ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਸਿੱਖ ਕੌਮ ਦੀ ਅਜ਼ਾਦੀ ਲਈ ਅਰੰਭੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਭਾਈ ਗੁਰਜੀਤ ਸਿੰਘ ਝੋਕ ਹਰੀਹਰ ਦੀ ਅਗਵਾਈ ਵਿੱਚ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਖ਼ਾਲਸਾ ਕਾਲਜ ਯੂਨਿਟ ਦੇ ਪ੍ਰਧਾਨ ਰਹੇ ਭਾਈ ਗੁਰਸਾਹਿਬ ਸਿੰਘ ਮੰਡਿਆਲਾ ਭਾਈ ਇੰਦਰਪਾਲ ਸਿੰਘ ਖ਼ਾਲਸਾ ਦਾ 27ਵਾਂ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਗ੍ਰਹਿ ਵਿਖੇ ਪਿੰਡ ਮੰਡਿਆਲਾ, ਨੇੜੇ ਚੱਬਾ, ਜਿਲ੍ਹਾ ਸ੍ਰੀ ਅੰਮ੍ਰਿਤਸਰ ਵਿੱਚ ਮਨਾਇਆ ਗਿਆ।
ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾੲੀ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਜਾਣਕਾਰੀ ਭੇਜਦਿਅਾਂ ਦੱਸਿਆ ਕਿ ਸਿੱਖ ਕੌਮ ਦੀ ਅਜ਼ਾਦੀ ਲੲੀ 80-90 ਦੇ ਦਹਾਕੇ 'ਚ ਚੱਲੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਭਾਈ ਗੁਰਜੀਤ ਸਿੰਘ ਝੋਕ ਹਰੀਹਰ ਦੀ ਅਗਵਾੲੀ ਵਿੱਚ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਖ਼ਾਲਸਾ ਕਾਲਜ ਯੂਨਿਟ ਦੇ ਪ੍ਰਧਾਨ ਰਹੇ ਸ਼ਹੀਦ ਭਾਈ ਗੁਰਸਾਹਿਬ ਸਿੰਘ ਮੰਡਿਆਲਾ ੳੁਰਫ ਭਾਈ ਇੰਦਰਪਾਲ ਸਿੰਘ ਖ਼ਾਲਸਾ ਦਾ 26ਵਾਂ ਸ਼ਹੀਦੀ ਦਿਹਾੜਾ ੳੁਹਨਾਂ ਦੇ ਪਰਿਵਾਰ ਵਲੋਂ ਉਨ੍ਹਾਂ ਦੇ ਜੱਦੀ ਪਿੰਡ ਮੰਡਿਆਲਾ, ਨੇੜੇ ਚੱਬਾ, ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਵਿਖੇ 22 ਜਨਵਰੀ ਨੂੰ ਮਨਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੀ ਸਮਾਪਤੀ ਉਪਰੰਤ ਗੁਰਬਾਣੀ ਕੀਰਤਨ, ਕਥਾ ਵਿਚਾਰਾਂ, ਢਾਡੀ ਵਾਰਾਂ ਗਾਈਆਂ ਜਾਣਗੀਆਂ।