Tag Archive "shiromani-akali-dal-delhi-sarna"

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਫਰਵਰੀ ਦੇ ਅਖੀਰ ‘ਚ ਹੋਣ ਦੀ ਆਸ: ਮੀਡੀਆ ਰਿਪੋਰਟ

ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 26 ਫਰਵਰੀ ਨੂੰ ਹੋਣ ਦੀਆਂ ਸੰਭਾਵਨਾਵਾਂ ਹਨ। ਮੁੱਖ ਮੁਕਾਬਲਾ ਭਾਜਪਾ ਦੇ ਸਮਰਥਨ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸਰਨਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵਿਚ ਹੈ।

ਜੀ.ਕੇ. ਭ੍ਰਿਸ਼ਟਾਚਾਰ ਦੇ ਮੁੱਦਿਆਂ ‘ਤੇ ਸੰਗਤਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ : ਅਕਾਲੀ ਦਲ ਦਿੱਲੀ (ਸਰਨਾ)

ਪਰਮਜੀਤ ਸਿੰਘ ਸਰਨਾ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬਾਲਾ ਸਾਹਿਬ ਹਸਪਤਾਲ ਦੀ ਜ਼ਮੀਨ ਵੇਚੇ ਜਾਣ ਅਤੇ ਗੁਰਦਵਾਰਾ ਬੰਗਲਾ ਸਾਹਿਬ ਦੀ ਪਾਰਕਿੰਗ ਦੇ ਮੁਦਿਆਂ 'ਤੇ ਜੀ. ਕੇ. ਜਾਂ ਤਾਂ ਸਬੂਤਾਂ ਸਹਿਤ ਖੁਲੀ ਬਹਿਸ ਕਰੇ ਜਾਂ ਸੰਗਤਾਂ ਨੂੰ ਗੁਮਰਾਹ ਕਰਨ ਲਈ ਮੁਆਫ਼ੀ ਮੰਗੇ। ਉਹਨਾਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਪਿਛਲੀਆਂ ਚੋਣਾਂ (2013) ਵਿਚ ਜੀ. ਕੇ. ਤੇ ਬਾਦਲ ਦਲ ਨੇ ਸਾਰੀ ਦਿੱਲੀ ਵਿਚ ਪ੍ਰਚਾਰ ਕੀਤਾ ਕਿ ਉਹਨਾਂ ਦੀ ਪਾਰਟੀ ਕਮੇਟੀ ਦਾ ਚਾਰਜ ਲੈਣ ਦੇ 15 ਦਿਨਾਂ ਦੇ ਅੰਦਰ-ਅੰਦਰ ਬਾਲਾ ਸਾਹਿਬ ਹਸਪਤਾਲ ਦੀ ਜ਼ਮੀਨ ਬੀ. ਐਲ. ਕਪੂਰ ਹਸਪਤਾਲ ਨੂੰ 300 ਕਰੋੜ ਰੁਪਏ ਵਿਚ ਵੇਚੇ ਜਾਣ, ਗੁਰਦਵਾਰਾ ਬੰਗਲਾ ਸਾਹਿਬ ਦੀ ਪਾਰਕਿੰਗ ਐਨ. ਡੀ. ਐਮ. ਸੀ. ਨੂੰ ਦੇਣ ਅਤੇ ਦੂਸਰੇ ਭ੍ਰਿਸ਼ਟਾਚਾਰ ਦੇ ਸਬੂਤ ਸੰਗਤਾਂ ਸਾਹਮਣੇ ਨਸ਼ਰ ਕਰੇਗੀ।

