Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh News Canada

Sikh News Canada

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ ਹੈ ਅਤੇ ਮਾਮਲੇ ਵਿੱਚ ਸਪੱਸ਼ਟ ਤੇ ਠੋਸ ਕਾਰਵਾਈ ਦੀ ਮੰਗ ਮੁੜ ਉੱਠੀ ਹੈ।
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ ਬਾਰੇ ਪਤਾ ਲੱਗਣ ਉੱਤੇ ਸਰੀ ਅਤੇ ਕਨੇਡਾ ਦੀਆਂ ਸਿੱਖ ਸੰਗਤਾਂ ਵੱਲੋਂ ਇਹ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ ਸੀ ਕਿ ਲੰਮੇ ਸਮੇਂ ਤੱਕ ਕੰਟੇਨਰ ਵਿੱਚ ਰਹਿਣ ਕਾਰਨ ਪਾਵਨ ਸਰੂਪਾਂ ਦੇ ਸਤਿਕਾਰ ਅਤੇ ਸੰਭਾਲ ਵਿੱਚ ਵੱਡੀ ਕੁਤਾਹੀ ਹੋਈ।
ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ, ਨਫ਼ਰਤ ਅਤੇ ਗਲਤ ਜਾਣਕਾਰੀ ਦੇ ਵਧਦੇ ਮਾਹੌਲ ’ਤੇ ਚਿੰਤਾ ਪ੍ਰਗਟਾਈ।
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ ਨੇ ਕਾਰਨੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਜਾਂਚ ਤੇਜ਼ ਕਰੇ, ਖਤਰੇ ਦਾ ਸਾਹਮਣਾ ਕਰ ਰਹੇ ਸਿੱਖ ਕਾਰਕੁਨਾਂ ਦੀ ਸੁਰੱਖਿਆ ਯਕੀਨੀ ਬਣਾਏ ਅਤੇ ਭਾਰਤ ਨਾਲ ਸਬੰਧਾਂ ਤੋਂ ਪਹਿਲਾਂ ਜਵਾਬਦੇਹੀ ਨੂੰ ਤਰਜੀਹ ਦੇਵੇ।
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ। ਉਹਨਾਂ ਨੇ ਇਸ ਨੂੰ ਸਿੱਖਾਂ ਖਿਲਾਫ ਭਾਰਤ ਦੇ ਅੰਤਰਰਾਸ਼ਟਰੀ ਦਮਨ ਦਾ ਹਿੱਸਾ ਕਰਾਰ ਦਿੱਤਾ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ ਹੈ। ਇਹ ਪੱਤਰ ਇੰਡੀਅਨ ਸਰਕਾਰ ਨਾਲ ਵੀ ਸਾਂਝਾ ਕੀਤਾ ਗਿਆ ਹੈ।
ਅਮਰੀਕਾ ਵਿਚ ਬਿਸ਼ਨੋਈ ਨੈੱਟਵਰਕ ਨਾਲ ਜੁੜੇ 37 ਵਿਅਕਤੀਆਂ ਖਿਲਾਫ ਦੋਸ਼-ਪੱਤਰ ਜਨਤਕ ਹੋਣ ਤੋਂ ਬਾਅਦ ਸਿੱਖ ਫੈਡਰੇਸ਼ਨ (ਕੈਨੇਡਾ) ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਵਿਦੇਸ਼ੀ ਦਖਲਅੰਦਾਜ਼ੀ ਸਬੰਧੀ ਸੁਤੰਤਰ ਜਨਤਕ ਜਾਂਚ ਕਰਵਾਉਣ ਲਈ ਕੈਨੇਡਾ ਸਰਕਾਰ ਨੂੰ ਕਦਮ ਚੁੱਕਣ ਲਈ ਕਿਹਾ ਹੈ।
ਸਰੀ ਨਾਰਥ ਤੋਂ ਐਮਐਲਏ ਮਨਦੀਪ ਧਾਲੀਵਾਲ ਵੱਲੋਂ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਵਿੱਚ ਇੱਕ ਅਹਿਮ ਮਤਾ ਪੇਸ਼ ਕੀਤਾ ਗਿਆ ਹੈ, ਜੋ 1984 ਵਿੱਚ ਸਿੱਖਾਂ ਸਿੱਖਾਂ ਹੋਈ ਵਿਆਪਕ ਤੇ ਵਿਓਂਤਬੱਧ ਹਿੰਸਾ ਨੂੰ ਨਸਲਕੁਸ਼ੀ ਵਜੋਂ ਮਾਨਤਾ ਦੇਣ ਦੀ ਮੰਗ ਕਰਦਾ ਹੈ। ਓਂਟਾਰੀਓ ਪਹਿਲਾਂ ਹੀ ਅਜਿਹਾ ਮਤਾ ਪਾਸ ਕਰ ਚੁੱਕਾ ਹੈ।
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ ਅਤੇ ਕੈਨੇਡੀਅਨ ਪਾਰਲੀਮੈਂਟ ਦੇ ਮੈਂਬਰ ਇਕੱਠੇ ਹੋਏ।
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ ਇਜਲਾਸ ਦੌਰਾਨ ਇੱਕ ਅਹਿਮ ਰਿਪੋਰਟ ਜਾਰੀ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।