Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Freedom Struggle

Sikh Freedom Struggle

ਮੀਡੀਆ ਰਿਪੋਰਟਾਂ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਹਮਾਇਤ ਪ੍ਰਾਪਤ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੋਮਵਾਰ ਨੂੰ ਬਿਆਨ ਦਿੱਤਾ ਕਿ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਕੇ.ਪੀ.ਐਸ. ਗਿੱਲ ਨੂੰ ਸਿੱਖ ਕਦੇ ਵੀ ਮਾਫ ਨਹੀਂ ਕਰਨਗੇ ਕਿਉਂਕਿ ਕੇ.ਪੀ.ਐਸ. ਗਿੱਲ 'ਅੱਤਵਾਦ ਦਾ ਸਿਰਜਣਹਾਰ' ਸੀ ਨਾ ਕਿ ਸ਼ਾਂਤੀ ਦਾ ਨੁਮਾਇੰਦਾ।
ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਉਨ੍ਹਾਂ ਵਿਰੁੱਧ ਚੱਲ ਰਹੇ ਸਾਰੇ ਕੇਸ ਇਕੇ ਅਦਾਲਤ ਵਿਚ ਤਬਦੀਲ ਕਰਨ ਦੀ ਮੰਗ ਕਰਦੀ ਪਟੀਸ਼ਨ 'ਤੇ ਹਾਈਕੋਰਟ ਦੇ ਜਸਟਿਸ ਇੰਦਰਜੀਤ ਸਿੰਘ ਦੀ ਇਕਹਿਰੀ ਬੈਂਚ ਨੇ ਹਰਿਆਣਾ ਤੇ ਯੂ.ਟੀ. ਚੰਡੀਗੜ੍ਹ ਨੂੰ ਇਕ ਹੋਰ ਮੌਕਾ ਦਿੱਤਾ ਹੈ ਕਿ ਉਹ ਦੱਸਣ ਕਿ ਹਵਾਰਾ ਵਿਰੁੱਧ ਸਾਰੇ ਕੇਸ ਇਕੋ ਅਦਾਲਤ ਵਿਚ ਕਿਉਂ ਨਾ ਤਬਦੀਲ ਕੀਤੇ ਜਾਣ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖਲ ਕਰਦਿਆਂ ਕਿਹਾ ਹੈ ਕਿ ਹਵਾਰਾ ਇਕ ਖ਼ਤਰਨਾਕ "ਅਪਰਾਧੀ" ਹੈ ਤੇ ਉਹ ਜੇਲ੍ਹ ਬ੍ਰੇਕ ਕੇਸ ਵਿਚ ਵੀ ਸ਼ਾਮਿਲ ਸੀ।
ਸਾਕਾ ਨਕੋਦਰ ਦੇ ਸ਼ਹੀਦਾਂ ਦੀ 31ਵੀਂ ਬਰਸੀ ਮੌਕੇ ਅਮੈਰਕਿਨ ਗੁਰਦਵਾਰਾ ਪ੍ਰਬੰਧਿਕ ਕਮੇਟੀ ਵਲੋਂ "ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖ ਪ੍ਰਤੀਕਰਮ 1986 -2017" ਵਿਸ਼ੇ 'ਤੇ ਸੈਮੀਨਾਰ 4 ਫਰਵਰੀ 2017 ਦਿਨ ਸ਼ਨੀਵਾਰ ਨੂੰ ਸ਼ਾਮੀ 4 ਵਜੇ ਤੋਂ 6 ਵਜੇ ਤੱਕ ਗੁਰਦਵਾਰਾ ਸਿੰਘ ਸਭ ਬੇ-ਏਰੀਆ ਮਿਲਪੀਟਸ, ਕੈਲੀਫੋਰਨੀਆ ਵਿਖੇ ਕਰਵਾਇਆ ਜਾ ਰਿਹਾ ਹੈ। ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਜੀ ਦੇ ਮਾਤਾ ਬਲਦੀਪ ਕੌਰ ਅਤੇ ਬਾਪੂ ਬਲਦੇਵ ਸਿੰਘ ਜੀ ਖਾਸ ਤੌਰ 'ਤੇ ਇਸ ਸੈਮੀਨਾਰ ਵਿੱਚ ਸ਼ਾਮਿਲ ਹੋਣਗੇ।
ਅੱਜ ਤੋਂ ਇਕੱਤੀ ਸਾਲ ਪਹਿਲਾਂ ਅੱਜ ਦੇ ਦਿਨ (4 ਫਰਵਰੀ 1986) ਪੰਜਾਬ ਪੁਲਿਸ ਅਤੇ ਭਾਰਤੀ ਸੁਰੱਖਿਆਂ ਬਲਾਂ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਸਬੰਧਿਤ ਚਾਰ ਨਿਹੱਥੇ ਗੁਰਸਿੱਖ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਸਾਰੇ ਨੌਜਵਾਨ ਸਿੱਖ ਸੰਗਤ ਸਮੇਤ ਸ਼ਾਂਤਮਈ ਰੋਸ ਮਾਰਚ ਵਿਚ ਸ਼ਾਮਿਲ ਸਨ। ਇਹ ਇਕੱਤਰਤਾ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਸੀ।
