Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikandar Maluka

Sikandar Maluka

ਪਟਿਆਲਾ: ਪੰਜਾਬੀ ਮੂਲ ਦੇ ਕੈਨੇਡੀਅਨ ਪੱਤਰਕਾਰ ਬਲਤੇਜ ਪਨੂੰ ਨੂੰ ਅੱਜ ਜਿਲ੍ਹਾ ਮੈਜੀਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਤੇ ਭੇਜ ਦਿੱਤਾ ਹੈ।ਬਲਤੇਜ ਪਨੂੰ ਦੇ ਵਕੀਲ ਮਨੋਜ ਕੁਮਾਰ ਅਨੁਸਾਰ ਪੁਲਿਸ ਵੱਲੋਂ ਦੋ ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਜਿਸ ਦਾ ਉਨ੍ਹਾਂ ਵੱਲੋਂ ਵਿਰੋਧ ਕਰਨ ਤੇ ਅਦਾਲਤ ਨੇ ਪਨੂੰ ਨੂੰ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਸੁਣਾਏ।
ਫ਼ਰੀਦਕੋਟ: ਇੱਕ ਮੀਟਿੰਗ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਥੱਪੜ ਮਾਰਨ ਵਾਲੇ ਬਜੁਰਗ ਜਰਨੈਲ ਸਿੰਘ ਨੂੰ ਕੱਲ੍ਹ ਪੁਲਿਸ ਵੱਲੋਂ ਮੈਡੀਕਲ ਕਾਲੇਜ ਫਰੀਦਕੋਟ ਤੋਂ ਗ੍ਰਿਫਤਾਰ ਕਰ ਲਿਆ ਗਿਆ, ਜਿੱਥੇ ਕਿ ਉਹ 19 ਨਵੰਬਰ ਤੋਂ ਜੇਰੇ ਇਲਾਜ ਹੈ।
ਪਿੰਡ ਹਮੀਰਗੜ੍ਹ ਵਿੱਚ ਇਕ ਨੁੱਕੜ ਮੀਟਿੰਗ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਕਥਿਤ ਤੌਰ ’ਤੇ ਥੱਪੜ ਮਾਰਨ ਵਾਲੇ ਬਜ਼ੁਰਗ ਜਰਨੈਲ ਸਿੰਘ ਨੂੰ ਪੁਲੀਸ ਨੇ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚੋਂ ਗ੍ਰਿਫ਼ਤਾਰ ਕਰ ਲਿਆ।
ਪਿਛਲੇ ਦਿਨੀ ਬਠਿੰਡਾ ਦੇ ਪਿੰਡ ਹਮੀਰਗੜ੍ਹ ਵਿੱਚ ਪੰਜਾਬ ਦੇ ਪੰਚਾਇਤ ਮੰਤਰੀ ਸ਼ਿਕੰਦਰ ਸਿੰਘ ਮਲੂਕਾ ਦੇ ਸਮਰਥਕਾਂ ਵੱਲੋਂ ਜਰਨੈਲ ਸਿੰਘ ਨਾਮੀ ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਅਰਜ਼ੀ ਦਾਖਲ ਕਰਕੇ ਪੰਚਾਇਤ ਮੰਤਰੀ ਵਿਰੁੱਧ ਕਾਰਵਾਈ ਕਰਨ ਦੀ ਮੰਗ ਕਤਿੀ ਹੈ।
ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਪਿਛਲੇ ਦਿਨਾਂ ਦੌਰਾਨਪੰਜਾਬ ਦੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਲੱਠਮਾਰ ਗੁੰਡਿਆਂ ਵੱਲੋਂ ਬਜ਼ੁਰਗ ਜਰਨੈਲ ਸਿੰਘ ਦੀ ਬੇਤਹਾਸ਼ਾ ਕੁੱਟਮਾਰ ਕਰਨ ਖਿਲਾਫ ਕੈਬਨਿਟ ਮੰਤਰੀ ਸਮੇਤ ਹੋਰਨਾਂ ਜਿੰਮੇਵਾਰ ਨੌਜਵਾਨਾਂ ਖਿਲਾਫ ਇਰਾਦਾ ਕਤਲ 307 ਦਾ ਕੇਸ ਦਰਜ ਕੀਤਾ ਜਾਵੇ।

