Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh community

Sikh community

ਸਾਕਾ ਨਕੋਦਰ 1986 ਦੀ 40ਵੀਂ ਬਰਸੀ ਮੌਕੇ ਕਰਵਾਏ ਗਏ ਸਮਾਗਮ ਵਿੱਚ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਜੀ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਭੂਮਿਕਾ, ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਅਜਿਹੇ ਕਤਲੇਆਮਾਂ ਵਿਰੁੱਧ ਕਾਨੂੰਨੀ ਤੇ ਲੋਕਤਾਂਤਰਿਕ ਢੰਗ ਨਾਲ ਲੜਨ ਦੇ ਰਸਤੇ ਬਾਰੇ ਵਿਚਾਰ ਸਾਂਝੇ ਕੀਤੇ।
ਇਸ ਗੱਲਬਾਤ ਦੌਰਾਨ ਭਾਈ ਗੁਰਮੀਤ ਸਿੰਘ ਰਾਂਚੀ ਨੇ ਸਿੱਖ ਪੰਥ ਅਤੇ ਸਿਕਲੀਗਰ ਭਾਈਚਾਰੇ ਵਿਚਲੇ ਪਾੜੇ, ਇਸਨੂੰ ਪੂਰਨ ਲਈ ਕੀਤੇ ਜਾ ਰਹੇ ਯਤਨਾਂ ਅਤੇ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਜ਼ਰੂਰੀ ਕਦਮਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਹੈ।
ਸ੍ਰੀ ਅਮ੍ਰਿਤਸਰ ਵਿਖੇ ੨੬ ਜਨਵਰੀ ੨੦੨੬ ਨੂੰ ਹੋਈ ਸਾਂਝੀ ਪੰਥਕ ਇਕੱਤਕਤਾ ਨੂੰ ਸੰਬੋਧਨ ਕਰਦਿਆਂ ਪੰਥ ਸੇਵਕ ਭਾਈ ਦਲਜੀਤ ਸਿੰਘ (ਪੰਚ ਪ੍ਰਧਾਨੀ ਜਥਾ) ਨੇ ਸੰਸਾਰ ਤੇ ਖੇਤਰ ਦੇ ਬਦਲ ਰਹੇ ਹਾਲਾਤਾਂ ਦਾ ਜ਼ਿਕਰ ਕਰਦਿਆਂ ਪੰਜਾਬ ਤੇ ਸਿੱਖਾਂ ਦੇ ਸਨਮੁਖ ਚੁਣੌਤੀਆਂ ਤੇ ਮੌਕਿਆਂ ਦਾ ਜ਼ਿਕਰ ਕੀਤਾ।
ਪਿਛਲੇ ਕਈ ਸਾਲਾਂ ਤੋਂ ਬੰਬੇ ਫਿਲਮ ਇੰਡਸਟਰੀ ਵੱਲੋਂ ਸਿੱਖੀ ਨਾਲ ਸੰਬੰਧਿਤ ਸ਼ਖਸ਼ੀਅਤਾਂ ਦੀਆਂ ਕਾਰਟੂਨ ਫਿਲਮਾਂ ਬਣਾਉਣੀਆਂ ਆਰੰਭ ਕੀਤੀਆਂ ਹਨ। ਜਿਸ ਦੀ ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੁੱਲ ਕੇ ਹਮਾਇਤ ਵੀ ਕੀਤੀ ਗਈ ਅਤੇ ਇਹਨਾਂ ਫਿਲਮਾਂ ਨੂੰ ਪ੍ਰਚਾਰ ਵਾਸਤੇ ਖਰੀਦਿਆ ਵੀ ਗਿਆ।
ਭਾਈ ਨਰੈਣ ਸਿੰਘ ਅਨੁਸਾਰ ਇਹ ਮਾਮਲਾ ਸਿਰਫ਼ ਫੰਡਾਂ ਦੀ ਹੇਰਾ-ਫੇਰੀ ਨਹੀਂ ਲੱਗਦਾ, ਸਗੋਂ ਇਸਦੇ ਪਿੱਛੇ ਕੋਈ ਹੋਰ ਹੀ ਗੰਭੀਰ ਅਤੇ ਲੁਕਿਆ ਹੋਇਆ ਸੱਚ ਦਿਸਦਾ ਹੈ। 267 ਪਾਵਨ ਸਰੂਪਾਂ ਦੀ ਗਿਣਤੀ ਪੂਰੀ ਦਿਖਾਉਣ ਲਈ ਜਾਣਬੁੱਝ ਕੇ ਕਵਾਇਦ ਕੀਤੀ ਗਈ ਤਾਂ ਜੋ ਕਿਸੇ ਨੂੰ ਅਸਲ ਹਕੀਕਤ ਦਾ ਪਤਾ ਨਾ ਲੱਗੇ। ਈਸ਼ਰ ਸਿੰਘ ਦੀ ਰਿਪੋਰਟ ਵਿੱਚ ਅਜੇ ਵੀ 267 ਹੋਰ ਸਰੂਪ ਦਰਜ ਹਨ, ਜਿਨ੍ਹਾਂ ਬਾਰੇ ਪ੍ਰੈਸ ਨੂੰ ਜਾਣਕਾਰੀ ਨਹੀਂ ਦਿੱਤੀ ਗਈ, ਨਹੀਂ ਤਾਂ ਮਾਮਲਾ ਹੋਰ ਵੀ ਵੱਡਾ ਵਿਵਾਦ ਬਣ ਸਕਦਾ ਸੀ।
