Tag Archive "shiromani-akali-dal"

ਸ਼੍ਰੋ.ਗੁ.ਪ੍ਰ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸੋਂਪਿਆ ਸ੍ਰੀ ਅਕਾਲ ਤਖਤ ਸਾਹਿਬ ਦਾ ਵਾਧੂ ਕਾਰਜਭਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਵਲੋਂ 22 ਅਕਤੂਬਰ ਨੂੰ ਸੱਦੀ ਗਈ ਹੰਗਾਮੀ ਬੈਠਕ ਨੇ ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਵਾਧੂ ਜਥੇਦਾਰ ਲਾ ਦਿੱਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਹੁਣ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹੋਣ ਦੇ ਨਾਲ-ਨਾਲ ਆਰਜੀ ਤੌਰ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰਨੀ ਜਥੇਦਾਰ ਵੀ ਹੋਣਗੇ ।

ਗਿਆਨੀ ਗੁਰਬਚਨ ਸਿੰਘ ਵੱਲੋਂ ਅਸਤੀਫੇ ਦੀ ਪੇਸ਼ਕਸ਼; ਕਿਹਾ ਜਾਣੇ-ਅਣਜਾਣੇ ਵਿੱਚ ਹੋਈਆਂ ਗਲਤੀਆਂ ਲਈ ਖਾਲਸਾ ਪੰਥ ਮਾਫ ਕਰੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗ.ਪ੍ਰ.ਕ.) ਵੱਲੋਂ ਲਾਏ ਗਏ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋ.ਗ.ਪ੍ਰ.ਕ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਚਿੱਠੀ ਲਿਖ ਜਥੇਦਾਰੀ ਦੇ ਅਹੁਤੋਂ ਤੋਂ ਅਸਤੀਫਾ ਦੇਣ ਦੀ ਇੱਛਾ ਜ਼ਾਹਿਰ ਕੀਤੀ ਹੈ।

ਸੁਖਬੀਰ ਬਾਦਲ ਦੀ ਗੱਡੀ ਤੇ ਜੁੱਤੀ ਸੁੱਟਣ ਦੇ ਮਾਮਲੇ ਚ ਸਿੱਖ ਕਾਰਕੁੰਨਾਂ ਦੀਆਂ ਜਮਾਨਤ ਅਰਜੀਆਂ ਖਾਰਜ

ਲੰਘੇ ਮਹੀਨੇ ਸੰਗਰੂਰ ਨੇੜੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਗੱਡੀਆਂ ਦੇ ਕਾਫਲੇ ਉੱਤੇ ਜੁੱਤੀਆਂ ਸੁੱਟਣ ਵਾਲੇ ਸਿੱਖ ਕਾਰਕੁੰਨਾਂ ਨੂੰ ਸੰਗਰੂਰ ਦੀ ਅਦਾਲਤ ਨੇ ਜਮਾਨਤ ਦੋਣ ਤੋਂ ਮਨ੍ਹਾਂ ਕਰ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 35-36 ਜਣੇ ਨਾਮਜ਼ਦ ਕੀਤੇ ਹਨ ਜਿਹਨਾਂ ਵਿਚੋਂ ਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ ਅਤੇ ਬਾਬਾ ਬਚਿੱਤਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ।

ਚੰਡੀਗੜ੍ਹ ਨੋਟੀਫੀਕੇਸ਼ਨ ‘ਤੇ ਲੱਗੀ ਰੋਕ, ਕੇਂਦਰ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਅਸਾਮੀਆਂ 60:40 ਦੇ ਹਿਸਾਬ ਨਾਲ ਭਰਨ ਨੂੰ ਕਿਹਾ

ਕੇਂਦਰ ਵਲੋਂ ਚੰਡੀਗੜ੍ਹ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਭਰਤੀ ਬਾਰੇ 25 ਸਤੰਬਰ ਨੂੰ ਜਾਰੀ ਕੀਤਾ ਗਿਆ ਚੰਡੀਗੜ੍ਹ ਨੋਟੀਫੀਕੇਸ਼ਨ ਰੱਦ ਕਰ ਦਿੱਤਾ ਗਿਆ ਹੈ।ਭਾਰਤ ਦੇ ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਚੰਡੀਗੜ੍ਹ ਵਿੱਚ ਸਰਕਾਰੀ ਭਰਤੀਆਂ ਦੇ ਮਾਮਲੇ ਵਿੱਚ 60:40 ਦੇ ਅਨੁਪਾਤ ਨੂੰ ਮੁੜ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ।ਜਿਸ ਵੇਲੇ ਤੋਂ ਨੋਟਿਸ ਜਾਰੀ ਕੀਤਾ ਗਿਆ ਸੀ ਉਦੋਂ ਤੋਂ ਹੀ ਕੇਂਦਰ ਉੱਤੇ ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਨੋਟੀਫੀਕੇਸ਼ਨ ਰੱਦ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਸੀ।

