Tag Archive "shiromani-akali-dal-delhi-sarna"

ਦਿੱਲੀ ਇੰਜੀਨੀਅਰਿੰਗ ਅਤੇ ਪੌਲਿਟੈਕਨਿਕ ਅਦਾਰੇ ਬੰਦ ਹੋਣ ਲਈ ਸਰਨਾ ਭਰਾ ਜ਼ਿੰਮੇਵਾਰ ਹਨ: ਦਿੱਲੀ ਕਮੇਟੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਹਰਵਿੰਦਰ ਸਿੰਘ ਸਰਨਾ ਵੱਲੋਂ ਵੀਰਵਾਰ ਨੂੰ ਪ੍ਰੈਸ ਕਾਨਫਰੰਸ ਰਾਹੀਂ ਕਮੇਟੀ ਦੇ 2 ਤਕਨੀਕੀ ਅਦਾਰਿਆਂ ’ਚ ਇਸ ਵਰ੍ਹੇ ਅੱਜੇ ਤਕ ਦਾਖਿਲਾ ਨਾ ਖੁਲਣ ਦਾ ਠੀਕਰਾ ਮੌਜੂਦਾ ਪ੍ਰਬੰਧਕਾਂ ਦੇ ਸਿਰ ਭੰਨਣ ਨੂੰ ਕਮੇਟੀ ਨੇ ਗਲਤ ਕਰਾਰ ਦਿੱਤਾ ਹੈ। ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸਰਨਾ ਭਰਾਵਾਂ ਨੂੰ ਹੰਕਾਰ ਵਿਚ ਭਿੱਜ ਕੇ ਝੂਠ ਦੀ ਕੰਧਾਂ ਨਾ ਉਸਾਰਣ ਦੀ ਸਲਾਹ ਦਿੱਤੀ ਹੈ।

ਜੀ.ਕੇ., ਸਿਰਸਾ ਦੇ ਭਿਸ਼ਟਾਚਾਰ ਕਰਕੇ ਇੰਜੀਨੀਅਰਿੰਗ ਤੇ ਪੋਲੀਟੈਕਨੀਕ ਇੰਸਟੀਚਿਊਟ ਬੰਦ ਹੋਏ: ਸਰਨਾ

ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਅੱਜ ਇਥੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਕਿਹਾ ਕਿ ਬਾਦਲ ਦਲੀਆਂ ਵਲੋਂ ਫੈਲਾਏ ਗਏ ਘੋਰ ਭ੍ਰਿਸ਼ਟਾਚਾਰ ਤੇ ਪ੍ਰਬੰਧਕੀ ਨਾਕਾਮੀਆਂ ਕਰਕੇ ਹੀ ਦਿੱਲੀ ਦੇ ਸਿੱਖਾਂ ਦੇ 2 ਨਾਮਵਰ ਉਚ ਤਕਨੀਕੀ ਵਿਦਿਅਕ ਅਦਾਰੇ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨਾਲੋਜੀ (ਇੰਜੀਨੀਰਿੰਗ ਕਾਲਜ) ਰਾਜੌਰੀ ਗਾਰਡਨ ਅਤੇ ਗੁਰੂ ਤੇਗ ਬਹਾਦਰ ਪੋਲੀਟੈਕਨਿਕ ਇੰਸਟੀਚਿਊਟ ਵਸੰਤ ਵਿਹਾਰ ਬੰਦ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ਹਾਈਕੋਰਟ ਨੇ ਇਨ੍ਹਾਂ ਵਿਦਿਅਕ ਸੰਸਥਾਵਾਂ ਵਿਚ ਸਾਲ 2016-17 ਵਿਦਿਅਕ ਵਰ੍ਹੇ ਲਈ ਪ੍ਰੋਵਿਜ਼ਨਲ ਦਾਖਲੇ ਦੇਣ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਜਿਸ ਨਾਲ ਸੈਂਕੜੇ ਸਿੱਖ ਬੱਚੇ ਇਨ੍ਹਾਂ ਅਦਾਰਿਆਂ ਵਿਚ ਉਚ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਣਗੇ।

ਦਿੱਲੀ ਸਥਿਤ ਮੰਦਰ ’ਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗੁਰਦੁਆਰਾ ਸਾਹਿਬ ਪਹੁੰਚਾਏ

