ਭਾਰਤ ਸਰਕਾਰ ਵਲੋਂ ਕੈਦ ਕੀਤੇ ਗਏ ਸਕਾਟਲੈਂਡ ਦੇ ਬਾਸ਼ਿੰਦੇ ਤੇ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਵਲੋਂ ਕੈਦ ਵਿਚੋਂ ਲਿਖੀ ਗਈ ਇਕ ਚਿੱਠੀ ਸਾਹਮਣੇ ਆਈ ਹੈ ਜਿਸ ਵਿਚ ਭਾਰਤੀ ਜਾਂਚ ਏਜੰਸੀਆਂ ਵਲੋਂ ਉਸ ਉੱਤੇ ਅਣਮਨੁੱਖੀ ਤਸ਼ੱਦਦ ਢਾਹੁਣ ਦੀ ਗੱਲ ਕਹੀ ਗਈ ਹੈ।
ਕੌਮਾਂਤਰੀ ਪ੍ਰਸਿੱਧੀ ਵਾਲੀ ਮਨੁੱਖੀ ਅਧਾਰ 'ਤੇ ਮਦਦ ਕਰਨ ਵਾਲੀ ਸਿੱਖ ਜਥੇਬੰਦੀ "ਖਾਲਸਾ ਏਡ" ਦੇ ਸੰਚਾਲਕ ਸ. ਰਵੀ ਸਿੰਘ ਨੇ ਇਕ ਭਾਰਤੀ ਪੁਰਸਕਾਰ ਦੀ ਨਾਮਜਦਗੀ ਤੋਂ ਮਨ੍ਹਾਂ ਕਰ ਦਿੱਤਾ ਹੈ।
ਐਨ. ਆਈ. ਏ. ਅਦਲਾਤ ਦੀ ਕਾਰਵਾਈ ਤੇ ਜਗਤਾਰ ਸਿੰਘ ਜੱਗੀ ਤੇ ਹੋਰਨਾਂ ਵਿਰੁਧ ਨਵੇਂ ਚਲਾਣਾਂ ਬਾਰੇ ਇਹ ਗੱਲਬਾਤ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ 22 ਮਈ, 2018 ਨੂੰ ਕੀਤੀ ਗਈ ਸੀ। ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਲਈ ਇਹ ਗੱਲਬਾਤ ਇੱਥੇ ਸਾਂਝੀ ਕੀਤੀ ਜਾ ਰਹੀ ਹੈ।
ਗ੍ਰਿਫਤਾਰ ਕੀਤੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਤੇ ਹੋਰਨਾਂ ਖਿਲਾਫ ਭਾਰਤੀ ਜਾਂਚ ਏਜੰਸੀ ਐਨ. ਆਈ. ਏ. ਨੇ ਚਾਰ ਹੋਰ ਮਾਮਲਿਆਂ ਵਿੱਚ ਚਲਾਣ ਅਦਾਲਤ ਵਿੱਚ ਪੇਸ਼ ਕਰ ਦਿੱਤੇ ਹਨ ਜਿਨ੍ਹਾਂ ਦੀਆਂ ਨਕਲਾਂ ਅੱਜ ਬਚਾਅ ਪੱਖ ਦੇ ਵਕੀਲਾਂ ਨੂੰ ਦੇ ਦਿੱਤੀਆਂ ਗਈਆਂ।
ਇੰਗਲੈਂਡ ਰਹਿੰਦੇ ਸਿੱਖ ਆਗੂ ਤੇ ਵਿਚਾਰਕ ਜਥੇਦਾਰ ਮਹਿੰਦਰ ਸਿੰਘ ਖਹਿਰਾ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਦੇ ਨਾਂ ਖੁੱਲ੍ਹਾ ਖਤ ਲਿਖਿਆ ਗਿਆ ਹੈ, ਜਿਸ ਰਾਹੀਂ ਮਨਜੀਤ ਸਿੰਘ ਜੀ.ਕੇ. ਵਲੋਂ ਇੰਗਲੈਂਡ ਫੇਰੀ ਦੌਰਾਨ ਦਿੱਤੇ ਬਿਆਨਾਂ ਬਾਰੇ ਅਤੇ ਹੋਰਨਾਂ ਸਿੱਖ ਮਸਲਿਆਂ ਬਾਰੇ ਸਵਾਲ ਕੀਤੇ ਗਏ ਹਨ।
