ਸਰਕਾਰ ਅਤੇ ਖਬਰਖਾਨੇ ਨੇ ਇਹਨਾਂ ਕਤਲੇਆਮਾਂ ਨੂੰ “ਦਿੱਲੀ ਦੰਗਿਆਂ” ਦਾ ਨਾਂ ਦਿੱਤਾ ਜਿਸ ਰਾਹੀਂ ਦੋ ਪ੍ਰਭਾਵ ਸਿਰਜਣ ਦੀ ਕੋਸ਼ਿਸ਼ ਕੀਤੀ ਗਈ ਕਿ ਇਕ ਤਾਂ ਇਹ ‘ਦੰਗੇ’ ਸਨ ਤੇ ਦੂਜਾ ਕਿ ਇਹ ਦਿੱਲੀ ਤੱਕ ਸੀਮਤ ਸਨ। ਹੁਣ ਨਵੀਂ ਆਈ ਕਿਤਾਬ ‘ਸਿੱਖ ਨਸਲਕੁਸ਼ੀ ੧੯੮੪: ਅੱਖੀਂ ਡਿੱਠੇ ਹਾਲ, ਸਿਧਾਂਤਕ ਪੜਚੋਲ ਅਤੇ ਦਸਤਾਵੇਜ਼’ ਇਸ ਸਰਕਾਰੀ ਬਿਰਤਾਂਤ ਨੂੰ ਤੱਥਾਂ ਸਹਿਤ ਤੋੜਦੀ ਹੈ।
ਨਵੰਬਰ 1984 ਵਿਚ ਪੂਰੇ ਹਿੰਦ ਮਹਾਂਦੀਪ ਵਿਚ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ। ਬੋਕਾਰੋ ਸਭ ਤੋਂ ਪ੍ਰਭਾਵਤ ਇਲਾਕਿਆਂ ਵਿੱਚੋਂ ਇੱਕ ਸੀ ਜਿੱਥੇ ਸਿੱਖ ਪਰਿਵਾਰਾਂ ਦਾ ਬੇਕਿਰਕੀ ਨਾਲ ਕਤਲੇਆਮ ਕੀਤਾ ਗਿਆ ਸੀ। ਨਵੰਬਰ 1984 ਦੇ ਸ਼ੁਰੂਆਤੀ ਦਿਨਾਂ ਦੌਰਾਨ ਬੋਕਾਰੋ ਵਿਚ ਤਕਰੀਬਨ ਸੌ ਸਿੱਖ ਕਤਲ ਕਰ ਦਿੱਤੇ ਗਏ ਸਨ।