Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Federation Canada

Sikh Federation Canada

ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਆਪਣੇ ਅਧਿਕਾਰਤ ਭਾਰਤ ਦੌਰੇ 'ਤੇ ਹਨ। ਇਸ ਮੌਕੇ ਸਿੱਖ ਫੈਡਰੇਸ਼ਨ ਯੂ.ਕੇ. ਨੇ ਉਹਨਾਂ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਕਨੇਡਾ ਵਿੱਚ ਸਿੱਖਾਂ ਵਿਰੁੱਧ ਹੋ ਰਹੇ 'ਅੰਤਰਰਾਸ਼ਟਰੀ ਦਮਨ' ਦਾ ਮੁੱਦਾ ਚੁੱਕਣ ਦੀ ਅਪੀਲ ਕੀਤੀ ਹੈ ਤਾਂ ਜੋ ਕਨੇਡਾ ਦੀ ਪ੍ਰਭੂਸੱਤਾ ਬਰਕਰਾਰ ਰੱਖੀ ਜਾ ਸਕੇ।
ਕੈਨੇਡਾ ਦੇ ਅਟਾਰਨੀ ਜਨਰਲ ਵੱਲੋਂ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦੇ ਕੇ ਅਹਿਮ ਸਬੂਤਾਂ ਨੂੰ ਗੁਪਤ ਰੱਖਣ ਦੀ ਅਰਜ਼ੀ ਤੋਂ ਬਾਅਦ, ਸਿੱਖ ਫੈਡਰੇਸ਼ਨ ਕੈਨੇਡਾ ਨੇ ਜੂਨ 2023 ਵਿੱਚ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਵਿਦੇਸ਼ੀ ਦਖਲਅੰਦਾਜ਼ੀ ਅਤੇ ਅੰਤਰਰਾਸ਼ਟਰੀ ਦਮਨ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਸੰਬੰਧੀ ਮੁਕੰਮਲ ਜਨਤਕ ਪਾਰਦਰਸ਼ਤਾ ਦੀ ਮੰਗ ਕੀਤੀ ਹੈ।
ਇਸ ਖ਼ਾਸ ਮੁਲਾਕਾਤ ਵਿੱਚ ਪੱਤਰਕਾਰ ਮਨਦੀਪ ਸਿੰਘ, ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨਾਲ ਵਿਸਤਾਰਪੂਰਵਕ ਗੱਲਬਾਤ ਕਰਦੇ ਹਨ। ਉਹ ਤੇਜ਼ੀ ਨਾਲ ਬਦਲ ਰਹੇ ਰਾਜਨੀਤਿਕ ਹਾਲਾਤਾ 'ਤੇ ਚਰਚਾ ਕਰਦੇ ਹਨ ਅਤੇ ਇਹ ਸਮਝਾਉਂਦੇ ਹਨ ਕਿ ਸਿੱਖ ਇਨ੍ਹਾਂ ਉਥਲ-ਪੁਥਲ ਭਰੇ ਸਮਿਆਂ ਵਿੱਚ ਕਿਵੇਂ ਰਾਹ ਬਣਾਉਂਦਾ ਹੋਇਆ ਆਪਣੀ ਮੰਜ਼ਿਲ ਸਰ ਕਰ ਸਕਦਾ ਹੈ।
ਭਾਰਤੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੀ ਹਾਲੀਆ ਓਟਾਵਾ ਫੇਰੀ ਤੋਂ ਬਾਅਦ, ਸਿੱਖ ਫੈਡਰੇਸ਼ਨ ਕੈਨੇਡਾ ਨੇ ਭਾਰਤੀ ਅਧਿਕਾਰੀਆਂ ਨਾਲ ਕੈਨੇਡਾ ਸਰਕਾਰ ਦੇ ਰਾਬਤੇ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਜਥੇਬੰਦੀ ਨੇ ਭਾਈ ਹਰਦੀਪ ਸਿੰਘ ਨਿੱਜਰ ਦੇ ਕਤਲ ਅਤੇ ਅੰਤਰ-ਰਾਸ਼ਟਰੀ ਦਮਨ ਦੇ ਮਾਮਲੇ ਵਿੱਚ ਪੂਰੀ ਜਵਾਬਦੇਹੀ ਹੋਣ ਤੱਕ ਉੱਚ-ਪੱਧਰੀ ਸੁਰੱਖਿਆ ਸਮਝੌਤਿਆਂ ਨੂੰ ਰੋਕਣ ਦੀ ਮੰਗ ਕੀਤੀ ਹੈ।
ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ, ਜਿਨ੍ਹਾਂ ਵਿੱਚ ਐਡਮਿੰਟਨ (ਅਲਬਰਟਾ) ਅਤੇ ਬਰੈਂਪਟਨ (ਓਨਟਾਰੀਓ) ਸ਼ਾਮਲ ਹਨ, ਨੇ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ 4 ਫਰਵਰੀ, 2026 ਨੂੰ "ਸਾਕਾ ਨਕੋਦਰ ਦਿਹਾੜੇ" ਵਜੋਂ ਸਰਕਾਰੀ ਤੌਰ 'ਤੇ ਮਾਨਤਾ ਦਿੱਤੀ ਹੈ। ਇਹ ਐਲਾਨ ਸਿੱਖ ਫੈਡਰੇਸ਼ਨ (ਕੈਨੇਡਾ) ਅਤੇ ਸਾਕਾ ਨਕੋਦਰ ਦੇ ਸ਼ਹੀਦ ਪਰਿਵਾਰਾਂ ਦੇ ਲੰਬੇ ਸੰਘਰਸ਼ ਅਤੇ ਸਹਿਯੋਗ ਦਾ ਨਤੀਜਾ ਹੈ।
ਕੈਨੇਡਾ ਦੇ ਸੂਬੇ ਆਲਬਰਟਾ ਵਿੱਚ ਵਕੀਲ ਬਣਨ ਦੀ ਪ੍ਰਕਿਰਿਆ ਨਾਲ ਜੁੜੀ ਇੱਕ ਮਹੱਤਵਪੂਰਣ ਸ਼ਰਤ ਨੂੰ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਆਲਬਰਟਾ ਦੀ ਅਪੀਲ ਕੋਰਟ ਨੇ ਫੈਸਲਾ ਦਿੱਤਾ ਹੈ ਕਿ ਵਕੀਲ ਬਣਨ ਤੋਂ ਪਹਿਲਾਂ ਬਰਤਾਨਵੀ ਮਨਾਰਕੀ (ਰਾਜਾ/ਰਾਣੀ) ਲਈ ਵਫ਼ਾਦਾਰੀ ਦੀ ਸਹੁੰ ਚੁੱਕਣਾ ਸੰਵਿਧਾਨਿਕ ਅਧਿਕਾਰਾਂ ਦੇ ਖਿਲਾਫ਼ ਹੈ।
ਕਨੇਡਾ ਰਹਿੰਦੇ ਸਿੱਖ ਵਕੀਲ ਅਤੇ ਸਿੱਖ ਫੈਡਰੇਸ਼ਨ ਕਨੇਡਾ ਦੇ ਆਗੂ ਸ. ਪ੍ਰਭਜੋਤ ਸਿੰਘ ਨਾਲ ਪੱਤਰਕਾਰ ਮਨਦੀਪ ਸਿੰਘ ਵੱਲੋਂ ਕੀਤੀ ਗਈ ਖਾਸ ਗੱਲਬਾਤ ਅੱਜ ਆਪ ਸਭ ਦੀ ਜਾਣਕਾਰੀ ਹਿਤ ਸਾਂਝੀ ਕਰ ਰਹੇ ਹਾਂ।
