ਸਿੱਖ ਨਸਲਕੁਸ਼ੀ 1984 ਦੌਰਾਨ ਹਰਿਆਣਾ ਦੇ ਹੋਦ ਚਿੱਲੜ ਕਤਲੇਆਮ ਬਾਰੇ ਜਾਂਚ ਲਈ ਬਣੇ ਜਸਟਿਸ ਟੀ.ਪੀ. ਗਰਗ ਕਮਿਸ਼ਨ ਨੇ 1984 ਵਿੱਚ ਹਰਿਆਣਾ ਦੇ ਦੋ ਸ਼ਹਿਰਾਂ ਗੁੜਗਾਓਂ ਤੇ ਪਟੌਦੀ ਵਿੱਚ 47 ਸਿੱਖਾਂ ਨੂੰ ਮਾਰੇ ਜਾਣ ਅਤੇ ਹੋਰ ਨੁਕਸਾਨ ਦੀ ਰਿਪੋਰਟ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸੌਂਪ ਦਿੱਤੀ ਹੈ।
ਦਿੱਲੀ ਵਿੱਚ ਭਾਰਤ ਦੀ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ 1 ਨਵੰਬਰ 1984 ਨੂੰ ਸ਼ੁਰੂ ਹੋਏ ਸਿੱਖ ਕਤਲੇਆਮ ਦੀ ਯਾਦ ਵਿੱਚ 1 ਨਵੰਬਰ ਨੂੰ ਸਰਕਾਰੀ ਤੌਰ 'ਤੇ ਕਾਲੇ ਦਿਨ ਵਜੋਂ ਮਨਾਇਆ ਜਾਵੇ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਨੂੰ ਲਿਖੇ ਆਪਣੇ ਪੱਤਰ ’ਚ 1 ਨਵੰਬਰ ਨੂੰ ਕਾਲੇ ਦਿਹਾੜੇ ਵਜੋਂ ਮਨਾਉਣ ਦਾ ਮਤਾ ਦਿੱਲੀ ਵਿਧਾਨ ਸਭਾ ਵਿੱਚ ਪਾਸ ਕਰਨ ਦੀ ਤਜਵੀਜ਼ ਦਿੱਤੀ ਹੈ।
ਦਿੱਲੀ ਹਾਈ ਕੋਰਟ ਨੇ ਅੱਜ 1984 ਸਿੱਖ ਕਤਲੇਆਮ ’ਚ ਉਮਰਕੈਦ ਦੀ ਸਜ਼ਾ ਪ੍ਰਾਪਤ ਹੋਣ ਦੇ ਬਾਵਜੂਦ ਆਰਜੀ ਜਮਾਨਤ ਤੇ ਚਲ ਰਹੇ ਕੈਪਟਨ ਭਾਗਮਲ ਦੀ ਆਰਜੀ ਜਮਾਨਤ ਨੂੰ ਰੱਦ ਕਰਦੇ ਹੋਏ ਅਦਾਲਤ ਦੇ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਭਾਰਤੀ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਦੇ ਕਤਲ ਤੋਂ ਬਾਅਦ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਮੁਆਵਜ਼ਾ ਰਾਹੀ ਫੌਰੀ ਤੌਰ 'ਤੇ ਦੇਣ ਦਾ ਝਾਰਖੰਡ ਸਰਕਰ ਨੇ ਰਾਜ ਸਰਕਰ ਨੂੰ ਹੁਕਮ ਦਿੱਤਾ ਹੈ।
ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ 1984 ਵਿੱਚ ਹੋਏ ਕਤਲੇ ਤੋਂ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਨਰਿੰਦਰ ਮੋਦੀ ਇਨਸਾਫ ਨਹੀ ਦੁਆ ਸਕਦੇ ਤਾਂ ਬਾਦਲ ਦਲ ਨੂੰ ਭਾਜਪਾ ਨਾਲੋਂ ਸਬੰਧ ਤੋੜ ਲੈਣੇ ਚਾਹੀਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਖਬਾਰਾਂ ਨੂੰ ਭੇਜੇ ਪ੍ਰੈਸ ਬਿਆਨ ਰਾਹੀ ਕੀਤਾ।
