ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਹਾੜਾ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਾੜਾ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਸਾਲ 2018 ਵਿਚ ਵੱਖ-ਵੱਖ ਸਮਾਗਮਾਂ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜੱਥਿਆਂ ਨਾਲ ਸੰਪਰਕ ਅਫਸਰਾਂ ਦੀ ਨਿਯੁਕਤੀ ਲਈ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ।
ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ 178ਵੀਂ ਬਰਸੀ ਮਨਾਉਣ ਲਈ ਸਿੱਖ ਜਥੇ ਨੂੰ ਪੂਰੀ ਤਿਆਰੀ ਅਤੇ ਕਾਗਜ਼ਾਤ ਹੋਣ ਦੇ ਬਾਵਜੂਦ ਭਾਰਤ ਸਰਕਾਰ ਨੇ ਪਾਕਿਸਤਾਨ ਨਹੀਂ ਜਾਣ ਦਿੱਤਾ। ਅਟਾਰੀ ਪਹੁੰਚੇ 300 ਸਿੱਖ ਯਾਤਰੀਆਂ ਕੋਲ ਪਾਕਿਸਤਾਨ ਦੇ ਵੀਜ਼ੇ ਵੀ ਸਨ। ਪਾਕਿਸਤਾਨ ਤੋਂ ਲੈਣ ਆਈ ਵਿਸ਼ੇਸ਼ ਰੇਲ ਗੱਡੀ ਵੀ ਇਨ੍ਹਾਂ ਦੇ ਸਾਹਮਣੇ ਸੀ ਪਰ ਯਾਤਰੀਆਂ ਨੂੰ ਰੇਲ ‘ਤੇ ਨਹੀਂ ਚੜ੍ਹਨ ਦਿੱਤਾ ਗਿਆ।
29 ਜੂਨ ਨੂੰ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਲਈ ਕੇਂਦਰ ਸਰਕਾਰ ਨੇ ਨਾ ਕੀਤੀ। ਜਦੋਂਕਿ ਇੰਟਰਨੈਸ਼ਨਲ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵੱਲੋਂ 28 ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪਾਕਿਸਤਾਨ ਵਿੱਚ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਮਨਾਉਣ ਲਈ ਵੀਜ਼ਾ ਹੋਣ ਦੇ ਬਾਵਜੂਦ ਉਥੇ ਨਹੀਂ ਜਾ ਸਕਿਆ। ਇਸ ਜਥੇ ਵਿੱਚ 80 ਸਿੱਖ ਸ਼ਰਧਾਲੂ ਸ਼ਾਮਲ ਸਨ। ਉਨ੍ਹਾਂ ਕੋਲ ਵਿਸ਼ੇਸ਼ ਰੇਲ ਗੱਡੀ ਰਾਹੀਂ ਜਾਣ ਦੀ ਪ੍ਰਵਾਨਗੀ ਤਾਂ ਸੀ ਪਰ ਉਹ ਸਮਝੌਤਾ ਐਕਸਪ੍ਰੈੱਸ ਰਾਹੀਂ ਪਾਕਿਸਤਾਨ ਜਾਣਾ ਚਾਹੁੰਦੇ ਸਨ। 68 ਸ਼ਰਧਾਲੂਆਂ ਨੂੰ ਭਾਈ ਮਰਦਾਨਾ ਯਾਦਗਾਰੀ ਕਮੇਟੀ ਅਤੇ 12 ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਵਲੋਂ ਵੀਜ਼ਾ ਦਿਵਾਇਆ ਗਿਆ ਸੀ।