ਜੂਨ 1984 ਦੇ ਘੱਲੂਘਾਰੇ ਦੀ ਯਾਦ ‘ਚ ਬਣਨ ਵਾਲੀ ਸ਼ਹੀਦ ਗੈਲਰੀ ਦੀ ਕਾਰ ਸੇਵਾ ਸ਼ੁਰੂ (ਵੀਡੀਓ ਰਿਪੋਰਟ)

ਜੂਨ 1984 ‘ਚ ਭਾਰਤ ਦੀ ਫੌਜ ਵਲੋਂ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ‘ਤੇ ਹੋਏ ਹਮਲੇ ਸਮੇਂ ਸ਼ਹੀਦ ਹੋਏ ਸਿੱਖਾਂ ਦੀ ਯਾਦ ‘ਚ ਬਣਨ ਵਾਲੀ ਸ਼ਹੀਦੀ ਗੈਲਰੀ ਦੀ ‘ਕਾਰ ਸੇਵਾ’ 7 ਜੁਲਾਈ ਨੂੰ ਆਰੰਭ ਹੋ ਗਈ। ਸ਼ਹੀਦ ਗੈਲਰੀ ਦੀ ਕਾਰ ਸੇਵਾ ਦਮਦਮੀ ਟਕਸਾਲ (ਮਹਿਤਾ) ਵਲੋਂ ਕੀਤੀ ਜਾ ਰਹੀ ਹੈ। ਸ਼ਹੀਦ ਗੈਲਰੀ ਗੁਰਦੁਆਰਾ ਯਾਦਗਾਰ ਸ਼ਹੀਦਾਂ ਦੀ ਬੈਸਮੈਂਟ ‘ਚ ਬਣਾਈ ਜਾ ਰਹੀ ਹੈ, ਗੁਰਦੁਆਰਾ ਯਾਦਗਾਰ ਸ਼ਹੀਦਾਂ ਭਾਰਤੀ ਫੌਜ ਵਲੋਂ ਜੂਨ 1984 ‘ਚ ਦਰਬਾਰ ਸਾਹਿਬ ‘ਤੇ ਹੋਏ ਹਮਲੇ ਸਮੇਂ ਸ਼ਹੀਦ ਹੋਏ ਸਿੱਖ ਜੁਝਾਰੂਆਂ ਦੀ ਯਾਦ ‘ਚ ਬਣਿਆ ਹੈ।

ਅੱਜ ਸ਼ੁਰੂ ਹੋਵੇਗੀ ਜੂਨ ੧੯੮੪ ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਗੈਲਰੀ ਦੀ ਕਾਰ ਸੇਵਾ

ਦਰਬਾਰ ਸਾਹਿਬ ਸਮੂਹ ਅੰਮ੍ਰਿਤਸਰ ਵਿਖੇ ਜੂਨ ੧੯੮੪ (1984)ਦੇ ਸ਼ਹੀਦਾਂ ਦੀ ਯਾਦ ਵਿਚ ਉਸਾਰੀ ਗਈ ਯਾਦਗਾਰ ਵਿਖੇ ਸ਼ਹੀਦੀ ਗੈਲਰੀ ਦੀ ਕਾਰ ਸੇਵਾ ਅੱਜ ਸ਼ੁਰੂ ਹੋਵੇਗੀ।

ਅਕਾਲ ਤਖ਼ਤ ਸਾਹਿਬ ਦੇ ਨੇੜੇ ਸ਼ਹੀਦ ਗੈਲਰੀ ਦਾ ਕੰਮ 6 ਜੁਲਾਈ ਤੋਂ ਹੋਏਗਾ ਸ਼ੁਰੂ

ਅਕਾਲ ਤਖ਼ਤ ਸਾਹਿਬ ਦੇ ਨੇੜੇ ਬਣਨ ਵਾਲੀ ਸ਼ਹੀਦ ਗੈਲਰੀ ਦਾ ਕੰਮ ਦਮਦਮੀ ਟਕਸਾਲ (ਮਹਿਤਾ) ਵਲੋਂ 6 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਹ ਸ਼ਹੀਦ ਗੈਲਰੀ ਉਨ੍ਹਾਂ ਸਿੱਖ ਸ਼ਹੀਦਾਂ ਦੀ ਯਾਦ ‘ਚ ਬਣ ਰਹੀ ਹੈ ਜਿਨ੍ਹਾਂ ਨੇ ਭਾਰਤੀ ਫੌਜ ਵਲੋਂ ਜੂਨ 1984 ਦੇ ਹਮਲੇ ਵੇਲੇ ਅਕਾਲ ਤਖ਼ਤ ਸਾਹਿਬ, ਦਰਬਾਰ ਸਾਹਿਬ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰੀਆਂ।