ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਦਾ ਪੰਥਕ ਨਿਜਾਮ ਮੁੜ-ਸੁਰਜੀਤ ਕਰਨ ਦੇ ਯਤਨਾਂ ਤਹਿਤ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਤਾਲਮੇਲ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਇਹ ਅਹਿਮ ਇਕੱਤਰਤਾ ਗੁਰਦਾਸਪੁਰ ਵਿਖੇ ਹੋਈ।
ਅੰਮ੍ਰਿਤਸਰ: ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਪਾਤਸ਼ਾਹ ‘ਤੇ ਬਣਾਈ ਫਿਲਮ ਵਿੱਚ ਗੁਰੂ ਸਾਹਿਬ ਤੇ ਗੁਰੂ ਪ੍ਰੀਵਾਰ ਨੂੰ ਫਿਲਮੀ ਕਲਾਕਾਰਾਂ ਦੇ ਰਾਹੀਂ ਪੇਸ਼ ਕਰਕੇ ਸਿੱਖ ...
ਸੀਰੀਆ ਸਮੇਤ ਪੂਰੇ ਵਿਸ਼ਵ ਦੀ ਸੁਖ-ਸ਼ਾਂਤੀ ਲਈ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋਏ ਇਸ ਅਰਦਾਸ ਸਮਾਗਮ ਵਿਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਮੌਜੂਦ ਸਨ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ ਅਤੇ ਇਸ ਤੋਂ ਪਹਿਲਾਂ ਸੰਗਤੀ ਰੂਪ ਵਿਚ ਮੂਲ ਮੰਤਰ, ਗੁਰ ਮੰਤਰ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ।
ਗੁਰਦਾਸਪੁਰ ਜਿਲ੍ਹੇ ਦੇ ਕਸਬਾ ਕਾਹਨੂੰਵਾਨ ਸਥਿਤ ਇਤਿਹਾਸਕ ਗੁਰਦੁਆਰਾ ਛੋਟਾ ਘਲੂਘਾਰਾ ਵਿਖੇ ਵਾਪਰੀ ਅਨੈਤਿਕ ਘਟਨਾ ਦੇ ਸਬੰਧ ਵਿੱਚ ਸਰਬੱਤ ਖਾਲਸਾ ਦੇ ਜਥੇਦਾਰਾਂ ਪਾਸੋਂ ਤਨਖਾਹ ਲਵਾਣ ਵਾਲੇ ਗੁ:ਸਾਹਿਬ ਦੇ ਸਾਬਕਾ ਪ੍ਰਧਾਨ ਮਾਸਟਰ ਜੋਹਰ ਸਿੰਘ ਅੱਜ ਅਚਨਚੇਤ ਹੀ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਇਕਤਰ ਹੋਏ ਜਥੇਦਾਰ ਸਾਹਿਬਾਨ ਦੇ ਸਾਹਮਣੇ ਪੇਸ਼ ਹੋਏ ਤੇ ਹੋਈ ਭੁੱਲ ਦੀ ਖਿਮਾ ਯਾਚਨਾ ਕਰਦਿਆਂ ਤਨਖਾਹ ਲਵਾਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਲ ਖ਼ਾਲਸਾ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ, ਜਿਨ੍ਹਾਂ ਨੂੰ ਭਾਰਤੀ ਫੌਜ ਦੇ ਮੁਖੀ ਜਨਰਲ ਅਰੁਣ ਵੈਦਿਆ ਨੂੰ ਮਾਰਨ ਕਰਕੇ 9 ਅਕਤੂਬਰ, 1992 ਨੂੰ ਫਾਂਸੀ ਦਿੱਤੀ ਗਈ ਸੀ।