ਦਿੱਲੀ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਤਲੇਆਮ ਦੇ ਮੁੱਖ ਦੋਸ਼ੀ ਮੰਨੇ ਜਾਂਦੇ ਜਗਦੀਸ਼ ਟਾਇਟਲਰ ਖਿਲਾਫ ਚੱਲ ਰਹੀ ਜਾਂਚ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਦੋਸ਼ ਲਾਇਆ ਕਿ ਕਾਂਗਰਸੀ ਨੇਤਾ ਜਗਦੀਸ਼ ਸਿੱਖ ਕਤਲੇਆਮ ਦੀ ਜਾਂਚ ਵਿਚ ਦਖਲਅੰਦਾਜ਼ੀ ਕਰ ਰਿਹਾ ਹੈ ਅਤੇ ਸੀ. ਬੀ. ਆਈ. ਉਸ ਨੂੰ ਸ਼ਹਿ ਦੇ ਰਹੀ ਹੈ ।
ਲੋਕ ਮਸਲਿਆਂ ‘ਤੇ ਬੇਬਾਕੀ ਨਾਲ ਬੋਲਣ ਵਾਲੇ ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ ਨੇ ਜੂਨ 1984 ਵਿੱਚ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਰਕਾਰੀ ਸਰਪ੍ਰਸਤੀ ਹੇਠ ਹੋਏ ਸਿੱਖ ਕਤਲੇਆਮ ਦੌਰਾਨ ਭਾਰਤੀ ਨਿਆਪਾਲਿਕਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਤਲੇਆਮ ਨੂੰ ਰੋਕਣ ਦੀ ਨਿਆਪਲਿਕਾ ਨੇ ਕੋਈ ਕੋਸ਼ਿਸ਼ ਨਹੀਂ ਕੀਤੀ, ਕਿਉਂਕਿ ਉਸ ਸਮੇਂ ਭਾਰਤੀ ਉੱਚ ਅਦਾਲਤ ਵਿੱਚ ਜੋ ਜੱਜ ਸਨ, ਉਹ ਕਾਂਗਰਸ ਪੱਖੀ ਸਨ।
ਭਾਰਤ ਦੀ ਮੌਜੂਦਾ ਭਾਜਪਾ ਸਰਕਾਰ ਵੱਲੋਂ ਸਿੱਖ ਨਸਲਕੁਸ਼ੀ ਨਾਲ ਸਬੰਧਿਤ ਮਾਮਲਿਆਂ ਦੀ ਨਵੇਂ ਸਿਰਿਓੁਂ ਜਾਂਚ ਕਰਨ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੂੰ ਭਾਰਤੀ ਸੁਪਰੀਨ ਕੋਰਟ ਨੇ ਦੋ ਹਫਤਿਆਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਗੁਰਲਾਡ ਸਿੰਘ ਕਾਹਲੋਂ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਚੀਫ ਜਸਟਿਸ ਟੀ. ਐਸ. ਠਾਕੁਰ ਦੀ ਅਗਵਾਈ ਵਾਲੀ ਬੈਂਚ ਨੇ ਇਹ ਹੁਕਮ ਜਾਰੀ ਕੀਤਾ।
31 ਅਕਤੂਬਰ 1984 ਨੂੰ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਹੋਈ ਸਿੱਖ ਨਸਲਕੁਸ਼ੀ ਵਿੱਚ ਮੋਹਰੀ ਭੁਮਿਕਾ ਨਿਭਾਉਣ ਵਾਲੇ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ਨੂੰ ਨਸਲਕੁਸ਼ੀ ਦੇ ਇੱਕ ਕੇਸ ਵਿੱਚ ਸੀਬੀਆਈ ਵੱਲੋਂ ਦਿੱਤੀ ਦੋਸ਼ ਮੁਕਤੀ ਨੂੰ ਰੱਦ ਕਰਦਿਆਂ ਕੜਕੜਡੂਮਾ ਅਦਾਲਤ ਨੇ ਦੁਬਾਰਾ ਜਾਂਚ ਦੇ ਹੁਕਮ ਦਿੱਤੇ ਹਨ।
ਦਿੱਲੀ ਸਿੱਖ ਕਤਲੇਆਮ ਸਬੰਧੀ ਕਾਂਗਰਸੀ ਆਗੂ ਸੱਜਣ ਕੁਮਾਰ ਖਿਲਾਫ ਚੱਲ ਰਹੇ ਇੱਕ ਕੇਸ ਨੂੰ ਦਿੱਲੀ ਹਾਈਕੋਰਟ ਨੇ ਕੜਕੜਡੂਮਾ ਅਦਾਲਤ ਨੇ ਪਟਿਆਲਾ ਹਾਊਸ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ।
Next Page »