ਪਿਛਲੇ ਦਿਨਾਂ ਵਿੱਚ ਦਿੱਲੀ ਦੇ ਉੱਤਮ ਨਗਰ ਇਲਾਕੇ ਵਿਚੋਂ ਇੱਕ ਅਘੋਰੀ ਦੇ ਘਰੋਂ ਬੜੀ ਹੀ ਮਾੜੀ ਹਾਲਤ ਵਿੱਚ ਰੱਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਸੰਭਾਲ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਿੱਲੀ (ਯੂਥ ਵਿੰਗ) ਨੂੰ ਸੰਗਤਾਂ ਵੱਲੋਂ ਵੱਡਾ ਹੁੰਗਾਰਾ ਮਿਲਿਆ ਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਉਪਰਾਲਾ ਸ਼ੁਰੂ ਕਰ ਦਿੱਤਾ ਗਿਆ ਕਿ ਦਿੱਲੀ ਵਿੱਚ ਜਿਥੇ ਵੀ ਅਜਿਹੀ ਕੋਈ ਰਿਪੋਰਟ ਆਵੇਗੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਸੰਭਾਲ ਨਹੀਂ ਹੋ ਪਾ ਰਹੀ ਜਾਂ ਕਿਸੀ ਵੀ ਤਰੀਕੇ ਬੇਅਦਬੀ ਕੀਤੀ ਜਾ ਰਹੀ ਹੈ ਤੇ ਸਿੱਖੀ ਮਰਿਆਦਾ ਤੋਂ ਉਲਟ ਮਨਮਤ ਹੇਠ ਮੂਰਤੀਆਂ ਦੇ ਨਾਲ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕੀਤੇ ਗਏ ਹਨ ਤਾਂ ਉਨ੍ਹਾਂ ਸਰੂਪਾਂ ਨੂੰ ਪੂਰੀ ਮਰਿਆਦਾ ਨਾਲ ਨੇੜੇ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾ ਦਿੱਤਾ ਜਾਵੇਗਾ ਤੇ ਨਾਲ ਮਰਿਆਦਾ ਦਾ ਉਲੰਘਨ ਕਰ ਰਹੇ ਲੋਕਾਂ ਨੂੰ ਸੇਧ ਦਿੱਤੀ ਜਾਵੇਗੀ ਤੇ ਉਨ੍ਹਾਂ ਨੂੰ ਗੁਰਮਤ ਮਰਿਆਦਾ ਸਮਝਾਈ ਜਾਵੇਗੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਕੇਜਰੀਵਾਲ ਜਨਤਕ ਤੌਰ ‘ਤੇ ਮੁਆਫੀ ਮੰਗੇ:ਸਰਨਾ

ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਸ਼ੀਸ਼ ਖੇਤਾਨ ਵੱਲੋਂ ਪਾਰਟੀ ਦੇ ਪ੍ਰਮੁੱਖ ਅਰਵਿੰਦ ਕੇਜਰੀਵਾਲ ਵੱਲੋ ਰਿਲੀਜ਼ ਕੀਤੇ ਗਏ ਤਿੰਨ ਜੁਲਾਈ ਨੂੰ ਯੂਥ ਮੈਨੀਫੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰਨ ਦੀ ਕਰੜੇ ਸ਼ਬਦਾˆ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਗਵਾਹ ਹੈ ਕਿ ਜਿਸ ਨੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ ਉਸ ਨੂੰ ਸਿੱਖਾˆ ਨੇ ਕਦੇ ਮੁਆਫ ਨਹੀਂ ਕੀਤਾ ਸਗੋਂ ਉਸ ਦੀ ਗਲਤੀ ਦੀ ਸਜ਼ਾ ਜ਼ਰੂਰ ਦਿੱਤੀ ਹੈ।

“ਜਸਟਿਸ ਜ਼ੋਰਾ ਸਿੰਘ ਦੀ ਸਰਕਾਰੀ ਰਿਪੋਰਟ, ਸੰਗਤਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦੀ ਕੋਸ਼ਿਸ਼”: ਸਰਨਾ

ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਬੀਤੇ ਸਾਲ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਹੀ ਰੱਦ ਕਰਦਿਆਂ ਕਿਹਾ ਕਿ ਇਸ ਬਾਰੇ ਤਾਂ ਪਹਿਲਾਂ ਹੀ ਸਭ ਨੂੰ ਪਤਾ ਸੀ ਕਿ ਇਹ ਰਿਪੋਰਟ ਪੂਰੀ ਤਰ੍ਹਾਂ ਸਰਕਾਰ ਦੁਆਰਾ ਦਿੱਤੇ ਗਏ ਦਸਤਾਵੇਜ਼ਾਂ ’ਤੇ ਦਸਤਖਤ ਕਰਕੇ ਹੀ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਹੋਵੇਗੀ ਪਰ ਉਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਮੰਗ ਕਰਦੇ ਹਨ ਕਿ ਸਰਕਾਰ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਕਨੂੰਨ ਦੇ ਹਵਾਲੇ ਕਰੇ ਜਾਂ ਫਿਰ ਅਸਤੀਫਾ ਦੇ ਘਰ ਬੈਠੇ।

