Tag Archive "shaheed-bhai-harjinder-singh-jinda"

ਪੰਥਕ ਜਥੇਬੰਦੀਆਂ ਵਲੋਂ ਭਾਈ ਸੁੱਖਾ, ਭਾਈ ਜਿੰਦਾ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਲ ਖ਼ਾਲਸਾ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ, ਜਿਨ੍ਹਾਂ ਨੂੰ ਭਾਰਤੀ ਫੌਜ ਦੇ ਮੁਖੀ ਜਨਰਲ ਅਰੁਣ ਵੈਦਿਆ ਨੂੰ ਮਾਰਨ ਕਰਕੇ 9 ਅਕਤੂਬਰ, 1992 ਨੂੰ ਫਾਂਸੀ ਦਿੱਤੀ ਗਈ ਸੀ।

ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਾਰ ‘ਤੇ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਸਮੇਂ ਭਾਰਤੀ ਫੌਜ ਦੀ ਅਗਵਾਈ ਕਰਨ ਵਾਲੇ ਜਨਰਲ ਅਰੁਣ ਕੁਮਾਰ ਵੈਦਿਆ ਨੂੰ ਮਹਾਂਰਾਸ਼ਟਰ ਦੇ ਸ਼ਹਿਰ ਪੂਨੇ ਵਿੱਚ ਜਾ ਕੇ ਉਸਦੀੇ ਕੀਤੇ ਪਾਪਾਂ ਦੀ ਸਜ਼ਾ ਦੇਣ ਵਾਲੇ ਸਿੱਖੀ ਗਗਨ ਮੰਡਲ ਦੇ ਧਰੂ ਤਾਰੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਗਿਆ।

ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਭਾਰਤੀ ਰਾਸ਼ਟਰਪਤੀ ਦੇ ਨਾਂ ਖੁੱਲੀ ਚਿੱਠੀ

”ਰਾਸ਼ਟਰਪਤੀ” ਜੀ, ਸ਼ਹੀਦੀ ਸਫ਼ਰ ‘ਤੇ ਪਏ ਦੋ ਸਿੰਘਾਂ ਦੀ ਸਤਿ ਸ੍ਰੀ ਅਕਾਲ ਪ੍ਰਵਾਨ ਕਰੋ। ਸਿਧਾਂਤ ਰੂਪ ਵਿਚ ਇਹ ਸਪਸ਼ਟ ਕਰਨਾ ਬਿਹਤਰ ਰਹੇਗਾ ਕਿ ਸਾਡਾ ‘ਰਾਸ਼ਟਰ’ ਗੁਰੂ ਗੰ੍ਰਥ ਸਾਹਿਬ ਦੀ ਲਿਵ ਵਿਚ ਜੁੜਿਆ ਖਾਲਸਾ ਪੰਥ ਹੈ, ਜਿਸ ਦੇ ਚਰਨਾਂ ਦੀ ਧੂੜ ਨੂੰ ਮੱਥੇ ਉੱਤੇ ਲਾ ਕੇ ਅਸਾਂ ਖਾਲਿਸਤਨ ਦੀ ਮੰਜ਼ਿਲ ਵੱਲ ਪਹਿਲੇ ਕਦਮ ਰੱਖੇ ਸਨ। ਖਾਲਸਾ ਪੰਥ ਦੀ ਸ਼ਕਤੀ ਨੂੰ ਮਿਟਾਉਣ ਦਾ ਯਤਨ ਕਰਨ ਵਾਲੀਆਂ ਤੁਹਾਡੀਆਂ ਫੌਜਾਂ ਦੇ ਜਨਰਲ ਵੈਦਿਆ ਦਾ ਖਾਤਮਾ ਵੀ ਸ਼ਹਾਦਤ ਵੱਲ ਜਾਂਦੇ ਸਾਡੇ ਇਨ੍ਹਾਂ ਬਿਖੜੇ ਪੈਂਡਿਆਂ ਦੌਰਾਨ ਵਾਪਰਿਆ ਇਕ ਅਜਿਹਾ ‘ਸ਼ੁਭ ਕਰਮ’ ਸੀ, ਜਿਸਨੇ ਇਸ ਇਤਿਹਾਸਕ ਸੱਚਾਈ ਨੂੰ ਇਕ ਵਾਰ ਮੁੜ ਸਾਖਿਆਤ ਕੀਤਾ ਹੈ ਕਿ ਖਾਲਸਾ ਪੰਥ ਦੀ ਆਜ਼ਾਦ ਵਾਤਾਵਰਣ ਵਿਚ ਸਾਹ ਲੈਣ ਦੀ ਰੀਝ, ਗ਼ੈਰਤ ਅਤੇ ਅਣਖ ਨੂੰ ਮਲੀਆਮੇਟ ਨਹੀਂ ਕੀਤਾ ਜਾ ਸਕਦਾ।

