Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Heritage

Sikh Heritage

ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਭਾਈ ਅਵਤਾਰ ਸਿੰਘ ਬ੍ਰਹਮਾ, ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ਼ਹੀਦਾਂ ਦੇ ਸੰਘਰਸ਼ ਅਤੇ ਕੁਰਬਾਨੀਆਂ ਨੂੰ ਯਾਦ ਕਰਦਿਆਂ ਸੰਗਤਾਂ ਨੇ ਸ਼ਰਧਾਂਜਲੀ ਭੇਟ ਕੀਤੀ।
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ ਹੈ।
ਭਵਾਨੀਗੜ੍ਹ ਵਿਖੇ ਆਯੋਜਿਤ 7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ਮੌਕੇ ਸਿਖਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪੜਾਅ ਦੌਰਾਨ ਕਰੀਬ 50 ਸਿਖਿਆਰਥੀਆਂ ਨੇ ਗੁਰਬਾਣੀ ਕੰਠ ਅਭਿਆਸ, ਸਸਤ੍ਰ ਵਿਦਿਆ, ਘੋੜਸਵਾਰੀ, ਸੰਗੀਤ ਵਿਦਿਆ ਅਤੇ ਨਿਸ਼ਾਨੇਬਾਜ਼ੀ ਸਮੇਤ ਵੱਖ-ਵੱਖ ਰਵਾਇਤੀ ਸਿੱਖ ਵਿਦਿਆਵਾਂ ਦੀ ਸਿਖਲਾਈ ਪ੍ਰਾਪਤ ਕੀਤੀ। ਇਹ ਉਪਰਾਲਾ ਨੌਜਵਾਨ ਪੀੜ੍ਹੀ ਨੂੰ ਸਿੱਖ ਵਿਰਾਸਤ, ਗੁਰਮਤਿ ਅਤੇ ਪੰਥਕ ਰਵਾਇਤਾਂ ਨਾਲ ਜੋੜਨ ਲਈ ਕੀਤਾ ਗਿਆ।
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦਿਆਂ ਨੇ ਅਜ਼ਰਬਾਈਜਾਨ ਦੇ ਬਾਕੂ ਵਿੱਚ ਉੱਚ-ਪੱਧਰੀ ਮੁਲਾਕਾਤਾਂ ਰਾਹੀਂ ਸਿੱਖ ਕੂਟਨੀਤੀ, ਕੌਮਾਂਤਰੀ ਹਮਾਇਤ ਅਤੇ ਆਤਮ-ਨਿਰਣੈ ਦੇ ਹੱਕ ਪ੍ਰਤੀ ਵਿਸ਼ਵ-ਵਿਆਪੀ ਜਾਗਰੂਕਤਾ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਪੁੱਟਿਆ ਹੈ।
ਸਿੱਖ ਰੈਫਰੈਂਸ ਲਾਇਬ੍ਰੇਰੀ ਸਿੱਖ ਕੌਮ ਦੀ ਸੰਸਥਾਗਤ ਯਾਦ ਅਤੇ ਰੂਹਾਨੀ ਵਿਰਸੇ ਦਾ ਅਨਮੋਲ ਭੰਡਾਰ ਸੀ, ਜਿਸਨੂੰ ਜੂਨ 1984 ਦੇ ਘੱਲੂਘਾਰੇ ਦੌਰਾਨ ਯੋਜਨਾਬੱਧ ਤਰੀਕੇ ਨਾਲ ਲੁੱਟਿਆ ਅਤੇ ਤਬਾਹ ਕੀਤਾ ਗਿਆ। ਹਾਲ ਹੀ ਵਿੱਚ ਭਾਰਤੀ ਸੰਸਦ ਅੰਦਰ ਇਸ ਮੁੱਦੇ ਦੇ ਮੁੜ ਉੱਠਣ ਨਾਲ ਅਨਮੋਲ ਸਿੱਖ ਹੱਥ-ਲਿਖਤਾਂ ਦੀ ਵਾਪਸੀ ਦੀ ਮੰਗ, ਸਰਕਾਰੀ ਦਾਅਵਿਆਂ ਅਤੇ ਕੌਮ ਦੀ ਡੂੰਘੀ ਬੇਭਰੋਸਗੀ 'ਤੇ ਮੁੜ ਚਰਚਾ ਛਿੜ ਗਈ ਹੈ।
ਇਸ ਗੱਲਬਾਤ ਦੌਰਾਨ ਭਾਈ ਗੁਰਮੀਤ ਸਿੰਘ ਰਾਂਚੀ ਨੇ ਸਿੱਖ ਪੰਥ ਅਤੇ ਸਿਕਲੀਗਰ ਭਾਈਚਾਰੇ ਵਿਚਲੇ ਪਾੜੇ, ਇਸਨੂੰ ਪੂਰਨ ਲਈ ਕੀਤੇ ਜਾ ਰਹੇ ਯਤਨਾਂ ਅਤੇ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਜ਼ਰੂਰੀ ਕਦਮਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਹੈ।
ਦਸੰਬਰ ਮਹੀਨੇ 'ਚ ਸਮੁੱਚਾ ਸਿੱਖ ਜਗਤ ਚਮਕੌਰ ਸਾਹਿਬ ਅਤੇ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਉੱਤੇ ਦਸਮੇਸ਼ ਪਿਤਾ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਅਣਗਿਣਤ ਸਿੰਘਾਂ ਦੇ ਸ਼ਹੀਦੀ ਜੋੜ ਮੇਲੇ ਮਨਾਉਣ ਲਈ ਜੁੜਦਾ ਹੈ।
ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਸਿੱਖ ਕੌਮ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਇਸ ਦੇ ਨਾਲ-ਨਾਲ ਹੀ ਸਮੇਂ-ਸਮੇਂ ਉੱਤੇ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ, ਸ੍ਰੀ ਚਮਕੌਰ ਸਾਹਿਬ, ਸ੍ਰੀ ਫ਼ਤਹਿਗੜ੍ਹ ਸਾਹਿਬ, ਸੁਲਤਾਨਪੁਰ ਲੋਧੀ, ਸ੍ਰੀ ਤਰਨ ਤਾਰਨ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦੀ ਮੰਗ ਉੱਠਦੀ ਰਹੀ।
ਅੱਖੀਂ ਡਿੱਠਾ ਤੇ ਹੱਢੀਂ ਹੰਢਾਇਆ ਨਵੰਬਰ 1984 ਦਸਤਾਵੇਜ਼ੀ ਲੜੀ ਤਹਿਤ ਅੱਜ ਤੁਹਾਡੇ ਨਾਲ ਨੇਰ ਚੌਂਕ ਦੀ ਇਹ ਅਣਕਹੀ ਤੇ ਅਣਸੁਣੀ ਦਾਸਤਾਨ ਸਾਂਝੀ ਕਰ ਰਹੇ ਹਾਂ।
ਪੁਸਤਕ 'ਸ਼੍ਰੋਮਣੀ ਗੁਰਦੁਆਰਾ ਪ੍ਬੰਧਕ ਕਮੇਟੀ : ਮਹੱਤਵਪੂਰਨ ਮਤੇ ਅਤੇ ਫ਼ੈਸਲੇ' ਇਨ੍ਹਾਂ ਦੀ ਵਿਸ਼ੇਸ਼ ਪੁਸਤਕ ਹੈ ਜਿਸ ਵਿਚ ੧੯੨੦ ਤੋਂ ੨੦੨੪ ਈ. ਤਕ ਪਾਸ ਹੋਏ ਮਹੱਤਵਪੂਰਨ ਮਤੇ ਸ਼ਾਮਲ ਕੀਤੇ ਗਏ ਹਨ। ਪੁਸਤਕ ਵਿਚ ਅੰਕਿਤ ਮਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸਮੇਂ-ਸਮੇਂ 'ਤੇ ਗੁਰਦੁਆਰਾ ਪ੍ਰਬੰਧ ਨੂੰ ਸੰਭਾਲਦਿਆਂ ਅਤੇ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਜਨਰਲ ਇਜਲਾਸ, ਬਜਟ ਗਏ ਹਨ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।