ਸਿੱਖ ਫੈਡਰੇਸ਼ਨ ਯੂਕੇ ਵੱਲੋਂ 28 ਸਤੰਬਰ 2025 ਨੂੰ ਕਰਵਾਈ ਗਈ 41ਵੀਂ ਨੈਸ਼ਨਲ ਕਾਨਫਰੰਸ ਮੌਕੇ ਸਿੱਖ ਫੈਡਰੇਸ਼ਨ ਇੰਟਰਡੇਸ਼ਨ ਦੇ ਨੁਮਾਇੰਦੇ ਭਾਈ ਮਨਿੰਦਰ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਲਈ ਸਾਂਝੇ ਕਰ ਰਹੇ ਹਾਂ।
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦੇ ਭਾਈ ਮਨਿੰਦਰ ਸਿੰਘ ਇਹਨੀ ਦਿਨੀਂ ਜਨੇਵਾ (ਯੂ.ਐਨ.) ਵਿਚ ਹਨ। ਪੱਤਰਕਾਰ ਮਨਦੀਪ ਸਿੰਘ ਨੇ ਉਹਨਾ ਨਾਲ ਖਾਸ ਗੱਲਬਾਤ ਕੀਤੀ ਹੈ ਤਾਂ ਕਿ ਸੰਯੁਕਤ ਰਾਸ਼ਟਰ ਦੇ ਕੰਮ ਕਾਜ ਦੇ ਤਰੀਕਾਕਾਰ ਅਤੇ ਇਸ ਵਿਚ ਸਿੱਖਾਂ ਦੇ ਮਸਲਿਆਂ ਦੀ ਪੇਸ਼ਕਾਰੀ ਬਾਰੇ ਜਾਣਿਆ ਜਾ ਸਕੇ।
ਕਨੇਡਾ ਦੀ ਨਵੀਂ ਬਣੀ ਸਰਕਾਰ ਵੱਲੋਂ ਭਾਰਤ ਸਰਕਾਰ ਨਾਲ ਸੰਬੰਧ ਸੁਧਾਰਨ ਵੱਲ ਪੇਸ਼ਕਦਮੀ ਕੀਤੀ ਜਾ ਰਹੀ ਹੈ ਜਿਸ ਤਹਿਤ ਇੰਡੀਅਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਜੀ-7 ਸਿਖਰ ਸੰਮੇਲਨ ਵਿਚ ਸੱਦਾ ਦਿੱਤਾ ਗਿਆ। ਇਹ ਸੱਦਾ ਉਸ ਵੇਲੇ ਦਿੱਤਾ ਗਿਆ ਹੈ ਜਦੋਂ ਕਿ ਭਾਰਤ ਵੱਲੋਂ ਕਥਿਤ ਤੌਰ ਉੱਤੇ ਕਨੇਡਾ ਵਿਚ ਕੀਤੀ ਗਈ ਵਿਦੇਸ਼ੀ ਦਖਲ ਅੰਦਾਜ਼ੀ ਤੇ ਸਿੱਖ ਵਿਰੁਧ ਕਿਤੇ ਜਾ ਰਹੇ ਵਿਦੇਸ਼ਾਂ ਵਿਚ ਜ਼ਬਰ ਬਾਰੇ ਕੋਈ ਠੋਸ ਜਵਾਬਦਾਰੀ ਤਹਿ ਨਹੀਂ ਕੀਤੀ ਗਈ। ਕਨੇਡਾ ਦੀ ਇਸ ਨੀਤੀਗਤ ਪਲਟੀ ਪਿੱਛੇ ਕੀ ਕਾਰਨ ਹਨ? ਇਸ ਦਾ ਕਨੇਡਾ ਰਹਿੰਦੇ ਸਿੱਖਾਂ ਉੱਤੇ ਕੀ ਅਸਰ ਪਵੇਗਾ? ਕਨੇਡਾ ਰਹਿੰਦੇ ਸਿੱਖ ਇਸ ਹਾਲਾਤ ਆਪਣੇ ਸਰੋਕਾਰਾਂ ਨੂੰ ਸੁਰੱਖਿਅਤ ਕਰਨ ਲਈ ਕੀ ਕੁਝ ਯਤਨ ਕਰ ਸਕਦੇ ਹਨ? ਇਨਾ ਅਹਿਮ ਮਸਲਿਆਂ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਕਨੇਡਾ ਰਹਿੰਦੇ ਸਿੱਖ ਵਕੀਲ ਅਤੇ ਸਿੱਖ ਫੈਡਰੇਸ਼ਨ ਕਨੇਡਾ ਦੇ ਨੁਮਾਇੰਦੇ ਪ੍ਰਭਜੋਤ ਸਿੰਘ ਨਾਲ ਗੱਲਬਾਤ ਕੀਤੀ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।