ਸ਼੍ਰੋਮਣੀ ਕਮੇਟੀ ਵਿੱਚੋਂ ਬਾਦਲਾਂ ਦਾ ਆਧਾਰ ਖਤਮ ਕੀਤੇ ਬਗੈਰ ਜਥੇਦਾਰਾਂ ਦੇ ਅਸਤੀਫੇ ਹਨ ਅਰਥਹੀਣ

28 ਅਗਸਤ ਨੂੰ ਪੰਜਾਬ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਉਪਰ ਹੋਈ ਖੁੱਲੀ ਬਹਿਸ ਬਾਅਦ ਜਿਨ੍ਹਾਂ ਲੋਕਾਂ ਉਪਰ ਸਾਲ 2015 ਵਿੱਚ ਵਾਪਰੇ ਬੇਅਦਬੀ ਤੇ ਬਹਿਬਲ ਕਲਾਂ ਕਾਂਡ ਬਾਰੇ ਉਂਗਲ ਉੱਠੀ ਹੈ ।ਉਨ੍ਹਾਂ ਵਿੱਚ ਮੁੱਖ ਤੌਰ 'ਤੇ ਸਾਬਕਾ ਮੁਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੁਆਰਾ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਸ਼ਾਮਿਲ ਹਨ।ਗਿਆਨੀ ਗੁਰਬਚਨ ਸਿੰਘ ਵਲੋਂ ਡੇਰਾ ਸਿਰਸਾ ਮੁਖੀ ਮੁਆਫੀ ਮਾਮਲੇ ਵਿੱਚ ਨਿਭਾਈ ਭੂਮਿਕਾ ਨੂੰ  ਲੈ ਕੇ ਗਿਆਨੀ ਗੁਰਬਚਨ ਸਿੰਘ ਤੇ ਉਸਦੇ ਪਰਿਵਾਰਕ ਜੀਆਂ ਵਲੋਂ ਸਰੋਤਾਂ ਤੋਂ ਵੱਧ ਬਣਾਈ ਜਾਇਦਾਦ ਦਾ ਚਿੱਠਾ ਤਾਂ ਵਿਧਾਨ ਸਭਾ ਵਿੱਚ ਵੀ ਗੂੰਜਿਆ ਹੈ ।

ਸਿੱਖ ਸੰਗਤਾਂ ਵਲੋਂ ਬਾਦਲਾਂ ਦੇ ‘ਬਾਈਕਾਟ’ ਦੀ ਸ਼ੁਰੂਆਤ ਦੀ ਦੱਸ ਪਾਉਂਦੈ ਨਿੱਕੇ ਘੁੰਮਣਾਂ ਵਾਲਾ ਘਟਨਾਕ੍ਰਮ

ਸਾਲ 2015 ਵਿੱਚ ਬਾਦਲਾਂ ਦੀ ਸ਼ਹਿ ਤੇ ਅੰਜ਼ਾਮ ਦਿੱਤੇ ਗਏ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਸੱਚ ਸੁਨਾਉਣ ਵਾਲੇ ਅਖਬਾਰਾਂ ਤੇ ਬਿਜਲਈ ਮੀਡੀਆ ਦੇ ਬਾਈਕਾਟ ਦਾ ਸੱਦਾ ਦੇਣ ਵਾਲੇ ਸੁਖਬੀਰ ਸਿੰਘ ਬਾਦਲ ਦਾ ਸਿੱਖ ਸੰਗਤਾਂ ਨੇ ਹੀ ਬਾਈਕਾਟ ਕਰਨਾ ਸ਼ੁਰੂ ਕਰ ਦਿੱਤਾ ਹੈ।

ਗੁਰਦਾਸਪੁਰ ਦੇ ਪਿੰਡ ਨਿੱਕੇ ਘੁੰਮਣ ਵਿਖੇ ਸੰਗਤ ਨੇ ਕੀਤਾ ਸੁਖਬੀਰ ਬਾਦਲ ਅਤੇ ਮਜੀਠੀਏ ਦਾ ਡੱਟਵਾਂ ਵਿਰੋਧ

