ਲੁਧਿਆਣਾ, ਪੰਜਾਬ (18 ਮਾਰਚ, 2012): ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੇ ਮਸਲੇ ਉਤੇ ਵਿਚਾਰ ਕਰਨ ਲਈ ਪੰਥਕ ਜਥੇਬੰਦੀਆਂ ਦੀ ਇਕ ਹੰਗਾਮੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਈ, ਜਿਸ ਵਿਚ ਸਮੁੱਚੀਆਂ ਜਥੇਬੰਦੀਆਂ ਨਾਲ ਤਾਲਮੇਲ ਕਰਨ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿਚ ਅਗਲੀ ਰਣਨੀਤੀ ਉਲੀਕਣ ਲਈ ਪੰਥਕ ਜਥੇਬੰਦੀਆਂ ਦੀ 21 ਮਾਰਚ ਨੂੰ ਭਾਈ ਗੁਰਦਾਸ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਮੀਟਿੰਗ ਸੱਦੀ ਗਈ ਹੈ। ਇਹ ਫ਼ੈਸਲਾ ਅੱਜ ਸਲੇਮ ਟਾਬਰੀ ਸਥਿਤ ਭਾਈ ਗੁਰਦਾਸ ਗੁਰਮਤਿ ਮਿਸ਼ਨਰੀ ਕਾਲਜ ਵਿਖੇ ਹੋਈ ਪੰਥਕ ਜਥੇਬੰਦੀਆਂ ਦੀ ਮੀਟਿੰਗ ਵਿਚ ਕੀਤਾ ਗਿਆ ਹੈ, ਜਿਸ ਵਿਚ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ ਪੰਚ ਪ੍ਰਧਾਨੀ, ਸੰਤ ਸਮਾਜ, ਆਲ ਇੰਡੀਆ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਦਿੱਲੀ, ਸਿਰਮੌਰ ਖਾਲਸਾ ਦਲ ਅਤੇ ਯੂਨਾਈਟਡ ਸਿੱਖ ਮੂਵਮੈਂਟ ਦੇ ਪ੍ਰਤੀਨਿਧਾਂ ਨੇ ਹਿੱਸਾ ਲਿਆ।