ਆਜ਼ਾਦ ਸਿੱਖ ਰਾਜ ਦੀ ਕਾਇਮੀ ਨੂੰ ਸਿੱਖਾਂ ਦਾ ਜਨਮ ਸਿੱਧ ਅਧਿਕਾਰ ਦੱਸਦਿਆਂ ਦਲ ਖ਼ਾਲਸਾ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਚੰਦ ਵੋਟਾਂ ਖਾਤਰ ਖ਼ਾਲਸਾ ਰਾਜ ਦੇ ਸੰਕਲਪ ਨੂੰ ਢਾਹ ਲਾਉਣ ਤੋਂ ਬਾਜ਼ ਆਉਣ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੂੰਘ ਬਾਦਲ ਅਤੇ ਸੁਖਬੀਰ ਬਾਦਲ ਵਲੋਂ ਕੇਜਰੀਵਾਲ ਦੇ ਗਰਮ ਖਿਆਲੀਆਂ ਨਾਲ ਸਬੰਧ ਹੋਣ ਅਤੇ ਵਿਧਾਨ ਸਭਾ ਚੋਣਾਂ ਵਿਚ ਖ਼ਾਲਿਸਤਾਨੀਆਂ ਵਲੋਂ ਕੇਜਰੀਵਾਲ ਦੀ ਮਦਦ ਕੀਤੇ ਜਾਣ ਦੇ ਲਾਏ ਦੋਸ਼ਾਂ ਤੋਂ ਬਾਅਦ ਨਵਾਂ ਮਸਲਾ ਖੜ੍ਹਾ ਹੋ ਗਿਆ ਹੈ। ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਇਕ ਧਾਰਮਿਕ ਸਮਾਗਮ ਵਿਚ ਬੋਲਦਿਆਂ ਖ਼ਾਲਿਸਤਾਨ ਦੀ ਮੰਗ ਨੂੰ ਵਾਜਬ ਦੱਸਿਆ ਅਤੇ ਦਾਅਵਾ ਕੀਤਾ ਕਿ ਕਿਸੇ ਸਮੇਂ ਬਾਦਲ ਸਮੇਤ ਕੌਮ ਦਾ ਵੱਡਾ ਹਿੱਸਾ ਇਸ ਨਿਸ਼ਾਨੇ ਨਾਲ ਖੜ੍ਹਾ ਸੀ।
ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ "ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ" ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਸਿੱਖ ਯੂਥ ਆਫ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ "ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ" ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਦਲ ਖ਼ਾਲਸਾ ਦੇ ਸਾਬਕਾ ਪ੍ਰਧਾਨ ਭਾਈ ਹਰਚਰਨਜੀਤ ਸਿੰਘ ਧਾਮੀ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ "ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ" ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ, ਅਤੇ ਕਨਵੈਨਸ਼ਨ 'ਚ ਪਾਸ ਕੀਤੇ ਮਤੇ ਉਨ੍ਹਾਂ ਵਲੋਂ ਪੜ੍ਹੇ ਗਏ।
ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ "ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ" ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਦਲ ਖ਼ਾਲਸਾ ਦੇ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ "ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ" ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।