ਮੰਤਰੀ ਬਣੇ ਬੇਅੰਤ ਸਿੰਘ ਦੇ ਹੱਥ ਆ ਗਈ ਸੀ। ਬੇਅੰਤ ਸਿੰਘ ਨੇ ਪੰਜਾਬ ਪੁਲਿਸ ਦੇ ਡੀਜੀਪੀ ਕੇਪੀਐਸ ਗਿੱਲ ਨਾਲ ਮਿਲ ਕੇ ਇਸ ਨੀਤੀ ਨੂੰ ਪੂਰੇ ਜ਼ਾਲਮਾਨਾ ਢੰਗ ਨਾਲ ਚਲਾਉਣਾ ਸ਼ੁਰੂ ਕੀਤਾ। ਪੰਜਾਬ ਦੇ ਪਿੰਡ-ਪਿੰਡ ਵਿਚ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿਚ ਮਾਰਿਆ ਜਾ ਰਿਹਾ ਸੀ। ਸਿੱਖਾਂ ਲਈ ਉਸ ਮੌਕੇ 'ਹੋਂਦ ਦਾ ਸਵਾਲ' ਬਣ ਗਿਆ ਸੀ। ਇਹਨਾਂ ਹਾਲਤਾਂ ਵਿਚ ਪੰਜਾਬ ਦੇ ਕੁਝ ਨੌਜਵਾਨਾਂ ਨੇ ਆਪਣੀ ਹੋਂਦ ਨੂੰ ਬਚਾਉਣ ਲਈ ਆਪਣਾ ਆਪ ਸਮਰਪਿਤ ਕਰਨ ਦਾ ਫੈਂਸਲਾ ਕੀਤਾ।

ਸ਼ਹੀਦ ਦਿਲਾਵਰ ਸਿੰਘ ਮਾਂ-ਬਾਪ ਦੀਆਂ ਯਾਦਾਂ ਦੇ ਝਰੋਖੇ ਵਿਚੋਂ…

ਗੁਰੂ ਪਾਤਿਸ਼ਾਹ ਨੇ ਧਰਤ ਪੰਜਾਬ ਦੇ ਜਾਇਆਂ ਵਿੱਚ ਅਣਖ ਦੇ ਅਜਿਹੇ ਬੀਜ ਬੀਜੇ ਹਨ ਜੋ ਸਾਲਾਂ-ਸਦੀਆਂ ਬੱਧੀ ਵੀ ਧਰਤੀ ਦੀ ਕੁੱਖ ਵਿੱਚ ਪਏ ਗਰਕ ਨਹੀਂ ਹੁੰਦੇ ਤੇ ਜਦੋਂ ਮਿਹਰ ਦੀ ਅੰਮ੍ਰਿਤ ਰੂਪੀ ਬੂੰਦ ਇਨ੍ਹਾਂ ਤੱਕ ਪਹੁੰਚਦੀ ਹੈ ਤਾਂ ਸਿੱਖੀ ਦਾ ਬੂਟਾ ਧਰਤੀ ਦੀ ਹਿੱਕ ਚੀਰ ਕੇ ਬੜੇ ਜ਼ੋਰਾਵਰ ਤਰੀਕੇ ਨਾਲ ਪਰਗਟ ਹੋ ਜਾਂਦਾ ਹੈ ਤੇ ਵਧਦਾ ਫੁੱਲਦਾ ਤੇ ਭਰਪੂਰ ਫਲਦਾ ਹੈ। ਭਾਈ ਦਿਲਾਵਰ ਸਿੰਘ ਜਿਸ ਮਾਹੌਲ ਵਿੱਚ ਜੰਮਿਆ-ਪਲਿਆ ਤੇ ਜੋ ਕਾਰਜ ਉਸ ਨੇ ਨੇਪਰੇ ਚਾੜਿਆ ਉਹ ਇੱਸੇ ਦੀ ਹੀ ਦੱਸ ਪਾਉਂਦਾ ਹੈ ਕਿ ਮਾਹੌਲ ਚਾਹੇ ਜਿਸ ਤਰ੍ਹਾਂ ਦਾ ਮਰਜੀ ਹੋਵੇ ਜਦੋਂ ਗੁਰੂ ਦੀ ਨਦਰਿ ਹੋ ਜਾਵੇ ਤਾਂ ਕੋਈ ਵੀ ਸਧਾਰਨ ਸਿੱਖ ਇਤਿਹਾਸ ਵਿੱਚ ਭਾਰੀ ਕਰਿਸ਼ਮੇ ਦਰਜ ਕਰਵਾ ਸਕਦਾ ਹੈ।

ਅਕਾਲ ਤਖ਼ਤ ਸਾਹਿਬ ਵਿਖੇ ਭਾਈ ਦਿਲਾਵਰ ਸਿੰਘ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ

ਵੀਹਵੀਂ ਸਦੀ ਦੇ ਅਖੀਰਲੇ ਦਹਾਕਿਆਂ ਦੌਰਾਨ ਅੰਜ਼ਾਮ ਦਿੱਤੀ ਗਈ ਸਿੱਖ ਨਸਲਕੁਸ਼ੀ ਲਈ ਦੋਸ਼ੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਆਪਾ ਵਾਰ ਕੇ ਅੰਜਾਮ ਤਕ ਪਹੁੰਚਾਉਣ ਵਾਲੇ ਭਾਈ ਦਿਲਾਵਰ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਭੇਜੀ ਗਈ ਚਿੱਠੀ ਸੰਗਤਾਂ ਨੂੰ ਪੜ੍ਹ ਕੇ ਸੁਣਾਈ ਗਈ। ਜਿਸ ਵਿੱਚ ਉਨ੍ਹਾਂ ਸ਼ਹੀਦ ਵਲੋਂ ਪਾਏ ਪੂਰਨਿਆਂ 'ਤੇ ਚੱਲਦਿਆਂ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਜ਼ਾਲਮਾਂ ਦੇ ਜ਼ੁਲਮ ਖਿਲਾਫ ਲਾਮਬੰਦ ਹੋਣ ਦਾ ਸੱਦਾ ਦਿੱਤਾ।

