Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Council UK

Sikh Council UK

ਲੰਡਨ: ਬਰਤਾਨੀਆ ਦੇ ਸ਼ਹਿਰ ਐਡਿਨਬਰਗ ਵਿਚ ਸਥਿਤ ਗੁਰੂ ਨਾਨਕ ਗੁਰਦੁਆਰਾ ਸਾਹਿਬ ਵਿਖੇ ਅੱਜ ਸਵੇਰੇ 5 ਵਜੇ ਇਕ ਹਮਲਾ ਹੋਇਆ। ਇਸ ਹਮਲੇ ਨੂੰ ਨਸਲੀ ਨਫਰਤੀ ਹਮਲੇ ਵਜੋਂ ਦੇਖਿਆ ਜਾ ਰਿਹਾ ਹੈ। ਪੈਟਰੋਲ ਬੰਬ ਨਾਲ ਕੀਤੇ ਇਸ ਹਮਲੇ ਵਿਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਕੁਝ ਨੁਕਸਾਨ ਹੋਇਆ ਹੈ। […]

ਅੰਮ੍ਰਿਤਸਰ/ਲੰਡਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਿੱਖ ਕੌਂਸਲ ਯੂ.ਕੇ ਨੇ ਇੰਗਲੈਂਡ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ‘ਚ ਕਥਾਵਾਚਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਦੀ ਦਸਤਾਰ ਉਤਾਰਨ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਜੇਕਰ ਕਿਸੇ ਕਿਸਮ ਦੇ […]