ਸਿਰਸਾ ਆਪਣਾ ਸਾਰਾ ਰਿਕਾਰਡ ਜਨਤਕ ਕਰੇ ਤੇ ਬਰੀ ਹੋਣ ਤੱਕ ਧਾਰਮਿਕ ਅਹੁਦਿਆਂ ਤੋਂ ਲਾਂਭੇ ਰਹੇ: ਸਰਨਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ, ਪਰਮਜੀਤ ਸਿੰਘ ਸਰਨਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦਿੱਲੀ ਸਿੱਖ ਗੁਰੂਦਵਾਰਾ ਪ੍ਰਬੰਧਕ ਕਮੇਟੀ ਦਾ ਜਨਰਲ ਸਕੱਤਰ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਆਪਣੇ ਸਾਰੇ ਅਪਰਾਧਕ ਮੁਕਦੱਮੇ ਜੋ ਉਸ 'ਤੇ ਅਦਾਲਤਾਂ ਵਿੱਚ ਚੱਲ ਰਹੇ ਹਨ ਤੇ ਉਹ ਸਾਰੀਆਂ ਸ਼ਿਕਾਇਤਾਂ ਜਿਸ ਵਿੱਚ ਉਸ ਨੂੰ ਨਾਮਜ਼ਦ ਕੀਤਾ ਗਿਆ, ਦਾ ਰਿਕਾਰਡ ਜਨਤਕ ਕਰੇ ਕਿਉਂਕਿ ਉਸ ਦੇ ਪਿਤਾ ਜਸਬੀਰ ਸਿੰਘ ਸਿਰਸਾ ਨੂੰ ਫਰਜ਼ੀ ਦਸਤਾਵੇਜ਼ਾਂ ਦੇ ਅਧਾਰ 'ਤੇ ਧੋਖਾਧੜੀ ਨਾਲ ਕਿਸੇ ਦੀ ਜਾਇਦਾਦ ਹੜੱਪਣ ਦੇ ਦੋਸ਼ ਸਿੱਧ ਹੋਣ 'ਤੇ ਚੰਡੀਗੜ੍ਹ ਦੀ ਸੈਸ਼ਨ ਕੋਰਟ ਨੇ ਜੇਲ ਭੇਜ ਦਿੱਤਾ ਹੈ।

ਮਨਜੀਤ ਸਿੰਘ ਜੀ.ਕੇ. ਤੇ ਬਾਦਲ ਦਲ ਦਾ ਨਿਤ ਨਵਾਂ ਭ੍ਰਿਸ਼ਟਾਚਾਰ ਉਜਾਗਰ ਹੋ ਰਿਹਾ ਹੈ: ਸਰਨਾ

ਹਰਵਿੰਦਰ ਸਿੰਘ ਸਰਨਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਅੱਜ (21 ਸਤੰਬਰ) ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਨਜੀਤ ਸਿੰਘ ਜੀ.ਕੇ. ਤੇ ਬਾਦਲ ਦਲ ਵਲੋਂ ਕੀਤੇ ਜਾ ਰਹੇ ਘੋਰ ਭ੍ਰਿਸ਼ਟਾਚਾਰ, ਗੋਲਕ ਦੀ ਲੁੱਟ ਤੇ ਸਿੱਖ ਸੰਗਤਾਂ ਨਾਲ ਕੀਤੇ ਜਾ ਰਹੇ ਧੋਖੇ ਹਰ ਰੋਜ਼ ਉਜਾਗਰ ਹੋ ਰਹੇ ਹਨ।

ਬਾਦਲ ਦਲ ਨੇ ਸਰਨਾ ਧੜੇ ਨੂੰ ਨਾਰਾਇਣਾ ਵਿਹਾਰ ਗੁਰਦੁਆਰਾ ਦਿੱਲੀ ਦੀਆਂ ਚੋਣਾਂ ‘ਚ ਹਰਾਇਆ

ਸੈਂਟਰਲ ਦਿੱਲੀ ਦੀ ਸਭ ਤੋਂ ਵੱਡੀ ਸਿੰਘ ਸਭਾ ਨਾਰਾਇਣਾ ਵਿਹਾਰ ਗੁਰਦੁਆਰੇ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਾਰੇ ਅਹੁਦਿਆਂ ਦੀਆਂ ਸੀਟਾਂ ’ਤੇ ਜਿੱਤ ਪ੍ਰਾਪਤ ਹੋਈ ਹੈ। ਪਹਿਲਾਂ ਤੋਂ ਇਸ ਗੁਰਦੁਆਰੇ ਦੇ ਪ੍ਰਬੰਧ 'ਤੇ ਕਾਬਜ਼ ਸਰਨਾ ਦਲ ਦੇ ਪਰਮਜੀਤ ਸਿੰਘ ਖੁਰਾਣਾ ਦੀ ਪੂਰੀ ਟੀਮ ਹਾਰ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਵੀਂ ਟੀਮ ਦੇ ਰੂਪ ਵਿਚ ਸੰਗਤਾਂ ਨੇ ਗੁਲਜੀਤ ਸਿੰਘ ਅਨੰਦ ਨੂੰ ਪ੍ਰਧਾਨ ਅਤੇ ਚਰਣਜੀਤ ਸਿੰਘ ਭਾਟੀਆ ਨੂੰ ਜਨਰਲ ਸਕੱਤਰ ਦੀ ਸੇਵਾ ਬਖ਼ਸ਼ੀ ਹੈ।