ਪੰਜਾਬੀ ਫਿਲਮ ਦਾ ਮਾਸਟਰ ਮਾਈਂਡ ‘ਜਿੰਦਾ ਸੁੱਖਾ’ 11 ਸਤੰਬਰ ਨੂੰ ਹੋਵੇਗੀ ਜਾਰੀ

ਭਾਰਤੀ ਫੌਜਾਂ ਵੱਲੋਂ ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਭਾਰਤੀ ਫੌਜ ਦੇ ਮੁੱਖੀ ਰਹੇ ਜਨਰਲ ਅਰੁਣ ਕੁਮਾਰ ਵੈਦਿਆ ਨੂੰ ਸੋਧਾ ਲਾਉਣ ਲਾ ਕੇ ਬੜੀ ਖੁਸ਼ੀ ਨਾਲ ਫਾਂਸੀ ਦਾ ਰੱਸਾ ਚੁੰਮਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਸ਼ਹਾਦਤ 'ਤੇ ਅਧਾਰਿਤ ਨਵੀਂ ਪੰਜਾਬੀ ਫ਼ਿਲਮ ਦਾ ਮਾਸਟਰ ਮਾਈਂਡ 'ਜਿੰਦਾ ਸੁੱਖਾ' ਭਾਰਤ ਸਮੇਤ ਵਿਦੇਸ਼ ਵਿਚ ਵੀ 11 ਸਤੰਬਰ ਤੋਂ ਇਹ ਫ਼ਿਲਮ ਰਿਲੀਜ਼ ਹੋਵੇਗੀ।

ਸਿੱਖ ਫੈਡਰੇਸ਼ਨ ਜਰਮਨੀ ਅਤੇ ਪੰਥਕ ਜੱਥੇਬੰਦੀਆਂ ਵੱਲੋਂ ਅਮਰ ਸ਼ਹੀਦ ਭਾਈ ਸੁੱਖਾ ਅਤੇ ਜਿੰਦਾ ਦਾ ਮਨਾਇਆ ਗਿਆ ਸ਼ਹੀਦੀ ਦਿਹਾੜਾ

ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਨਾਲ ਜੂਨ 1984 ਵਿੱਚ ਭਾਰਤੀ ਫੌਜਾਂ ਨੇ ਸ੍ਰੀ ਦਰਬਾਰ ਸਹਿਬ ਅੰਮ੍ਰਿਤਸਰ 'ਤੇ ਹਮਲਾ ਕਰਕੇ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਢੀਹ ਢੇਰੀ ਕਰਕੇ ਹਜ਼ਾਰਾਂ ਬੇਦੋਸ਼ੇ ਸਿੱਖਾਂ ਨੂੰ ਕਤਲ ਕਰ ਦਿੱਤਾ ਸੀ।ਉਸ ਸਮੇਂ ਭਾਰਤੀ ਫੋਜ ਦੀ ਕਮਾਂਡ ਜਨਰਲ ਅਰੁਣ ਕੁਮਾਰ ਵੈਦਿਆ ਕਰ ਰਿਹਾ ਸੀ।

ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ, ਭਾਈ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ ਕੱਲ ਮਨਾਇਆ ਜਾਵੇਗਾ

ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ 'ਤੇ ਭਾਰਤੀ ਫੋਜ ਵੱਲੋਂ ਕੀਤੇ ਫੌਜੀ ਹਮਲੇ ਦੌਰਾਨ ਭਾਰਤੀ ਫੌਜਾਂ ਦੀ ਅਗਵਾਈ ਕਰ ਰਹੇ ਫੌਜ ਦੇ ਮੁੱਖੀ ਨੂੰ ਉਸ ਦੀ ਕੀਤੀ ਦਾ ਫਲ ਭੁਗਤਾਉਣ ਵਾਲੇ ਸਿੱਖੀ ਜਗਤ ਦੇ ਧਰੂ ਤਾਰੇ, 20ਵੀਂ ਸਦੀ ਦੇ ਮਹਾਨ ਯੋਧੇ, ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦਾ 22ਵਾਂ ਸ਼ਹੀਦੀ ਦਿਹਾੜਾ ਭਾਈ ਜਿੰਦਾ ਦੇ ਪਿੰਡ ਗਦਲੀ ਵਿੱਖੇ 9ਅਕਤੂਬਰ ਨੂੰ ਪਰਿਵਾਰ ਅਤੇ ਸਮੂਹ ਪੰਥ ਵਲੋਂ ਮਨਾਇਆ ਜਾ ਰਿਹਾ ਹੈ।

« Previous Page