ਆਨੰਦਪੁਰ ਸਾਹਿਬ: ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ ਨੂੰ ਮਨਾਉਦਿਆਂ ਦੇਹਧਾਰੀ ਗੁਰੂ ਡੰਮ ‘ਤੇ ਤਿੱਖਾ ਹਮਲਾ ਕਰਦਿਆਂ ‘ਸਿੱਖ ਯੂਥ ਆਫ ਪੰਜਾਬ’ ਨੇ ਇਸ ਗੱਲ ਤੇ ...
ਬੀਤੇ ਵਰ੍ਹੇ ਅਮਰੀਕਾ ਤੋਂ ਛਪਦੇ ਹਫਤਾਵਾਰੀ ਪੰਜਾਬੀ ਅਖਬਾਰ "ਪੰਜਾਬ ਟਾਈਮਜ਼ ਯੂ. ਐਸ. ਏ." ਵੱਲੋਂ ਸਿੱਖ ਚਿੰਤਕ ਸ੍ਰ: ਅਜਮੇਰ ਸਿੰਘ ਦੀ ਪੁਸਤਕ ਲੜੀ "ਵੀਹਵੀਂ ਸਦੀ ਦੀ ਸਿੱਖ ਰਾਜਨੀਤੀ" ਦੀਆਂ ਛਪ ਚੁੱਕੀਆਂ ਤਿੰਨ ਕਿਤਾਬਾਂ ਬਾਰੇ ਬਹਿਸ ਚਲਾਈ ਗਈ ਜਿਸ ਤਹਿਤ ਕਈ ਲੇਖ ਇਸ ਪਰਚੇ ਵੱਲੋਂ ਛਾਪੇ ਗਏ। ਇਸ ਬਹਿਸ ਵਿਚ ਹਿੱਸਾ ਲੈਣ ਵਾਲੇ ਵਿਅਤੀਆਂ ਦੇ ਜੋ ਲੇਖ "ਪੰਜਾਬ ਟਾਈਮਜ਼ ਯੂ. ਐਸ. ਏ." ਵਿਚ ਛਪੇ ਉਨ੍ਹਾਂ ਨੂੰ ਇਕੱਠੇ ਕਰਕੇ ਇਕ ਪੁਸਤਕ "ਸਿੱਖ ਕੌਮ: ਹਸਤੀ ਅਤੇ ਹੋਣੀ" ਬੀਤੇ ਦਿਨੀਂ ਛਪ ਕੇ ਪਾਠਕਾਂ ਤੱਕ ਪਹੁੰਚੀ ਹੈ। ਇਹ ਪੁਸਤਕ ਅਮੋਲਕ ਸਿੰਘ ਅਤੇ ਗੁਰਦਿਆਲ ਬੱਲ ਵੱਲੋਂ ਸੰਪਾਦਤ ਕੀਤੀ ਗਈ ਹੈ। ਇਸ ਪੁਸਤਕ ਨੂੰ ਜਾਰੀ ਕਰਨ ਮੌਕੇ 6 ਮਈ, 2012 ਨੂੰ ਲੁਧਿਆਣਾ ਵਿਖੇ ਇਕ ਵਿਚਾਰ-ਚਰਚਾ ਕੀਤੀ ਗਈ। ਇਸ ਵਿਚਾਰ ਚਰਚਾ ਬਾਰੇ ਪੜਚੋਲਵੀਂ ਜਾਣਕਾਰੀ ਸਾਂਝੀ ਕਰਦੀ ਹੇਠਲੀ ਲਿਖਤ ਸ੍ਰ: ਚਰਨਜੀਤ ਸਿੰਘ ਤੇਜਾ ਵੱਲੋਂ ਸਮਾਜਕ ਸੰਪਰਕ ਮੰਚ "ਫੇਸਬੁੱਕ" ਉੱਤੇ ਸਾਂਝੀ ਕੀਤੀ ਗਈ ਹੈ। ਇਹ ਲਿਖਤ "ਗੁਲਾਮ ਕਲਮ" ਵੱਲੋਂ ਛਾਪੀ ਜਾ ਚੁੱਕੀ ਹੈ ਅਤੇ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਹੇਠਾਂ ਛਾਪੀ ਜਾ ਰਹੀ ਹੈ: ਸੰਪਾਦਕ।
ਪੰਜਾਬ ਦੀ ਰਾਜਨੀਤੀ ਅਤੇ ਸਿੱਖ ਰਾਜਨੀਤੀ ਦੋ ਸਮਾਨਆਰਥਕ ਸ਼ਬਦ ਹਨ। ਭਾਰਤੀ ਆਜ਼ਾਦੀ ਤੋਂ ਲੈ ਕੇ 1992 ਤਕ ਦਾ ਪੰਜਾਬ ਦੀ ਰਾਜਨੀਤੀ ਅੰਦਰਲਾ ਵਰਤਾਰਾ ਭਾਰਤੀ ਰਾਜਨੀਤਕ ਸਿਸਟਮ ਅਤੇ ਸਿੱਖ ਰਾਜਨੀਤਕ ਸਿਸਟਮ (ਜੋ ਵਿਕਾਸ ਕਰ ਰਿਹਾ ਹੈ) ਵਿਚਕਾਰ ਨਿਰੰਤਰ ਟੱਕਰ ਉਤੇ ਅਧਾਰਿਤ ਸੀ। ਅਸਲ ਵਿਚ ਇਹ ਵਰਤਾਰਾ ਸਿੱਖ ਕੌਮ ਵਲੋਂ ਵੱਧ ਤੋਂ ਵੱਧ ਰਾਜਨੀਤਕ ਤਾਕਤ ਪ੍ਰਾਪਤ ਕਰਕੇ ਸਿੱਖ ਪਛਾਣ ਦੀ ਹਰ ਹਾਲਤ ਵਿਚ ਰਾਖੀ ਕਰਨ ਉਤੇ ਅਧਾਰਤ ਸੀ ...