Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Shiromani Gurdwara Parbandhak Committee (SGPC)

Shiromani Gurdwara Parbandhak Committee (SGPC)

ਗੁਰਧਾਮਾਂ ਦੇ ਦਰਸ਼ਨ ਦੀਦਾਰੇ ਸਿੱਖਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੈ। ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਵੀਜੇ ਦੇਣ ਦੀ ਮੰਗ ’ਤੇ ਭਾਰਤ ਸਰਕਾਰ ਦੇ ਸਪਸ਼ਟ ਇਨਕਾਰੀ ਰੁਖ ਨੇ ਸਿੱਖ ਸੰਸਥਾਵਾਂ ਅਤੇ ਸੱਤਾ ਦੇ ਸਬੰਧਾਂ ’ਤੇ ਮੁੜ ਸਵਾਲ ਖੜ੍ਹੇ ਕੀਤੇ ਹਨ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਨਾਲ ਜੁੜੇ ਮਾਮਲਿਆਂ ਬਾਰੇ ਫੈਸਲੇ ਸਿਰਫ਼ ਗੁਰੂ ਖਾਲਸਾ ਪੰਥ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੀ ਕੀਤੇ ਜਾਣੇ ਚਾਹੀਦੇ ਹਨ।
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਪੀੜਤ ਪਰਿਵਾਰਾਂ ਦੇ ਮੁਆਵਜ਼ੇ, ਨੌਕਰੀਆਂ ਅਤੇ ਹੋਰ ਮੰਗਾਂ ਉਠਾਈਆਂ।
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ ਇੰਟਰਨੈਸ਼ਨਲ ਦੇ ਮੁਖੀ ਭਾਈ ਵਧਾਵਾ ਸਿੰਘ ਵੱਲੋਂ ਇਕ ਲਿਖਤੀ ਸੰਦੇਸ਼ ਜਾਰੀ ਕਰਦਿਆਂ ਖਾਲਸਾ ਪੰਥ ਤੇ ਗੁਰਸੰਗਤਿ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਦੀ ਬਹਾਲੀ, ਖਾਲਸਾ ਪੰਥ ਦੀ ਆਨ-ਬਾਨ-ਸ਼ਾਨ ਕਾਇਮ ਰੱਖਣ ਅਤੇ ਗੁਰੂ-ਆਸ਼ੇ ਅਨੁਸਾਰ ਆਪਣੀ ਆਜ਼ਾਦ ਪੰਥਕ ਵਿਵਸਥਾ ਸਿਰਜਣ ਲਈ ਤਤਪਰ ਹੋਣ ਦਾ ਸੱਦਾ ਦਿੱਤਾ ਹੈ।
ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਨਵਾਂ ਕਾਨੂੰਨ ਲਿਆਉਣ ਦੇ ਪ੍ਰਸਤਾਵ ਦਾ ਸਿੱਖ ਸੰਗਤ, ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਸਿੱਖ ਆਗੂਆਂ ਨੇ 1956 ਦੇ ਮੌਜੂਦਾ ਐਕਟ ਨੂੰ ਬਰਕਰਾਰ ਰੱਖਣ ਦੀ ਮੰਗ ਕੀਤੀ ਹੈ।
ਸਿੱਖ ਰੈਫਰੈਂਸ ਲਾਇਬ੍ਰੇਰੀ ਸਿੱਖ ਕੌਮ ਦੀ ਸੰਸਥਾਗਤ ਯਾਦ ਅਤੇ ਰੂਹਾਨੀ ਵਿਰਸੇ ਦਾ ਅਨਮੋਲ ਭੰਡਾਰ ਸੀ, ਜਿਸਨੂੰ ਜੂਨ 1984 ਦੇ ਘੱਲੂਘਾਰੇ ਦੌਰਾਨ ਯੋਜਨਾਬੱਧ ਤਰੀਕੇ ਨਾਲ ਲੁੱਟਿਆ ਅਤੇ ਤਬਾਹ ਕੀਤਾ ਗਿਆ। ਹਾਲ ਹੀ ਵਿੱਚ ਭਾਰਤੀ ਸੰਸਦ ਅੰਦਰ ਇਸ ਮੁੱਦੇ ਦੇ ਮੁੜ ਉੱਠਣ ਨਾਲ ਅਨਮੋਲ ਸਿੱਖ ਹੱਥ-ਲਿਖਤਾਂ ਦੀ ਵਾਪਸੀ ਦੀ ਮੰਗ, ਸਰਕਾਰੀ ਦਾਅਵਿਆਂ ਅਤੇ ਕੌਮ ਦੀ ਡੂੰਘੀ ਬੇਭਰੋਸਗੀ 'ਤੇ ਮੁੜ ਚਰਚਾ ਛਿੜ ਗਈ ਹੈ।
ਬੀਤੇ ਦਿਨੀਂ ਯੂਟਿਊਬ ਨੇ 19 ਨਵੰਬਰ 2025 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਵਾਲੇ ਚੈਨਲ “SGPC, Sri Amritsar” (@sgpcsriamritsar) ਤੇ ਇੱਕ ਹਫ਼ਤੇ ਲਈ ਰੋਕ ਲਾ ਦਿੱਤੀ ਹੈ। ਇਹ ਕਾਰਵਾਈ ਰੋਜ਼ਾਨਾ ਰਹਿਰਾਸ ਸਾਹਿਬ ਦੀ ਲਾਈਵ ਪ੍ਰਸਾਰਣ ਦੌਰਾਨ ਕੀਤੀ ਗਈ ਹੈ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਜਾਰੀ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਫਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਨੂੰ ਕਿਹਾ ਹੈ ਕਿ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਇਸ ਨੂੰ ਜਾਰੀ ਨਾ ਕੀਤਾ ਜਾਵੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।