ਫਰੀਦਕੋਟ: ਕੱਲ੍ਹ ਪਿੰਡ ਹਮੀਰਗੜ੍ਹ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਹੱਥ ਚੁੱਕਣ ਵਾਲੇ ਜਰਨੈਲ ਸਿੰਘ ਵੱਲੋਂ ਅੱਜ ਹਸਪਤਾਲ ਵਿੱਚੋਂ ਕੱਲ੍ਹ ਵਾਲੀ ਘਟਨਾ ਬਾਰੇ ਗੱਲਬਾਤ ਕੀਤੀ ਗਈ।ਆਓ ਸੁਣਦੇ ਹਾਂ ਕੀ ਕਿਹਾ ਜਰਨੈਲ ਸਿੰਘ ਨੇ ਕੱਲ੍ਹ ਹੋਈ ਘਟਨਾ ਬਾਰੇ।

ਫਰੀਦਕੋਟ: ਅੱਜ ਪਿੰਡ ਹਮੀਰਗੜ੍ਹ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਅਤੇ ਅਕਾਲੀ ਦਲ ਬਾਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੇ ਥੱਪੜ ਮਾਰਨ ਵਾਲੇ ਜਰਨੈਲ ਸਿੰਘ ਨੂੰ ਮੈਡੀਕਲ ਕਾਲੇਜ ਫਰੀਦਕੋਟ ਵਿਖੇ ਦਾਖਲ ਕਰਵਾਏ ਜਾਣ ਦੀ ਖਬਰ ਆ ਰਹੀ ਹੈ।ਜਰਨੈਲ ਸਿੰਘ ਦੀ ਉਮਰ 65 ਸਾਲ ਦੇ ਕਰੀਬ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦੋਂ ਜਰਨੈਲ ਸਿੰਘ ਨੇ ਸਿਕੰਦਰ ਸਿੰਘ ਮਲੂਕਾ ਦੇ ਥੱਪੜ ਮਾਰਿਆ ਤਾਂ ਮੌਕੇ ਤੇ ਮੋਜੂਦ ਮਲੂਕਾ ਦੇ ਸਮਰਥਕਾਂ ਵੱਲੋਂ ਜਰਨੈਲ ਸਿੰਘ ਨਾਲ ਕਾਫੀ ਕੁੱਟਮਾਰ ਕੀਤੀ ਗਈ ਜਿਸ ਕਾਰਨ ਜਰਨੈਲ ਸਿੰਘ ਗੰਭੀਰ ਜਖਮੀ ਹੋ ਗਿਆ ਸੀ।
ਬਠਿੰਡਾ: ਪੰਜਾਬ ਦੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਅੱਜ ਉਸ ਸਮੇਂ ਜਰਨੈਲ ਸਿੰਘ ਨਾਮੀ ਸਖਸ਼ ਵੱਲੋਂ ਥੱਪੜ ਜੜ ਦਿੱਤੇ ਗਏ ਜਦੋਂ ਮਲੂਕਾ ਪਿੰਡ ਹਮੀਰਗੜ੍ਹ ਵਿੱਚ ਅਕਾਲੀ ਵਰਕਰਾਂ ਦੀ ਇੱਕ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਜਦੋੰ ਸਿਕੰਦਰ ਸਿੰਘ ਮਲੂਕਾ 23 ਨਵੰਬਰ ਨੂੰ ਅਕਾਲੀ ਦਲ ਬਾਦਲ ਵੱਲੋਂ ਕਰਵਾਈ ਜਾ ਰਹੀ ਸਦਭਾਵਨਾ ਰੈਲੀ ਲਈ ਹਮਾਇਤ ਹਾਸਿਲ ਕਰਨ ਲਈ ਪਿੰਡ ਹਮੀਰਗੜ ਵਿੱਚ ਆਏ ਹੋਏ ਸਨ, ਉਸ ਸਮੇਂ ਜਰਨੈਲ ਸਿੰਘ ਵੱਲੋਂ ਉਨ੍ਹਾਂ ਦੇ ਥੱਪੜ ਮਾਰੇ ਗਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।