ਬਾਬਾ ਬੰਦਾ ਸਿੰਘ ਬਹਾਦਰ ਦੇ ਸਮਾਗਮ ਬਾਦਲ ਦਲ ਦੇ ਸਮਾਗਮ ਬਣ ਕੇ ਰਹਿ ਗਏ: ਸਰਨਾ

ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਕਮੇਟੀ ਵੱਲੋ ਬਾਬਾ ਬੰਦਾ ਸਿੰਘ ਬਹਾਦਰ ਦੇ ਮਨਾਏ ਗਏ ਸਮਾਗਮਾਂ ਨੂੰ ਫਲਾਪ ਸ਼ੋਅ ਗਰਦਾਨਦਿਆਂ ਕਿਹਾ ਕਿ ਦਿੱਲੀ ਕਮੇਟੀ ਦੇ ਵਿਰੋਧੀ ਧਿਰ ਨਾਲ ਸਬੰਧਿਤ ਮੈਬਰਾਂ ਨੂੰ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਕੋਈ ਸੱਦਾ ਨਹੀਂ ਦਿੱਤਾ ਗਿਆ ਤੇ ਇਹ ਸਮਾਗਮ ਸਿਰਫ ਬਾਦਲ ਮਾਰਕਾ ਸਮਾਗਮ ਹੀ ਹੋ ਕੇ ਰਹਿ ਗਏ ਹਨ।

ਦਿੱਲੀ ਕਮੇਟੀ ਪੈਸੇ ਦੀ ਦੁਰਵਰਤੋਂ ਕਰਕੇ ਸਿੱਖਾਂ ਨੂੰ ਮੂਰਤੀਵਾਦ ਨਾਲ ਜੋੜ ਰਹੀ ਹੈ: ਸ਼੍ਰੋਮਣੀ ਅਕਾਲੀ ਦਲ ਦਿੱਲੀ

ਦਿੱਲੀ ਕਮੇਟੀ ਪ੍ਰਬੰਧਕਾਂ ਦੀ ਕਾਰਜਸ਼ੈਲੀ ’ਤੇ ਸਵਾਲ ਖੜੇ ਕਰਦੇ ਹੋਏ ਦਮਨਦੀਪ ਸਿੰਘ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਪ੍ਰੋਗਰਾਮ ਵੱਡੇ ਪੱਧਰ ’ਤੇ ਮਨਾਉਣ ਦੀ ਆੜ ਹੇਠ ਗੁਰੂ ਦੀ ਗੋਲਕ ਦੀ ਭਾਰੀ ਦੁਰਵਰਤੋਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਦੇ ਕਈ ਇਲਾਕਿਆਂ ’ਚ ਨਗਰ ਕੀਰਤਨ ਕੱਢੇ ਗਏ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਨਗਰ ਕੀਰਤਨਾਂ ਵਿਚ ਜਿਥੇ ਜ਼ਿਆਦਾਤਰ ਸਿੱਖ ਸੰਗਤਾਂ ਨੇ ਹਾਜ਼ਰੀ ਭਰਨ ਤੋਂ ਪਾਸਾ ਵੱਟੀ ਰੱਖਿਆ ਉਥੇ ਹੀ ਸੱਤਾ ਧਾਰੀ ਧਿਰ ਨਾਲ ਸਬੰਧਿਤ ਦਿੱਲੀ ਕਮੇਟੀ ਮੈਂਬਰ ਤੇ ਪਾਰਟੀ ਦੇ ਹੋਰਨਾ ਆਗੂ ਵੀ ਗੈਰ-ਹਾਜ਼ਰ ਨਜ਼ਰ ਆਏ।

