ਨਵੰਬਰ 1984 ਵਿੱਚ ਵਾਪਰੇ ਸਿੱਖ ਕਤਲੇਆਮ ਦੀ ਯਾਦ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ‘ਸੱਚ ਦੀ ਕੰਧ’ 15 ਜਨਵਰੀ 2017 ਨੂੰ ਖੁੱਲਣ ਜਾ ਰਹੀ ਹੈ। ਯਾਦਗਾਰ ’ਚ ਅੱਜ ਅਕਾਲ ਪੁਰਖ ਦੇ ਸ਼ੁਕਰਾਨੇ ਵਜੋਂ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੀ ਆਰੰਭਤਾ ਕੀਤੀ ਗਈ, ਜਿਸ ਦਾ ਭੋਗ 8 ਜਨਵਰੀ 2017 ਨੂੰ ਪੈਣਗੇ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਬਣਾਈ ਜਾ ਰਹੀ ਨਵੰਬਰ 1984 ਸਿੱਖ ਕਤਲੇਆਮ ਯਾਦਗਾਰ ਦੇ ਪ੍ਰਤੀ ਬਾਹਰ ਵੱਸਦੇ ਸਿੱਖਾਂ ਵਿਚਕਾਰ ਜਾਗਰੂਕਤਾ ਫੈਲਾਉਣ ਲਈ ਇੱਕ ਕਮੇਟੀ ਬਣਾਉਣ ਦਾ ਐਲਾਨ ਕੀਤਾ। ਇਸ ਕਮੇਟੀ ਦਾ ਕਨਵੀਨਰ ਨਿਊਯਾਰਕ ਨਿਵਾਸੀ ਮੁਖਤਿਆਰ ਸਿੰਘ ਨੂੰ ਅਤੇ ਚੇਅਰਮੈਨ ਹਰਬੰਸ ਸਿੰਘ ਢਿੱਲੋ ਨੂੰ ਬਣਾਉਣ ਦਾ ਐਲਾਨ ਕੀਤਾ।
ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ ਯਾਦਗਾਰ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁ: ਰਕਾਬ ਗੰਜ ਸਾਹਿਬ ਵਿਖੇ ਉਸਾਰੀ ਦੀ ਸ਼ੁਰੂਆਤ ਸਮੇਂ 1984 ਸਿੱਖ ਨਸਲਕੁਸ਼ੀ ਯਾਦਗਾਰ ਦੀ ਉਸਾਰੀ ਆਰੰਭਣ ਲਈ ਆਯੋਜਿਤ ਇਕ ਸਮਾਰੋਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਬੋਲਦਿਆਂ ਕਿਹਾ ਕਿ 1984 ਦਾ ਕਤਲੇਆਮ ਯੋਜਨਾਬੱਧ ਢੰਗ ਨਾਲ ਕੀਤਾ ਗਿਆ, ਦੋਸ਼ੀਆਂ ਨੇ ਸਿੱਖਾਂ ਦੇ ਘਰਾਂ ਨੂੰ ਚੁਣ ਚੁਣ ਕੇ ਉਨ੍ਹਾਂ ਨੂੰ ਜਿਊਂਦਾ ਸਾੜ ਦਿੱਤਾ। ਉਨ੍ਹਾਂ ਕਿਹਾ, ‘‘ਸਿਆਸੀ ਆਗੂਆਂ ਨੇ ਗਿਣੀ ਮਿਥੀ ਸਾਜ਼ਿਸ਼ ਤਹਿਤ ਸਿੱਖਾਂ ਨੂੰ ਨਿਸ਼ਾਨਾ ਬਣਾਇਆ। ਸਿੱਖ ਕਤਲੇਆਮ ’ਚ ਸ਼ਾਮਲ ਸਿਆਸਤਦਾਨਾਂ ਨੂੰ ਸਮੇਂ ਦੀ ਸਰਕਾਰ ਨੇ ਸੁਰੱਖਿਆ ਦਿੱਤੀ, ਮੰਤਰੀ ਬਣਾ ਕੇ ਅਤੇ ਪੁਲੀਸ ਅਧਿਕਾਰੀਆਂ ਨੂੰ ਤਰੱਕੀਆਂ ਦੇ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਯਾਦਗਾਰ ਦੇ ਰੂਪ ਵਿੱਚ ਸਿਰਫ ਇੱਕ ਕੰਧ ਉਸਾਰੀ ਜਾਵੇਗੀ, ਜਿਸ ਉਪਰ ਨਵੰਬਰ 1984 ਸਿੱਖ ਕਤਲੇਆਮ ਵਿੱਚ ਮਾਰੇ ਗਏ ਲੋਕਾਂ ਦੇ ਨਾਂ ਉਕਰੇ ਹੋਣਗੇ। ਇਸ ਸਬੰਧ ਵਿੱਚ ਕੋਈ ਵੱਖਰੀ ਇਮਾਰਤ ਜਾਂ ਢਾਂਚਾ ਨਹੀਂ ਉਸਾਰਿਆ ਜਾ ਰਿਹਾ।
ਚੰਡੀਗੜ੍ਹ (18 ਅਪ੍ਰੈਲ, 2012): ਨਵੰਬਰ 1984 ਵਿਚ ਵਾਪਰੇ ਸਿੱਖ ਕਤਲੇਆਮ ਦੇ ਗਵਾਹ ਹਰਿਆਣਾ ਦੇ ਪਿੰਡ ‘ਹੋਂਦ-ਚਿੱਲੜ’ ਦੇ ਖੰਡਰਾਂ ਨੂੰ ਕਾਇਮ ਰੱਖਣ ਅਤੇ ਪਿੰਡ ਵਿਚ ਸ਼ਹੀਦ ਹੋਏ ਸਿੱਖਾਂ ਦੀ ਯਾਦਗਾਰ ਬਣਾਉਣ ਲਈ ਸਿੱਖਸ ਫ਼ਾਰ ਜਸਟਿਸ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਲਗਾਤਾਰ ਯਤਨਸ਼ੀਲ ਹਨ। ਇਹ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਭਾਈ ਕਰਨੈਲ ਸਿੰਘ ਪੀਰਮੁਹੰਮਦ ਨੇ ਕੀਤਾ ਹੈ।