ਇੰਗਲੈਂਡ ਦੀਆਂ 10 ਸਿੱਖ ਜਥੇਬੰਦੀਆਂ ਦੇ ਤਾਲਮੇਲ ਵਾਲੀ ਜਥੇਬੰਦੀ "ਫੈਡਰੇਸ਼ਨ ਆਫ ਸਿੱਖ ਆਗਰੇਨਾਈਜ਼ੇਸ਼ਨਸ" (ਐਫ. ਐਸ. ਓ.) ਵੱਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਇੰਗਲੈਂਡ ਦੇ 225 ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੇ ਭਾਰਤੀ ਨੁਮਾਇੰਦਿਆਂ ਦੇ ਸਰਕਾਰੀ ਦੌਰਿਆਂ 'ਤੇ ਰੋਕ ਲਾਉਣ ਦੇ ਫੈਸਲੇ ਨਾਲ ਸਹਿਮਤੀ ਪਰਗਟਾਈ ਹੈ। ਜ਼ਿਕਰਯੋਗ ਹੈ ਕਿ ਕਨੇਡਾ ਦੇ ਓਂਟਾਰੀਓ ਸੂਬੇ ਦੀਆਂ ਮੁੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਜਨਵਰੀ 2018 ਵਿੱਚ ਭਾਰਤੀ ਸਫੀਰਾਂ ਤੇ ਹੋਰ ਭਾਰਤੀ ਨੁਮਾਇੰਦਿਆਂ ਨੂੰ ਗੁਰਦੁਆਰਾ ਸਾਹਿਬਾਨ ਦੇ ਮੰਚ ਤੋਂ ਬੋਲਣ ਦੀ ਇਜਾਜ਼ਤ ਨਾ ਦੇਣ ਦਾ ਐਲਾਨ ਕੀਤਾ ਗਿਆ ਸੀ।
ਸੰਘਰਸ਼ਸ਼ੀਲ ਕੌਮਾਂ ਦੇ ਮੁਜਾਹਿਰੇ ਨੂੰ ਸੰਬੋਧਨ ਕਰਦਿਆਂ ਬਰਤਾਨੀ ਪਾਰਲੀਮੈਂਟ ਦੇ 'ਹਾਉਸ ਆਫ ਲਾਡਰਜ਼" ਸਦਨ ਦੇ ਮੈਂਬਰ ਲਾਰਡ ਨਜ਼ੀਰ ਨੇ ਕਿਹਾ ਕਿ ਦੁਨੀਆ-ਭਰ ਦੀ ਹਰ ਕੌਮ ਨੂੰ ਸੁਯੰਕਤ-ਰਾਸ਼ਟਰ ਦੇ ਮੁਢਲੇ ਅਸੂਲਾਂ ਮੁਤਾਬਕ ਆਪਣੀ ਅਜ਼ਾਦ ਸਿਆਸੀ ਹੈਸੀਅਤ ਕਾਇਮ ਕਰਨ ਦਾ ਪੂਰਾ ਹੱਕ ਹੈ ਤਾਂ ਕਿ ਉਹ ਆਪਣੀ ਆਰਥਿਕਤਾ, ਸਮਾਜ ਅਤੇ ਵਿਰਸੇ ਨੂੰ ਕਾਇਮ ਰੱਖ ਕੇ ਅੱਗੇ ਵੱਧ ਸਕੇ।
ਸਿੱਖ ਜਥੇਬੰਦੀ ਪੰਚ ਪਰਧਾਨੀ ਯੂ. ਕੇ. ਵੱਲੋਂ ਨਵੰਬਰ 2020 ਵਿੱਚ ਸਿੱਖਾਂ ਦੀ ਸਿਰਮੋਰ ਸੰਸਥਾ ‘ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ’ ਦੀ ਸਥਾਪਨਾ ਸ਼ਤਾਬਦੀ 'ਤੇ ਸਮੁੱਚੇ ਸਿੱਖ ਪੰਥ ਨੂੰ ਲੰਘੀ ਸਦੀ ਦੇ ਸੰਘਰਸ਼ ਦੀ ਪੜਚੋਲ ਕਰਨ ਦਾ ਸੱਦਾ ਦਿੱਤਾ ਹੈ।
ਭਾਰਤੀ ਜਾਂਚ ਏਜੰਸੀ ਐਨ. ਆਈ. ਏ. ਨੇ ਅੱਜ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਨੂੰ ਨਾਭਾ ਜੇਲ੍ਹ ਵਿੱਚ ਵਾਪਸ ਭੇਜ ਦਿੱਤਾ ਹੈ। ਲੰਘੀ 17 ਜਨਵਰੀ ਨੂੰ ਐਨ. ਆਈ. ਏ. ਨੇ ਚੁੱਪ-ਚਪੀਤੇ ਹੀ ਜਗਤਾਰ ਸਿੰਘ ਜੱਗੀ ਨੂੰ ਨਾਭਾ ਜੇਲ੍ਹ ਵਿੱਚੋਂ ਲਿਆ ਕੇ ਮੁਹਾਲੀ ਦੇ ਇਕ ਵਧੀਕ ਸੈਸ਼ਨ ਦੀ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ।
ਭਾਰਤੀ ਜਾਂਚ ਏਜੰਸੀ ਐਨ. ਆਈ. ਏ. ਨੇ ਅੱਜ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਨੂੰ ਪੁਲਿਸ ਹਿਰਾਸਤ ਵਿੱਚ ਲਿਆ ਹੈ।
« Previous Page — Next Page »