ਇਸ ਸਮਾਗਮ ਵਿੱਚ ਆਏ ਸੁਖਬੀਰ ਬਾਦਲ ਨੂੰ ਜਿੳਂ ਹੀ ਬੋਲਣ ਲਈ ਸਟੇਜ ਉੱਤੇ ਸੱਦਾ ਦਿੱਤਾ ਗਿਆ ਤਾਂ ਸੰਗਤਾਂ ਸੁਖਬੀਰ ਅਤੇ ਮਜੀਠੀਏ ਖਿਲਾਫ ਨਾਅਰੇਬਾਜੀ ਕਰਦੀਆਂ ਪੰਡਾਲ ਵਿੱਚੋਂ ਉੱਠ ਪਈਆਂ। ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁੰਨ ਸਟੇਜ ਉੱੱਤੇ ਖੜੋ ਕੇ ਵਿਰੋਧ ਕਰਨ ਵਾਲੀ ਸੰਗਤ ਨੂੰ ਪੰਥ ਵਿਰੋਧੀ ਆਖਦਿਆਂ ਆਪਣੇ ਪ੍ਰਧਾਨ ਸੁਖਬੀਰ ਬਾਦਲ ਨੂੰ ਬੋਲਣ ਲਈ ਅਵਾਜਾਂ ਮਾਰਦੇ ਰਹੇ।

ਬੇਅਦਬੀ ਦਾ ਦੋਸ਼ੀ ਬਾਦਲ ਕਿਵੇਂ?

ਬਾਦਲਕਿਆਂ ਵੱਲੋਂ ਬਾਰ-ਬਾਰ ਇਹ ਫੋਕੀ ਦਲੀਲ ਦਿੱਤੀ ਜਾਂਦੀ ਹੈ ਕਿ ਰਣਜੀਤ ਸਿੰਘ ਰਪਟ ਵਿੱਚ ਬਾਦਲ ਦਾ ਨਾਂ ਨਹੀਂ ਆਇਆ, ਏਸ ਲਈ ਉਹ ਬੇਅਦਬੀ ਲਈ ਦੋਸ਼ੀ ਨਹੀਂ। ਬਾਕੀ ਸੰਸਾਰ ਨੂੰ ਬਾਦਲ ਦਾ ਨਾਂਅ ਏਸ ਰਪਟ ਦੇ ਹਰ ਅੱਖਰ ਉਹਲੇ ਘੁੰਡ ਕੱਢ ਕੇ ਖੜ੍ਹਾ ਨਜ਼ਰ ਆਉਂਦਾ ਹੈ। ਆਖ਼ਰੀ ਰਪਟ ਵਿੱਚ ਤਾਂ ਸਪਸ਼ਟ ਵੀ ਹੈ।

ਮਨਜੀਤ ਸਿੰਘ ਜੀ.ਕੇ. ਦਿੱਲੀ ਕਮੇਟੀ ਦੀ ਪ੍ਰਧਾਨਗੀ ਤੋਂ ਲਾਂਭੇ ਹੋਇਆ; ਪਰਾਟੀ ਨੀਤੀਆਂ ਨਾਲ ਅਸਹਿਮਤੀ ਜਤਾਈ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਕਾਰਜਭਾਰ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪਦਿਆਂ ਆਪਣੇ ਆਪ ਨੂੰ ਪ੍ਰਧਾਨਗੀ ਦੇ ਕੰਮ ਤੋਂ ਵੱਖ ਕਰ ਲਿਆ ਹੈ।

ਬਰਗਾੜੀ ਮੋਰਚਾ: ਪਿੰਡਾਂ ਵਿੱਚ ਨੌਜਵਾਨਾਂ ਦੀਆਂ ਕਮੇਟੀਆਂ ਬਣਾਓ, 14 ਨੂੰ ਸ਼ਹੀਦੀ ਦਿਹਾੜੇ ਮੌਕੇ ਮੁੜ ਪਹੁੰਚੋ

ਪਿੰਡ ਬਰਗਾੜੀ ਵਿਖੇ ਚੱਲ ਰਹੇ ਇਨਸਾਫ ਮੋਰਚੇ ਵਿੱਚ ਅੱਜ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪੰਜਾਬ ਅਤੇ ਗਵਾਂਡੀ ਸੂਬਿਆਂ ਵਿਚੋਂ ਸਿੱਖ ਸੰਗਤਾਂ ਏਨੀ ਵੱਡੀ ਗਿਣਤੀ ਵਿੱਚ ਅੱਜ ਬਰਗਾੜੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਪਹੁੰਚੀਆਂ ਕਿ ਇਸ ਪਿੰਡ ਨੂੰ ਜਾਣ ਵਾਲੇ ਸਾਰੇ ਰਾਹ ਜਾਮ ਹੋ ਗਏ ਜਿਸ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਮੋਰਚੇ ਵਾਲੀ ਥਾਂ ਤੇ ਨਹੀਂ ਪਹੁੰਚ ਸਕੀਆਂ ਤੇ ਕਈ ਕਿਲੋਮੀਟਰਾਂ ਤੱਕ ਜਾਮ ਲੱਗੇ ਰਹੇ।

« Previous PageNext Page »