ਅਮਰੀਕਾ ਦੇ ਸੂਬੇ ਕਨੈਕਟੀਕਟ ਵਿਚ ਪੈਂਦੇ ਸ਼ਹਿਰ ਨਾਰਵਿਚ ਵਿੱਚ 'ਤੀਜੇ ਘੱਲੂਘਾਰੇ' (1984 ਦੀ ਸਿੱਖ ਨਸਲਕੁਸ਼ੀ) ਦੀ ਯਾਦਗਾਰ 1 ਜੂਨ ਨੂੰ ਸਥਾਪਤ ਹੋਣ ਜਾ ਰਹੀ ਹੈ। ਇਹ ਯਾਦਗਾਰ ਅਮਰੀਕਾ ਵਿਚ ਸਥਾਪਤ ਹੋਣ ਵਾਲੀ ਤੀਜੇ ਘੱਲੂਘਾਰੇ ਦੀ ਪਹਿਲੀ ਯਾਦਗਾਰ ਹੈ।
ਭਾਰਤੀ ਮੀਡੀਆ ਵਲੋਂ ਇਸ ਸੂਚਨਾ ਨੂੰ ਗੁਪਤ ਸੂਤਰਾਂ ਦੇ ਹਵਾਲੇ ਨਾਲ ਛਾਪਿਆ ਗਿਆ। ਅਦਾਰਾ ਸਿੱਖ ਸਿਆਸਤ ਨੇ ਇਸ ਖਬਰ ਦੇ ਪ੍ਰਮੁੱਖ ਸਰੋਤਾਂ ਤੀਕ ਪਹੁੰਚ ਕਰ ਕੇ ਇਸ ਗੱਲ ਦੀ ਤਸਦੀਕ ਕੀਤੀ ਕਿ ਪੈਨਸਲਵੀਨੀਆ ਅਸੈਂਬਲੀ ਨੇ ਅਜਿਹਾ ਕੁਝ ਵੀ ਨਹੀਂ ਕੀਤਾ। ਮਿਸਟਰ ਸਨਟੋਰਾ ਜੋ ਕਿ ਇਸ ਮਤੇ -1160 ਦੇ ਸਹਿ-ਸਪੌਂਸਰ ਹਨ ਨੇ ਇਸ ਗੱਲ ਦੀ ਸੱਪਸ਼ਟ ਤਸਦੀਕ ਕੀਤੀ ਕਿ ਮਤਾ ਜਿੳਂ ਦਾ ਤਿੳਂ ਕਾਇਮ ਹੈ ਅਤੇ ਇਸਨੂੰ ਵਾਪਸ ਨਹੀਂ ਲਿਆ ਗਿਆ।
ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਅਮਰੀਕਾ ਜ਼ੋਨ ਦੇ ਪ੍ਰਧਾਨ ਸਵਰਨਜੀਤ ਸਿੰਘ ਖਾਲਸਾ ਮੈਂਬਰ ਕਮਿਸ਼ਨ ਆਫ਼ ਸਿਟੀ ਪਲਾਨ ਨੋਰਵਿਚ, ਸਪੋਕਸਮੈਨ ਸਿੱਖ ਕੁਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਯੂਐਸਏ ਕਾਂਗਰਸਮੈਨ ਜੋਅੇ ਕੋਰਟਨੀ ਨੇ ਲਿਖਤੀ ਬਿਆਨ ਜਾਰੀ ਕਰਕੇ ਜੂਨ 1984 ਤੇ ਨਵੰਬਰ 1984 ਦੌਰਾਨ ਸਰਕਾਰੀ ਕਤਲੇਆਮ ਦੀ ਨਿਖੇਧੀ ਕੀਤੀ ਤੇ ਇਸ ਦੌਰਾਨ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਭਾਰਤ ਸਰਕਾਰ ਦੀ ਨਿਖੇਧੀ ਕੀਤੀ।