ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਇਵੇਂ ਹੀ ਡੇਰਾ ਸਿਰਸਾ ਮੁਖੀ ਦੀ ਮੁਆਫ਼ੀ ਦੇ ਮਾਮਲੇ ਨੂੰ ਸਿਧਾਂਤਾਂ ਅਨੁਸਾਰ ਹੱਲ ਕਰਨ ਦੀ ਬਜਾਏ ਤਾਕਤ ਦੇ ਜ਼ੋਰ ਨਾਲ ਹੱਲ ਕਰਨ ਦੀ ਕੋਸ਼ਿਸ਼ ਕੀਤੀ
ਬਾਦਲਾਂ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਵਿਚ ਪਾਟੋਧਾੜ ਕਰਕੇ ਫੈਡਰੇਸ਼ਨ ਕਮਜੋਰ ਕੀਤੀ ਸੀ
ਸੱਤਾ ਮਾਨਣ ਲਈ ਬਾਦਲਾਂ ਨਾਲ ਜੁੜਿਆ 'ਨਵਾਂ ਆਗੂ ਵਰਗ' ਪੰਜਾਬ ਵਿਚੋਂ ਬਾਦਲਾਂ ਦਾ ਪੱਲਾ ਛੱਡਣ ਲਈ ਤਿਆਰ ਸੀ।
ਅਕਾਲੀ ਦਲ ਦੀ ਸਾਬਕਾ ਸੰਸਦ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਲੰਬੇ ਸਮੇਂ ਬਾਅਦ ਤੋੜੀ ਚੁੱਪ
ਕੈਪਟਨ ਸਰਕਾਰ ਨੇ ਕਿਹਾ ਕਿ ਸਰਬਪਾਰਟੀ ਮੀਟਿੰਗ ਦੌਰਾਨ ਸਤਲੁਜ ਯਮੁਨਾ ਨਹਿਰ ਮੁੱਦਾ, ਧਰਤੀ ਹੇਠਲੇ ਪਾਣੀ ਦੀ ਕਮੀ ਅਤੇ ਪ੍ਰਦੂਸ਼ਣ ਕਾਰਨ ਖਰਾਬ ਹੋ ਰਹੇ ਪਾਣੀ ਸਬੰਧੀ ਮਾਮਲਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਅਦਾਲਤ ਨੇ ਪ੍ਰੋ. ਭੁੱਲਰ ਬਾਰੇ ਸਥਿਤੀ ਜਿਉਂ ਦੀ ਤਿਉਂ ਬਣਾਏ ਰੱਖਣ ਬਾਰੇ ਹੁਕਮ ਸੁਣਾਉਂਦਿਆਂ ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਹੈ।
ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਲਈ ਕੇਵਲ ਪੇਸ਼ ਕੀਤੀ ਫੀਸ ਦੀ ਮੁਢਲੀ ਤਜ਼ਵੀਜ਼ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ "ਜਜ਼ੀਆ" ਕਰਾਰ ਦੇਣ ਵਾਲਾ ਭੜਕਾਊ ਅਤੇ ਬੇਲੋੜਾ ਬਿਆਨ ਹੈ, ਜੋ ਮੌਕੇ ਦੀਆਂ ਪ੍ਰਸਥਿਤੀਆਂ ਦੇ ਅਨੁਕੂਲ ਨਹੀਂ ਬਲਕਿ ਉਲਟ ਹੈ।
ਦਿੱਲੀ ਦੇ ਸਿੱਖ ਨੌਜਵਾਨਾਂ ਵੱਲੋਂ 4 ਅਗਸਤ 2019 ਨੂੰ ਧਰਮ ਯੁੱਧ ਮੋਰਚੇ ਬਾਰੇ ਇਕ ਵਿਚਾਰ ਚਰਚਾ ਸੁਭਾਸ਼ ਨਗਰ ਦੇ ਗੁਰਦੁਆਰਾ ਸਾਹਿਬ ਵਿਚ ਕਰਵਾਈ ਗਈ। ਇਸ ਮੌਕੇ ਬੋਲਦਿਆਂ ਭਾਈ ਮਨਧੀਰ ਸਿੰਘ ਨੇ ਪਹਿਲਾਂ ਸਿਰਦਾਰ ਕਪੂਰ ਸਿੰਘ ਵੱਲੋਂ ਲਿਖੇ ਹੋਏ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਵਾਣ ਕੀਤੇ ਗਏ ਅਨੰਦਪੁਰ ਸਾਹਿਬ ਦੇ ਮਤੇ, ਜਿਸ ਦੀ ਨਕਲ ਧਰਮ ਯੁੱਧ ਮੋਰਚੇ ਦੌਰਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੇ ਆਪਣੇ ਕੋਲ ਰੱਖਦੇ ਸਨ, ਦੇ ਅਹਿਮ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਭਾਈ ਮਨਧੀਰ ਸਿੰਘ ਨੇ ਧਰਮ ਯੁੱਧ ਮੋਰਚੇ ਦਾ ਇਤਿਹਾਸਤਕ ਅਤੇ ਮੌਜੁਦਾ ਸਮੇਂ ਲਈ ਮਹੱਤਵ ਉਜਾਗਰ ਕੀਤਾ।
ਅੱਜ ਮਿਤੀ 15 ਮਾਘ ਨਾਨਕਸ਼ਾਹੀ ਸੰਮਤ 550 ਮੁਤਾਬਿਕ 28-01-2019 ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਅਵਤਾਰ ਸਿੰਘ ਪ੍ਰਧਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਨੇ ਇਕ ਵਿਅਕਤੀ ਵਿਸ਼ੇਸ਼ ਲਈ ਅਕਾਲ ਪੁਰਖ ਅਤੇ ਗੁਰੂ ਸਾਹਿਬ ਲਈ ਵਰਤੇ ਜਾਣ ਵਾਲੇ ਵਿਸ਼ੇਸ਼ਣਾ ਦੀ ਵਰਤੋਂ ਕੀਤੀ ਸੀ ਜਿਸ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਤਲਬ ਕੀਤਾ ਗਿਆ, ਜਿਸ ਨੇ ਗੁਰੂ ਗ੍ਰੰਥ, ਗੁਰੂ ਪੰਥ ਪਾਸੋਂ ਆਪਣੀ ਕੀਤੀ ਭੁੱਲ ਲਈ ਖਿਮਾ ਮੰਗੀ।ਪੰਜ ਸਿੰਘ ਸਾਹਿਬਾਨ ਵੱਲੋਂ ਇਸ ਨੂੰ ਹੇਠ ਲਿਖੇ ਅਨੁਸਾਰ ਤਨਖ਼ਾਹ ਲਗਾਈ ਗਈ:- ਸੱਤ ਦਿਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਇਕ-ਇਕ ਘੰਟਾ ਸੰਗਤ ਦੇ ਜੋੜੇ ਝਾੜਨ, ਬਰਤਨ ਮਾਂਜਨ ਅਤੇ ਬੈਠ ਕੇ ਕੀਰਤਨ ਸਰਵਨ ਕਰੇ। ਪੰਜ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਇਕ-ਇਕ ਘੰਟਾ ਸੰਗਤਾਂ ਦੇ ਜੋੜੇ ਝਾੜਨ, ਬਰਤਨ ਮਾਂਜਨ ਅਤੇ ਬੈਠ ਕੇ ਕੀਰਤਨ ਸਰਵਨ ਕਰੇ।
ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਬਾਗ਼ੀ ਹੋਏ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਲੋਕ ਸਭਾ ਮੈਂਬਰ ਰਤਨ ਸਿੰਘ ਅਜਨਾਲਾ, ਸਾਬਕਾ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੇਵਾ ਸਿੰਘ ਸੇਖਵਾਂ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਨੇ ਕਿਹਾ ਹੈ ਕਿ ਉਹ 14 ਦਸੰਬਰ ਨੂੰ 1920 ਵਾਲੇ ‘ਸ਼੍ਰੋਮਣੀ ਅਕਾਲੀ ਦਲ’ ਨੂੰ ਸੁਰਜੀਤ ਕਰਨਗੇ।
« Previous Page — Next Page »