ਬਾਦਲ ਦਲ ਦੇ ਆਗੂਆਂ ਨੂੰ ਯੂ.ਕੇ. ਦੇ ਸਿੱਖ ਬਿਨਾਂ ਕਿਸੇ ਦੇਰੀ ਤੋਂ ਵਾਪਸ ਤੋਰ ਦੇਣ: ਸਰਨਾ

ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਅਕਾਲੀ ਦਲ ਬਾਦਲ ਦੇ ਜਰਨਲ ਸਕੱਤਰ ਸੁਖਦੇਵ ਸਿੰਘ ਢੀਂਡਸਾ ਤੇ ਦਿੱਲੀ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਵਿਦੇਸ਼ ਦੌਰੇ ਪ੍ਰਤੀ ਪ੍ਰਵਾਸੀ ਸਿੱਖਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਹਨਾਂ ਨੇ ਪਹਿਲਾ ਦਿੱਲੀ ਕਮੇਟੀ ਦੀ ਗੋਲਕ ਦੀ ਦੁਰਵਰਤੋਂ ਕੀਤੀ ਅਤੇ ਹੁਣ ਪ੍ਰਵਾਸੀ ਸਿੱਖਾਂ ਅਤੇ ਪੰਜਾਬੀਆਂ ਨੂੰ ਗੁੰਮਰਾਹ ਕਰਕੇ ਉਹਨਾਂ ਦੀ ਮਿਹਨਤ ਦੀ ਕਮਾਈ 'ਤੇ ਡਾਕਾ ਮਾਰਨ ਲਈ ਵਿਦੇਸ਼ ਪੁੱਜ ਗਏ ਹਨ।

ਸ਼ੀਸ਼ੇ ਦੇ ਘਰ ’ਚ ਬੈਠ ਕੇ ਸਰਨਾ ਦੂਜਿਆਂ ‘ਤੇ ਪੱਥਰ ਨਾ ਸੁੱਟਣ: ਦਿੱਲੀ ਕਮੇਟੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕਮੇਟੀ ਦੇ ਇੱਕ ਮੁਲਾਜ਼ਮ ਦੇ ਖਿਲਾਫ਼ ਕਿਸੇ ਔਰਤ ਦੇ ਸਰੀਰਕ ਸ਼ੋਸ਼ਣ ਦੇ ਦੋਸ਼ ਤਹਿਤ ਦਰਜ ਹੋਏ ਕੇਸ ਨੂੰ ਕਮੇਟੀ ਪ੍ਰਬੰਧਕਾਂ ਦੀ ਕਾਰਜਸ਼ੈਲੀ ਨਾਲ ਜੋੜਨ ਨੂੰ ਸਰਨਾ ਦੀ ਹਤਾਸ਼ਾ ਦੱਸਿਆ ਹੈ। ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸਰਨਾ ਨੂੰ ਤਥਾਂ ਦੇ ਆਧਾਰ 'ਤੇ ਬਿਆਨਬਾਜ਼ੀ ਕਰਨ ਦੀ ਸਲਾਹ ਦਿੰਦੇ ਹੋਏ ਸਰਨਾ ਕੋਲ ਮੁੱਦਿਆ ਦਾ ਅਕਾਲ ਪੈਣ ਦਾ ਵੀ ਦਾਅਵਾ ਕੀਤਾ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੀ ਕਮੇਟੀ ਵੱਲੋਂ ਮੁਲਾਜ਼ਮ ਨੂੰ ਤੁਰੰਤ ਬਰਖਾਸਤ ਕਰਨ ਦੀ ਵੀ ਉਨ੍ਹਾਂ ਨੇ ਜਾਣਕਾਰੀ ਦਿੱਤੀ।

