ਵਿਦੇਸ਼ਾਂ ਵਿੱਚ ਇੰਡੀਆ ਦੇ ਸਫਾਰਤਖਾਨਿਆਂ ਵੱਲੋਂ ਸਿੱਖਾਂ ਦੇ ਮਾਮਲਿਆਂ ਵਿੱਚ ਦਖਲ ਦੀਆਂ ਕੋਸ਼ਿਸ਼ਾਂ ਕਰਨ ਦਾ ਮਸਲਾ ਹੁਣ ਤਕਰੀਬਨ ਜੱਗ ਜਾਹਿਰ ਹੈ। ਜਰਮਨੀ ਵਿੱਚ ਤਾਂ ਇੰਡੀਆ ਦੀਆਂ ਖੂਫੀਆਂ ਏਜੰਸੀਆਂ ਦੇ ਜਸੂਸ ਸਿੱਖਾਂ ਦੀ ਜਸੂਸੀ ਕਰਨ ਕਰਕੇ ਮੁਕਦਮਿਆਂ ਦਾ ਵੀ ਸਾਹਮਣਾ ਕਰ ਰਹੇ ਹਨ ਅਤੇ ਕੁਝ ਨੂੰ ਅਜਿਹੇ ਮੁਕਦਮਿਆਂ ਵਿੱਚ ਅਦਾਲਤਾਂ ਵੱਲੋਂ ਦੋਸ਼ੀ ਵੀ ਠਹਿਰਾਇਆਂ ਜਾ ਚੁੱਕਾ ਹੈ।
ਤੀਜੇ ਘੱਲਘਾਰੇ (ਜੂਨ 1984 ਦੇ ਹਮਲੇ) ਦੀ 36ਵੀਂ ਵਰ੍ਹੇਗੰਢ ਮੌਕੇ ਜਰਮਨੀ ਰਹਿੰਦੇ ਸੰਘਰਸ਼ਸ਼ੀਲ ਸਿੱਖਾਂ ਵੱਲੋਂ 6 ਜੂਨ ਦਿਨ ਸ਼ਨੀਵਾਰ ਨੂੰ ਫਰੈਂਕਫਰਟ ਸਥਿਤ ਭਾਰਤੀ ਸਫਾਰਤਖਾਨੇ (ਕੌਂਸਲੇਟ) ਦੇ ਬਾਹਰ ਰੋਹ ਮੁਜ਼ਾਹਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਿੱਖ ਸੈਂਟਰ ਦੀ ਸੰਗਤਾਂ ਵੱਲੋ 7 ਜੂਨ ਨੂੰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਵੀ ਕਰਵਾਏ ਜਾ ਰਹੇ ਹਨ।
ਸਾਲ 2014 ਵਿੱਚ ਜਰਮਨ ਦੇ ਅਧਿਕਾਰੀਆਂ ਦੇ ਧਿਆਨ ਵਿਚ ਇਹ ਗੱਲ ਆਈ ਕਿ ਇੱਕ ਜਰਮਨੀ ਵਿੱਚ ਵਿਅਕਤੀ ਭਾਰਤੀ ਏਜੰਸੀਆਂ ਲਈ ਸਿੱਖਾਂ ਅਤੇ ਕਸ਼ਮੀਰੀਆਂ ਦੀ ਜਾਸੂਸੀ ਕਰ ਰਿਹਾ ਸੀ।
ਭਾਰਤ ਦੀ ਖੁਫੀਆ ਏਜੰਸੀ ‘ਰਿਸਰਚ ਐਂਡ ਅਨਾਇਲਸਿਸ ਵਿੰਗ’ (ਰਾਅ) ਲਈ ਸਿੱਖ ਕੌਮ ਦੇ ਅਜ਼ਾਦ ਘਰ ਖਾਲਿਸਤਾਨ ਤੇ ਕਸ਼ਮੀਰ ਵਾਸਤੇ ਸੰਘਰਸ਼ਸ਼ੀਲ ਆਗੂਆਂ ਦੀ ਜਾਸੂਸੀ ਕਰਨ ਦੇ ਦੋਸ਼ੀਆਂ ਉਪਰ ਜਰਮਨੀ ਵਿਚ ਮੁਕਦਮਾ ਚੱਲੇਗਾ।
ਜਰਮਨੀ ਵਿਚ ਸਿੱਖ ਅਤੇ ਕਸ਼ਮੀਰੀਆਂ ਵਿਰੁਧ ਭਾਰਤੀ ਖੂਫੀਆ ਏਜੰਸੀ ਲਈ ਜਸੂਸੀ ਕਰਨ ਵਾਲੇ ਇਕ ਭਾਰਤੀ ਜੋੜੇ ਖਿਲਾਫ ਵੀਰਵਾਰ (21 ਨਵੰਬਰ) ਨੂੰ ਮੁਕਦਮਾ ਸ਼ੁਰੂ ਹੋ ਗਿਆ।
