ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮਾਨ ਦੇ ਮੁਖੀ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਸਾਹਿਬਜਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿਚ ਚੱਲ ਰਹੀ ਸ਼ਹੀਦੀ ਸਭਾ ਮੌਕੇ ਲਾਈ ਗਏ ਸਿਆਸੀ ਮੰਚ ਤੋਂ ਆ ਰਹੀਆਂ ਲੋਕ ਸਭਾਂ ਚੋਣਾਂ ਵਿਚ ਸ਼੍ਰੋ.ਅ.ਦ.(ਅ) ਮਾਨ ਅਤੇ ਬਹੁਜਨ ਮੁਕਤੀ ਪਾਰਟੀ ਦੇ ਗਠਜੋੜ ਨੂੰ ਜਿਤਾਉਣ ਦਾ ਸੱਦਾ ਦਿੱਤਾ।
ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫ਼ਤਿਹਗੜ੍ਹ ਸਾਹਿਬ ਵਿਖੇ 25, 26 ਤੇ 27 ਦਸੰਬਰ ਨੂੰ ਸ਼ਹੀਦੀ ਸਭਾ ਦੇ ਵਿਚਕਾਰਲੇ ਦਿਨ ਵੱਖ-ਵੱਖ ਸਿਆਸੀ ਦਲਾਂ ਵੱਲੋਂ ਕੀਤੀਆਂ ਜਾਂਦੀਆਂ ਕਾਨਫ਼ਰੰਸਾਂ ’ਤੇ ਰੋਕ ਲਵਾਉਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਕੋਲ ਪਹੁੰਚ ਕੀਤੀ।
ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਨੇ ਚਮਕੌਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਦੀਆਂ ਸ਼ਹੀਦੀ ਸਭਾਵਾਂ ਦੇ ਸੰਦਰਭ 'ਚ ਸਿੱਖ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਦਿਨਾਂ ਨੂੰ ਮਨਾਉਂਦਿਆਂ ਸਾਨੂੰ ਸਿੱਖ ਸ਼ਹਾਦਤ ਦੇ ਮਨੋਰਥ ਅਤੇ ਵਿਲੱਖਣਾ ਨੂੰ ਧਿਆਨ 'ਚ ਰੱਖਣਾ ਚਾਹੀਦਾ ਹੈ।
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤਾਂ ਦੀ ਯਾਦ ਵਿੱਚ ਫਤਹਿਗੜ ਸਾਹਿਬ ਵਿਖੇ ਸ਼ਹੀਦੀ ਜੋੜ-ਮੇਲਾ ਅੱਜ ਸ਼ੁਰੂ ਹੋ ਗਿਆ ਹੈ ।ਇਸ ਪਾਵਨ ਅਸਥਾਨ ਵਿਖੇ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਇਸ ਪਵਿੱਤਰ ਸਥਾਨ ਉੱਪਰ ਨਤਮਸਤਕ ਹੋਣ ਲਈ ਪਹੁੰਚੀਆਂ ਅਤੇ ਪਵਿੱਤਰ ਸ਼ਹਾਦਤਾਂ ਨੂੰ ਸਿੱਜਦਾ ਕੀਤਾ।