ਦਿੱਲੀ ਕਮੇਟੀ ‘ਚ ਹੋਇਆ ਸ਼ੋਸ਼ਣ ਮਹੰਤਾਂ ਦੇ ਯੁਗ ਦੀ ਯਾਦ ਦਿਵਾਉਂਦਾ: ਸਰਨਾ

ਪਰਮਜੀਤ ਸਿੰਘ ਸਰਨਾ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਬਾਦਲ ਦਲ ਦੇ ਸੀਨੀਅਰ ਆਗੂ ਕੁਲਮੋਹਨ ਸਿੰਘ ਦੇ ਸਹਾਇਕ ਵਲੋਂ ਕਿਸੇ ਔਰਤ ਦੇ ਸਰੀਰਕ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਉਣਾ ਮਹੰਤਾਂ ਦੇ ਯੁਗ ਦੀ ਯਾਦ ਤਾਜ਼ਾ ਕਰਦਾ ਹੈ।

ਆਪਰੇਸ਼ਨ ਵੇਲੇ ਹੋਈ ਕੇਸਾਂ ਦੀ ਬੇਅਦਬੀ ਹੋਣ ਕਾਰਨ ਗਿਆਨੀ ਮੱਲ ਸਿੰਘ ਦੀ ਜਗ੍ਹਾ ਨਵਾਂ ਜਥੇਦਾਰ ਨਿਯੁਕਤ ਕੀਤਾ ਜਾਵੇ: ਸਰਨਾ

ਹਰਵਿੰਦਰ ਸਿੰਘ ਸਰਨਾ ਸਕਤੱਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਤੋਂ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਨਿਯਮਾਂ ਤੇ ਰਹਿਤ ਮਰਿਆਦਾ ਅਨੁਸਾਰ ਕੋਈ ਵੀ ਪਤਿਤ ਸਿੱਖ ਕਿਸੇ ਵੀ ਤਖਤ ਦਾ ਜਥੇਦਾਰ ਨਹੀਂ ਰਹਿ ਸਕਦਾ ਅਤੇ ਗਿਆਨੀ ਮੱਲ ਸਿੰਘ ਨੇ ਆਪਣਾ ਆਪਰੇਸ਼ਨ ਕਰਵਾਉਣ ਵੇਲੇ ਸਿਰ ਦੇ ਕੇਸ ਕਤਲ ਕਰਵਾ ਦਿੱਤੇ ਹਨ ਤੇ ਉਸ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ ਜਾਂ ਫਿਰ ਸ਼੍ਰ੍ਰੋਮਣੀ ਕਮੇਟੀ ਦਾ ਫਰਜ਼ ਬਣਦਾ ਹੈ ਕਿ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਸ ਨੂੰ ਤੁਰੰਤ ਅਹੁਦੇ ਤੋਂ ਵਿਹਲੇ ਕਰਕੇ ਉਹਨਾˆ ਦੀ ਥਾਂ 'ਤੇ ਕੋਈ ਨਵਾਂ ਜਥੇਦਾਰ ਲਗਾਇਆ ਜਾਵੇ।

ਦਿੱਲੀ ਕਮੇਟੀ ਦੇ ਵਿਦਿਅਕ ਅਦਾਰੇ ਬੰਦ ਹੋਣ ਕਾਰਨ ਸਰਨਾ ਦਲ ਵਲੋਂ ਵਿਰੋਧ ਪ੍ਰਦਰਸ਼ਨ

ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਅੱਜ ਹਰੀ ਨਗਰ ਵਿਖੇ ਪੋਲੀਟੈਕਨਿਕ ਇੰਸਟੀਚਿਊਟ ਅਤੇ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨੋਲੌਜੀ ਬੰਦ ਹੋਣ ਤੋਂ ਬਾਅਦ ਕੀਤੇ ਧਰਨਾ ਪ੍ਰਦਰਸ਼ਨ ਸਮੇਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਇਨ੍ਹਾਂ ਇੰਸਟੀਟਿਊਟਾਂ ਦੇ ਬੰਦ ਹੋਣ ਕਾਰਣ ਦਿਲੀ ਦੀਆਂ ਸੰਗਤਾਂ ਵਿਚ ਭਾਰੀ ਰੋਸ ਦੇਖਿਆ ਗਿਆ ਹੈ। ਜਿਸ ਦੇ ਚਲਦੇ ਖਰਾਬ ਮੌਸਮ ਹੋਣ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿਚ ਸਿਖ ਸੰਗਤਾਂ ਇਸ ਧਰਨੇ ਵਿਚ ਸ਼ਾਮਿਲ ਹੋਈਆਂ।

« Previous PageNext Page »