ਖਾਲਸਾ ਕਾਲਜਾਂ ’ਚ ਦਾਖਿਲੇ ਦੇ ਮਸਲੇ ਤੇ ਦਿੱਲੀ ਕਮੇਟੀ ਦਾ ਸਰਨਾ ਨੂੰ ਮੋੜਵਾਂ ਜਵਾਬ

ਦਿੱਲੀ ਦੇ ਚਾਰੋ ਖਾਲਸਾ ਕਾਲਜਾਂ ਵਿਚ ਸਿੱਖ ਬੱਚਿਆਂ ਲਈ 50 ਫੀਸਦੀ ਸੀਟਾਂ ਰਾਖਵੀਆਂ ਰਖਣ ਦਾ ਰਾਹ ਪੱਧਰਾ ਹੋਣ ਤੇ ਹੁਣ ਸਿਆਸਤ ਭੱਖ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਖਾਲਸਾ ਕਾਲਜਾ ਦੇ ਘਟਗਿਣਤੀ ਅਦਾਰੇ ਵੱਜੋਂ ਮਾਨਤਾ ਬਹਾਲ ਹੋਣ ਦੇ ਬਾਰੇ ਦਿੱਤੇ ਗਏ ਬਿਆਨ ਨੂੰ ਕਮੇਟੀ ਨੇ ਗੁਮਰਾਹਪੂਰਨ ਅਤੇ ਝੂਠ ਦਾ ਪੁਲਿੰਦਾ ਕਰਾਰ ਦਿੱਤਾ ਹੈ। ਕਮੇਟੀ ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਸਰਨਾ ਨੂੰ ਤਥਾਂ ਦੇ ਆਧਾਰ ਤੇ ਬਿਆਨਬਾਜ਼ੀ ਕਰਨ ਦੀ ਸਲਾਹ ਦਿੱਤੀ ਹੈ। ਜੌਲੀ ਨੇ ਦਾਅਵਾ ਕੀਤਾ ਕਿ ਜੇਕਰ ਅਸੀਂ ਸਰਨਾ ਦੇ ਪ੍ਰਬੰਧਕੀ ਕਾਲ ਦੌਰਾਨ ਉਨ੍ਹਾਂ ਦੇ ਵਕੀਲਾਂ ਵੱਲੋਂ ਹਾਈ ਕੋਰਟ ਵਿਚ ਦਿਤੇ ਗਏ ਬਿਆਨਾਂ ਨੂੰ ਜਨਤਕ ਕਰ ਦਿੱਤਾ ਤਾਂ ਸਰਨਾ ਦਾ ਦਿੱਲੀ ਦੀ ਸਿਆਸਤ ਵਿਚ ਖੜੇ ਰਹਿਣਾ ਮੁਸ਼ਕਿਲ ਹੋ ਜਾਵੇਗਾ।

ਦਰਬਾਰ ਸਾਹਿਬ ਵਿੱਚ ਸਿਰੋਪਾਉ ਦੇਣ ਦਾ ਹੁਕਮ ਸਿਰਫ ਬਾਦਲ, ਭਾਜਪਾ ਦੇ ਲੋਕਾਂ ਨੂੰ:ਭਾਈ ਗੁਰਪ੍ਰੀਤ ਸਿੰਘ

ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਅਮਰੀਕ ਸਿੰਘ ਨੂੰ ਪਤਾਸਾ ਪ੍ਰਸ਼ਾਦਿ ਦੇਣ ਵਾਲੇ ਸੇਵਾਦਾਰ ਗੁਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਵਲੋਂ ਇਹ ਸਖਤ ਹਦਾਇਤਾਂ ਹਨ ਕਿ ਦਰਬਾਰ ਸਾਹਿਬ ਦੇ ਅੰਦਰ ਸਿਰੋਪਾਉ ਬਾਦਲ ਦਲ ਤੇ ਭਾਜਪਾ ਸਬੰਧਤ ਕਿਸੇ ਸ਼ਖਸ ਨੂੰ ਹੀ ਦਿੱਤਾ ਜਾ ਸਕਦਾ ਹੈ ਅਤੇ ਕਿਸੇ ਵੀ ਹੋਰ ਸਿਆਸੀ ਪਾਰਟੀ ਜਾਂ ਧਾਰਮਿਕ ਸੰਸਥਾ ਦੇ ਆਗੂ ਨੂੰ ਸਿਰੋਪਾਉ ਤਾਂ ਇੱਕ ਪਾਸੇ ਪਤਾਸਾ ਪ੍ਰਸਾਦਿ ਵੀ ਨਹੀ ਦਿੱਤਾ ਜਾ ਸਕਦਾ।

ਸ਼ਹੀਦੀ ਪੁਰਬ ਮਨਾਉਣ ਲਈ ਜਥਾ ਪਾਕਿਸਤਾਨ ਪੁੱਜਿਆ

ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਡੇਰਾ ਸਾਹਿਬ, ਲਾਹੌਰ ਵਿਖੇ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ 155 ਮੈਂਬਰੀ ਜਥਾ ਜਸਬੀਰ ਸਿੰਘ ਦੇਹਰਾਦੂਨ ਦੀ ਅਗਵਾਈ ’ਚ ਅਟਾਰੀ ਰੇਲਵੇ ਸਟੇਸ਼ਨ ਤੋਂ ਪਾਕਿਸਤਾਨ ਗਿਆ।

« Previous PageNext Page »