ਸਿੱਖ ਧਾਰਮਿਕ ਜੋੜ-ਮੇਲੇ ਇੱਕ ਸਮੇਂ ਆਤਮਿਕ ਅਤੇ ਧਾਰਮਿਕ ਰੰਗਤ ਨਾਲ ਭਰਪੂਰ ਹੁੰਦੇ ਸਨ। ਗੁਰਬਾਣੀ ਪਾਠ, ਕੀਰਤਨ, ਢਾਢੀਆਂ ਤੇ ਕਵੀਸ਼ਰਾਂ ਰਾਹੀਂ ਸਿੱਖ ਇਤਿਹਾਸ ਦੇ ਪ੍ਰਸੰਗਾਂ ਦਾ ਗਾਇਨ, ਕਥਾ-ਵਾਰਤਾ, ਕਵੀ ਦਰਬਾਰ, ਸੇਵਾ ਕਾਰਜ ਅਤੇ ਸਿੱਖ ਜਥਿਆਂ ਵਿਚਕਾਰ ਪੰਥਕ ਮਸਲਿਆਂ ’ਤੇ ਵਿਚਾਰ-ਵਟਾਂਦਰਾ—ਇਹ ਸਭ ਜੋੜ-ਮੇਲਿਆਂ ਦੀ ਅਸਲ ਰੂਹ ਹੁੰਦੀ ਸੀ।
ਸ੍ਰੀ ਗੁਰੂ ਤੇਗ ਬਹਾਦਰ ਜੀ,ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ 30 ਨਵੰਬਰ 2025 ਨੂੰ ਗੁਰੂ ਨਾਨਕ ਖਾਲਸਾ ਸਕੂਲ, ਲੁਹਾਰਾ ਚਾੜ੍ਹਕੇ,ਭੋਗਪੁਰ (ਜਲੰਧਰ) ਵਿਖੇ ਕਰਵਾਇਆ ਗਿਆ।
21 ਨਵੰਬਰ 2025 ਨੂੰ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਲੜਕੀਆਂ, ਆਕੜ, ਪਟਿਆਲਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਮਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।
ਸਿੱਖ ਸਿਆਸਤ ਦੁਆਰਾ ਪੇਸ਼ ਅਤੇ ਸਰਦਾਰ ਇਸ਼ਵਿੰਦਰ ਸਿੰਘ ਦੱਤਾ ਵਲੋਂ ਨਵੰਬਰ 1984 ਵਿੱਚ ਆਪਣੇ ਪਰਿਵਾਰ ਨਾਲ ਵਾਪਰੇ ਹਾਦਸੇ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਭੁੰਤਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਘਟਨਾ ਦੀ ਸਾਰੀ ਜਾਣਕਾਰੀ ਸਾਂਝੀ ਹੈ।
1984 ਦੀ ਸਿੱਖ ਨਸਲਕੁਸ਼ੀ ਦਾ ਸੇਕ ਹਿਮਾਚਲ ਪ੍ਰਦੇਸ਼ ਦੇ ਨੇਰ ਚੌਕ ਵਿੱਚ ਵੀ ਪਹੁੰਚਿਆ। ਭੜਕੀ ਭੀੜਾਂ ਨੇ ਸਿੱਖ ਪਰਿਵਾਰਾਂ ‘ਤੇ ਹਮਲੇ ਕੀਤੇ ਅਤੇ ਸਥਾਨਕ ਗੁਰਦੁਆਰਾ ਸਾਹਿਬ ਨੂੰ ਅੱਗ ਲਗਾ ਦਿੱਤੀ। ਪਰ ਇਸ ਕਤਲੋਗਾਰਤ ਦੇ ਮਾਹੌਲ ਵਿੱਚ ਵੀ ਸਿੱਖਾਂ ਨੇ ਬੇਮਿਸਾਲ ਹਿੰਮਤ ੳਤੇ ਹੌਸਲਾ ਵਿਖਾਇਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।