Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Panth

Sikh Panth

ਸਿੱਖ ਧਾਰਮਿਕ ਜੋੜ-ਮੇਲੇ ਇੱਕ ਸਮੇਂ ਆਤਮਿਕ ਅਤੇ ਧਾਰਮਿਕ ਰੰਗਤ ਨਾਲ ