ਭਾਰਤ ਸਰਕਾਰ ਨੇ ਕਰੋਨਾ ਮਹਾਂਮਾਰੀ ਦਾ ਹਵਾਲਾ ਦੇ ਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁਅੱਤਲ ਕਰ ਦਿੱਤਾ। ਇਸ ਤੋਂ ਬਾਅਦ ਇਸ ਖੇਤਰ ਵਿੱਚ ਕਰੋਨੇ ਕਰਕੇ ਤਾਲਾਬੰਦੀ ਵੀ ਰਹੀ। ਪਰ ਹੁਣ ਦੁਬਾਰਾ ਕਾਰੋਬਾਰ, ਜਨਤਕ ਥਾਵਾਂ ਤੇ ਆਵਾਜਾਈ ਖੁੱਲ੍ਹ ਰਹੀ ਹੈ।
ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਦੀ ਚਿਰਾਂ ਦੀ ਸੱਧਰ ਪੂਰੀ ਹੋਣ ਹਾ ਰਹੀ ਹੈ। ਭਲਕੇ ਲਹਿੰਦੇ ਅਤੇ ਚ੍ਹੜਦੇ ਪੰਜਾਬ ਵਿਚ ਕਰਤਾਰਪੁਰ ਸਾਹਿਬ ਲਾਂਘੇ ਦੀ ਸ਼ੁਰੂਆਤ ਕ੍ਰਮਵਾਰ ਪਾਕਿਸਤਾਨ ਅਤੇ ਭਾਰਤ ਦੀਆਂ ਸਰਕਾਰਾਂ ਵਲੋਂ ਕੀਤੀ ਜਾਵੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਪੰਜਾਬ ਦੀ ਅਸੈਂਬਲੀ ਵਿਚ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਸਥਾਪਤ ਕਰਨ ਦੇ ਦਿੱਤੇ ਭਰੋਸੇ ਦਾ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਲੰਘੀ 14 ਸਤੰਬਰ ਦੀ ਅਸੈਂਬਲੀ ਦੀ ਕਾਰਵਾਈ ਸਬੰਧੀ ਵੀਡੀਓ ਕਲਿਪ ਵਿਚ ਅਸੈਂਬਲੀ ਮੈਂਬਰਾਂ ਵੱਲੋਂ ਯੂਨੀਵਰਸਿਟੀ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਬਣਾਉਣ ਦੀ ਪੁਰਜ਼ੋਰ ਵਕਾਲਤ ਕੀਤੀ ਗਈ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਇਤਿਹਾਸਕ ਮਹੱਤਵ ਦੇ ਮੱਦੇਨਜ਼ਰ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਣ ਦਾ ਹਵਾਲਾ ਦਿੱਤਾ ਗਿਆ।