ਭਾਈ ਦਿਲਾਵਰ ਸਿੰਘ ਦੀ ਕੁਰਬਾਨੀ ਕਾਰਨ ਜੰਗਲ ਰਾਜ ਦੇ ਖਾਤਮੇ ਦਾ ਮੁੱਢ ਬੱਝਾ: ਖਾਲੜਾ ਮਿਸ਼ਨ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਭਾਈ ਦਿਲਾਵਾਰ ਸਿੰਘ ਹੁਰਾਂ ਨੇ ਸ਼ਹਾਦਤ ਦੇ ਕੇ ਪਾਪੀ ਬੇਅੰਤ ਨੂੰ ਸਜਾ ਦਿੱਤੀ ਅਤੇ ਜੰਗਲ ਰਾਜ ਦੇ ਖਾਤਮੇ ਦਾ ਮੁੱਢ ਬੰਨ੍ਹਿਆ। ਸਿੱਖੀ ਉੱਪਰ ਹਾਵੀ ਮਲਕ ਭਾਗੋਆਂ ਦੇ ਅਜੋਕੇ ਵਾਰਿਸ ਲਗਾਤਾਰ ਝੂਠੇ ਮੁਕਾਬਲਿਆਂ ਦੇ ਦੋਸ਼ੀਆਂ ਨੂੰ ਬਚਾਉਂਦੇ ਰਹੇ। ਬਾਦਲ-ਭਾਜਪਾ ਦੀ ਸਰਕਾਰ ਪੂਰੇ 15 ਸਾਲ ਪੰਜਾਬ ਵਿੱਚ ਰਹੀ ਪਰ ਇੱਕ ਵੀ ਝੂਠਾ ਮੁਕਾਬਲਾ ਪੰਜਾਬ 'ਚ ਨਜ਼ਰ ਨਾ ਆਇਆ।

ਸ਼ਹੀਦ ਭਾਈ ਦਿਲਾਵਰ ਸਿੰਘ ਦਾ ਸ਼ਹੀਦੀ ਦਿਹਾੜਾ ਫਰੈਂਕਫਰਟ ਵਿੱਚ ਮਨਾਇਆ ਗਿਆ

ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਵੱਲੋਂ ਆਰੰਭੇ ਸੰਘਰਸ਼ ਦੌਰਾਨ ਸਿੱਖ ਕੌਮ ਦੀਆਂ ਮਾਣ ਮੱਤੀਆਂ ਪ੍ਰੰਪਰਾਵਾਂ ‘ਤੇ ਪਹਿਰਾ ਦੇ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਦਿਲਾਵਰ ਸਿੰਘ ਦਾ ਸ਼ਹੀਦੀ ਦਿਹਾੜਾ ਇੱਥੇ ਮਨਇਆ ਗਿਆ।

ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ ਅਕਾਲ ਤਖਤ ਸਾਹਿਬ ‘ਤੇ ਮਨਾਇਆ ਗਿਆ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਾਪਾਂ ਦਾ ਅੰਤ ਕਰਨ ਵਾਲੇ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ।

ਸ਼ਹੀਦ ਭਾਈ ਦਿਲਾਵਰ ਸਿੰਘ ਅਤੇ ਸ਼ਹੀਦ ਭਾਈ ਅਨੋਖ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸ਼ਿੱਖ ਕੌਮ ਦੇ ਅਦੁੱਤੀ ਸ਼ਹੀਦ ਭਾਈ ਦਿਲਾਵਰ ਸਿੰਘ ਜਿਸਨੇ ਪੰਜਾਬ ਵਿੱਚ ਸਿੱਖ ਨੌਜਾਵਾਨੀ ਦੇ ਸਰਕਾਰ ਵੱਲੋਂ ਕੀਤੇ ਜਾ ਰਹੇ ਕਤਲਾਂ ਨੂ ਠੱਲ ਪਾੲ, ਦਾ ਸ਼ਹੀਦੀ ਦਿਾਹਾੜਾ ਲਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਮਨਾਇਆ ਗਿਆ।

ਭਾਈ ਦਿਲਾਵਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜ਼ਾਇਬ ਘਰ ਵਿੱਚ ਲਾਈ ਜਾਵੇ: ਦਲ ਖ਼ਾਲਸਾ

ਸਿੱਖ ਕੌਮ ਦੇ ਅਦੁੱਤੀ ਸ਼ਹੀਦ ਭਾਈ ਦਿਲਾਵਰ ਸਿੰਘ ਦੀ ਤਸਵੀਰ ਨੂੰ ਕੇਂਦਰੀ ਸਿੱਖ ਅਜ਼ਾਇਬ ਘਰ ਵਿੱਚ ਲਾਉਣ ਦੀ ਮੰਗ ਨੂੰ ਹੁੰਗਾਰਾ ਨਾ ਦੇਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਲੋਚਨਾ ਕਰਦਿਆਂ ਦਲ ਖਾਲਸਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਕਿ ਭਾਈ ਦਿਲਾਵਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜ਼ਾਇਬ ਘਰ ਵਿੱਚ ਲਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕਰਨ।

Next Page »