ਪਾਕਿਸਤਾਨੀ ਸਿੱਖਾਂ ਦਾ ਜਥਾ ਤਖ਼ਤ ਕੇਸਗੜ੍ਹ ਸਾਹਿਬ ਨਤਮਸਤਕ

pakistani sikhs pilgrims visit anandpur sahib

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ ਸਨਮਾਨਿਤ ਕੀਤਾ ਗਿਆ।

ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ, ਪਰ ਭਾਰਤ ਵੱਲੋਂ ਹਾਲੀ ਹੁੰਗਾਰਾ ਨਹੀਂ

ਭਾਰਤ ਸਰਕਾਰ ਨੇ ਕਰੋਨਾ ਮਹਾਂਮਾਰੀ ਦਾ ਹਵਾਲਾ ਦੇ ਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁਅੱਤਲ ਕਰ ਦਿੱਤਾ। ਇਸ ਤੋਂ ਬਾਅਦ ਇਸ ਖੇਤਰ ਵਿੱਚ ਕਰੋਨੇ ਕਰਕੇ ਤਾਲਾਬੰਦੀ ਵੀ ਰਹੀ। ਪਰ ਹੁਣ ਦੁਬਾਰਾ ਕਾਰੋਬਾਰ, ਜਨਤਕ ਥਾਵਾਂ ਤੇ ਆਵਾਜਾਈ ਖੁੱਲ੍ਹ ਰਹੀ ਹੈ।

ਕਰਤਾਰਪੁਰ ਸਾਹਿਬ ਲਾਂਘੇ ਦੀ ਸ਼ੁਰੂਆਤ ਲਈ ਦੁਨੀਆ ਭਰ ਤੋਂ ਸਿੱਖ ਪਾਕਿਸਤਾਨ ਪੁੱਜ ਰਹੇ ਹਨ

ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਦੀ ਚਿਰਾਂ ਦੀ ਸੱਧਰ ਪੂਰੀ ਹੋਣ ਹਾ ਰਹੀ ਹੈ। ਭਲਕੇ ਲਹਿੰਦੇ ਅਤੇ ਚ੍ਹੜਦੇ ਪੰਜਾਬ ਵਿਚ ਕਰਤਾਰਪੁਰ ਸਾਹਿਬ ਲਾਂਘੇ ਦੀ ਸ਼ੁਰੂਆਤ ਕ੍ਰਮਵਾਰ ਪਾਕਿਸਤਾਨ ਅਤੇ ਭਾਰਤ ਦੀਆਂ ਸਰਕਾਰਾਂ ਵਲੋਂ ਕੀਤੀ ਜਾਵੇਗੀ।

ਬਾਬਾ ਗੁਰੂ ਨਾਨਕ ਯੂਨੀਵਰਸਿਟੀ, ਨਨਕਾਣਾ ਸਾਹਿਬ ਵਿਖੇ ਬਣਾਉਣ ਦੇ ਭਰੋਸੇ ਦਾ ਸਵਾਗਤ: ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਪੰਜਾਬ ਦੀ ਅਸੈਂਬਲੀ ਵਿਚ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਸਥਾਪਤ ਕਰਨ ਦੇ ਦਿੱਤੇ ਭਰੋਸੇ ਦਾ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਲੰਘੀ 14 ਸਤੰਬਰ ਦੀ ਅਸੈਂਬਲੀ ਦੀ ਕਾਰਵਾਈ ਸਬੰਧੀ ਵੀਡੀਓ ਕਲਿਪ ਵਿਚ ਅਸੈਂਬਲੀ ਮੈਂਬਰਾਂ ਵੱਲੋਂ ਯੂਨੀਵਰਸਿਟੀ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਬਣਾਉਣ ਦੀ ਪੁਰਜ਼ੋਰ ਵਕਾਲਤ ਕੀਤੀ ਗਈ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਇਤਿਹਾਸਕ ਮਹੱਤਵ ਦੇ ਮੱਦੇਨਜ਼ਰ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਣ ਦਾ ਹਵਾਲਾ ਦਿੱਤਾ ਗਿਆ।