‘ਸਨਮਾਨ ਸਮਾਗਮ’ ਦੌਰਾਨ ਕੈਪਟਨ ਅਮਰਿੰਦਰ ਨੇ ਸਰਨਾ ਨੂੰ ਦੱਸਿਆ ਆਪਣਾ ‘ਸੱਚਾ ਸਲਾਹਕਾਰ’

ਦਿੱਲੀ ਦੇ ਇੱਕ ਹੋਟਲ ਵਿੱਚ ਸਰਨਾ ਭਰਵਾਂ ਵੱਲੋਂ ਕਰਵਾਏ ਸਨਮਾਨ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਸਨਮਾਨ ਸਮਾਗਮ ‘ਚ ਬੋਲਦਿਆਂ ਕੈਪਟਨ ਅਮਰਿੰਦਰ ਨੇ ਦਾਅਵਾ ਕੀਤਾ ਕਿ ਬਾਦਲ ਦਲ ਦੇ ਸਮੇਂ ‘ਚ ਬੇਅਦਬੀ ਦੀਆਂ 183 ਘਟਨਾਵਾਂ ਹੋਈਆਂ ਤੇ 121 ਦੇ ਦੋਸ਼ੀ ਫੜ੍ਹੇ ਗਏ ਜਦਕਿ ਕਾਂਗਰਸ ਸਰਕਾਰ ਆਉਣ ’ਤੇ ਅਜਿਹੇ 13 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 12 ਦੇ ਦੋਸ਼ੀ ਕਾਬੂ ਕਰ ਲਏ ਗਏ ਹਨ।
ਕਮਲ ਨਾਥ ਦੇ ਅਸਤੀਫੇ ਤੋਂ ਬਾਅਦ, ਸ਼ੀਲਾ ਦੀਕਸ਼ਿਤ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਬਣਨ ਦੇ ਆਸਾਰ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ਼ੀਲਾ ਦੀਕਸ਼ਿਤ ਨੂੰ ਪੰਜਾਬ ਮਾਮਲਿਆਂ ਦੀ ਇੰਚਾਰਜ ਲਾਇਆ ਜਾ ਸਕਦਾ ਹੈ। ਨਵੰਬਰ 1984 ਦੇ ਸਿੱਖ ਕਤਲੇਆਮ ਵਿਚ ਕਮਲ ਨਾਥ ਦੇ ਰੋਲ ਬਾਰੇ ਉਠੇ ਵਿਵਾਦ ਤੋਂ ਬਾਅਦ ਕਮਲਨਾਥ ਦੇ ਅਸਤੀਫੇ ਤੋਂ ਬਾਅਦ ਇਹ ਨਿਯੁਕਤੀ ਹੋਣ ਲੱਗੀ ਹੈ।
ਸ਼ੀਲਾ ਦੀਕਸ਼ਿਤ ਵੀ ਕੇਜਰੀਵਾਲ ਪਿੱਛੇ ਪਹੁੰਚੀ ਪੰਜਾਬ; ਕਿਹਾ ਕੇਜਰੀਵਾਲ ਦੇ ਵਤੀਰੇ ਤੋਂ ਦੁਖੀ ਹੈ ਦਿੱਲੀ

ਚੰਡੀਗੜ੍ਹ: ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਨਾਲ ਇੱਕ ਵਾਰ ਫੇਰ ਪੰਜਾਬ ਵਿੱਚ ਸਿਆਸੀ ਸਰਗਰਮੀਆਂ ਗਰਮੀ ਫੜ ਚੁੱਕੀ ਹੈ। ਅਕਾਲੀ-ਭਾਜਪਾ ਸਰਕਾਰ ਅਤੇ ਵਿਰੋਧੀ ਧਿਰ ਕਾਂਗਰਸ ਵੱਲੋਂ ਕੇਜਰੀਵਾਲ ਤੇ ਲਗਾਤਾਰ ਨਿਸ਼ਾਨਾ ਸਾਧਿਆ ਜਾ ਰਿਹਾ ਹੈ।ਅੱਜ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਚੰਡੀਗੜ੍ਹ ਪਹੁੰਚੀ। ਉਨ੍ਹਾਂ ਕੇਜਰੀਵਾਲ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿੱਲੀ ਦੇ ਲੋਕ ਅਰਵਿੰਦ ਕੇਜਰੀਵਾਲ ਦੇ ਵਿਰੋਧੀ ਵਤੀਰੇ ਕਾਰਨ