ਵਿਦੇਸ਼ੀਂ ਰਹਿੰਦੇ ਸਿੱਖਾਂ ਨੂੰ ਭਾਰਤ ਦੀਆਂ ਖੂਫੀਆ ਏਜੰਸੀਆਂ ਵਲੋਂ ਨਿਸ਼ਾਨਾ ਬਣਾਏ ਜਾਣ ਦਾ ਮਾਮਲਾ ਹੁਣ ਇਕ ਖੁੱਲ੍ਹਾ ਭੇਤ ਹੈ। ਯੂਰਪ ਤੇ ਉੱਤਰੀ-ਅਮਰੀਕਾ ਸਮੇਤ ਵੱਖ-ਵੱਖ ਖਿੱਤਿਆਂ ਵਿਚ ਰਹਿੰਦੇ ਸਿੱਖ ਅਕਸਰ ਭਾਰਤ ਸਰਕਾਰ ਉੱਤੇ ਸਿੱਖਾਂ ਦੀ ਜਸੂਸੀ ਕਰਵਾਉਣ ਤੇ ਉਹਨਾਂ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ-ਅੰਦਾਜ਼ੀ ਕਰਨ ਦਾ ਦੋਸ਼ ਲਾਉਂਦੇ ਹਨ।
ਜਰਮਨ ਦੀਆ ਸੰਗਤਾਂ ਨੂੰ ਵਰਲਡ ਸਿੱਖ ਪਾਰਲੀਮੈਂਟ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਅਤੇ ਨਵੇਂ ਮੈਂਬਰਾਂ ਨੂੰ ਸ਼ਾਮਲ ਕਰਨ ਲਈ ਸਿੱਖ ਕਾਰਕੁੰਨਾਂ ਵਲੋਂ ਰੱਖੀ ਗਈ ਜਰਮਨ ਬੈਠਕ ਰੱਖੀ ਗਈ ।
ਜਰਮਨੀ ਦੇ ਤਿੰਨ ਨੌਜਵਾਨਾਂ ਨੂੰ ਗੁਰਦੁਆਰੇ ਵਿੱਚ ਕੀਤੇ ਬੰਬ ਧਮਾਕੇ ਲਈ ਬਰਲਿਨ ਦੀ ਇਕ ਅਦਾਲਤ ਨੇ ਬਾਲ ਸੁਧਾਰ ਘਰ ਵਿੱਚ ਨਜ਼ਰਬੰਦ ਰੱਖੇ ਜਾਣ ਦੀ ਸਜ਼ਾ ਸੁਣਾਈ ਹੈ। ਮੁਲਜ਼ਮਾਂ ’ਚੋਂ ਇਕ ਨੂੰ ਸੱਤ ਸਾਲ, ਦੂਜੇ ਨੂੰ ਛੇ ਸਾਲ ਨੌਂ ਮਹੀਨੇ ਜਦਕਿ ਤੀਜੇ ਨੂੰ ਛੇ ਸਾਲ ਲਈ ਬਾਲ ਸੁਧਾਰ ਗ੍ਰਹਿ ਵਿੱਚ ਰਹਿਣਾ ਪਏਗਾ। ਇਸ ਹਮਲੇ ’ਚ ਗੁਰਦੁਆਰੇ ਦੇ ਭਾਈ ਸਮੇਤ ਤਿੰਨ ਜਣੇ ਜ਼ਖ਼ਮੀ ਹੋ ਗਏ ਸਨ।
ਜਰਮਨ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਇਕ 58 ਸਾਲਾਂ ਦੇ ਜਰਮਨ ਨਾਗਰਿਕ ਨੂੰ ਭਾਰਤੀ ਖੁਫੀਆ ਏਜੰਸੀਆਂ ਨੂੰ ਖੁਫੀਆ ਜਾਣਕਾਰੀ ਦੱਸਣ ਦੇ ਦੋਸ਼ 'ਚ ਚਾਰਜਸ਼ੀਟ ਕੀਤਾ ਹੈ।
ਪਿਛਲੇ ਦਿਨੀ ਜਰਮਨੀ ਦੇ ਐੱਸਨ ਸ਼ਹਿਰ ਦੇ ਗਰਦੁਆਰਾ ਨਾਨਕਸਰ ਵਿੱਚ ਹੋਏ ਬੰਬ ਧਮਾਕੇ ਵਿੱਚ ਗ੍ਰਿਫਤਾਰ ਵਿਦਿਆਰਥੀ ਇਸਲਾਮਿਕ ਸਟੇਟ (ਆਈਐਸ) ਅਤੇ ਅਲ ਕਾਇਦਾ ਦੇ ਸਮਰਥਕ ਹਨ।
Next Page »