ਸਿੱਖ ਕਾਉਂਸਿਲ ਯੂ.ਕੇ. ਨੇ ਸੋਮਵਾਰ ਰਾਤ ਨੂੰ ਮੈਨਚੈਸਟਰ 'ਚ ਹੋਏ ਆਤਮਘਾਤੀ ਹਮਲੇ ਦੀ ਨਿੰਦਾ ਕੀਤਾ ਹੈ ਜਿਸ ਵਿਚ ਖ਼ਬਰ ਲਿਖੇ ਜਾਣ ਤਕ 22 ਵਿਅਕਤੀਆਂ ਦੇ ਮਾਰੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।
ਸਿੱਖ ਕੌਂਸਲ ਯੂ.ਕੇ. ਨੇ ਵੀਰਵਾਰ 9 ਫਰਵਰੀ ਨੂੰ ਵੂਲਵਿਚ ਦੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਜਾਣਕਾਰੀ ਦਿੱਤੀ ਹੈ।
ਯੂ.ਕੇ. ਆਧਾਰਤ ਸਿੱਖ ਜਥੇਬੰਦੀ ਸਿੱਖ ਕੌਂਸਲ ਯੂ.ਕੇ. ਨੇ ਅਕਾਲੀ ਮੰਤਰੀ ਸਿਕੰਦਰ ਮਲੂਕਾ ਦੇ ਦਫਤਰ ਦੇ ਉਦਘਾਟਨ ਮੌਕੇ ਸਿੱਖ ਅਰਦਾਸ ਦੀ ਤੋੜ ਮਰੋੜ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਸਿੱਖ ਕੌਂਸਲ ਯੂ.ਕੇ. ਨੇ ਕਿਹਾ ਕਿ ਸਿੱਖ ਅਰਦਾਸ ਨਾਲ ਛੇੜਛਾੜ ਕਰਨ ਵਾਲੇ ਹਿੰਦੂਵਾਦੀਆਂ ਨੂੰ ਸੱਤਾਧਾਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੰਤਰੀ ਸਿਕੰਦਰ ਮਲੂਕਾ ਦੀ ਹਮਾਇਤ ਹਾਸਲ ਸੀ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 12 ਨਵੰਬਰ, 2015 ਵਿਚ ਹੋਈ ਪਹਿਲੀ ਯੂ.ਕੇ. ਫੇਰੀ ਮੌਕੇ ਸਿੱਖਾਂ ਖਿ਼ਲਾਫ਼ ਇਕ ਡੋਜ਼ੀਅਰ ਬਰਤਾਨਵੀ ਸਰਕਾਰ ਨੂੰ ਦਿੱਤੇ ਜਾਣ ਸਬੰਧੀ ਖ਼ਬਰ ਭਾਰੀ ਚਰਚਾ ਦਾ ਵਿਸ਼ਾ ਬਣੀ ਸੀ ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 12 ਨਵੰਬਰ, 2015 ਵਿਚ ਹੋਈ ਪਹਿਲੀ ਯੂ.ਕੇ. ਫੇਰੀ ਮੌਕੇ ਸਿੱਖਾਂ ਖਿ਼ਲਾਫ਼ ਇਕ ਡੋਜ਼ੀਅਰ ਬਰਤਾਨਵੀ ਸਰਕਾਰ ਨੂੰ ਦਿੱਤੇ ਜਾਣ ਸਬੰਧੀ ਖ਼ਬਰ ਭਾਰੀ ਚਰਚਾ ਦਾ ਵਿਸ਼ਾ ਬਣੀ ਸੀ ।
ਸਿੱਖ ਕਾਉਂਸਲ ਯੂ.ਕੇ ਵੱਲੋਂ ਜਾਰੀ ਕੀਤੀ ਗਈ ਖਬਰ ਅਨੁਸਾਰ ਭਾਰਤੀ ਸਰਕਾਰ ਦੇ ਇਸ਼ਾਰੇ ਤੇ ਪੁਰਤਗਾਲ ਵਿੱਚ ਗ੍ਰਿਫਤਾਰ ਕੀਤੇ ਗਏ ਭਾਈ ਪਰਮਜੀਤ ਸਿੰਘ ਪੰਮਾ ਦੇ ਵਕੀਲਾਂ ਵੱਲੋਂ ਉਨ੍ਹਾਂ ਦੀ ਹਵਾਲਗੀ ਦੇ ਦਸਤਾਵੇਜ ਪੁਰਤਗਾਲ ਅਦਾਲਤ ਨੂੰ ਸੌਂਪਣ ਲਈ ਭਾਰਤ ਸਰਕਾਰ ਵੱਲੋਂ ਭੇਜੇ ਗਏ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਿਲ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਇੰਗਲੈਂਡ ਵਿਚ ਰਾਜਸੀ ਸ਼ਰਨ ਲੈ ਕੇ ਰਹਿ ਰਹੇ ਭਾਈ ਪਰਮਜੀਤ ਸਿੰਘ ਪੰਮਾ, ਜਿਸਨੂ ਪੁਰਤਗਾਲ ਵਿੱਚ ਇੰਟਰਪੋਲ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ, ਦੀ ਭਾਰਤ ਹਵਾਲਗੀ ਰੋਕਣ ਲਈ ਬਰਤਾਨੀਆ ਦੀ ਸਿੱਖ ਜੱਥੇਬੰਦੀ ਸਿੱਖ ਕੌਸਲ ਨੇ ਯਤਨ ਆਰੰਭ ਕਰ ਦਿੱਤੇ ਹਨ।
ਸਿੱਖ ਕੌਸਲ ਯੂ. ਕੇ. ਨੇ ਸਿੱਖਾਂ ਖਾਸ ਤੌਰ ਤੇ ਸਿੱਖ ਬੱਚੇ ਬੱਚੀਆਂ ਦੀ ਸੁਰੱਖਿਆ ਲਈ ਇੱਕ 'ਸੇਫਰ ਸਿੱਖਜ਼ ਪਾਰਟਨਰਸ਼ਿਪ' 'ਸੁਰੱਖਿਅਤ ਸਿੱਖ' ਬੀਤੀ ਰਾਤ ਬਰਤਾਨੀਆਂ ਦੀ ਸੰਸਦ ਵਿੱਚ ਲਾਂਚ ਕੀਤਾ ।ਇਸ ਮੌਕੇ ਸੰਸਥਾ ਵੱਲੋਂ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਪਹਿਲਾ ਦਸਤਾਵੇਜ਼ ਜਾਰੀ ਕੀਤਾ ਹੈ, ਜਿਸ ਵਿੱਚ ਸਿੱਖ ਬੱਚੇ-ਬੱਚੀਆਂ ਦੀ ਸੁਰੱਖਿਆ ਕਰਨ ਸਬੰਧੀ ਵਿਸਥਾਰ ਸਿਹਤ ਦੱਸਿਆ ਗਿਆ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।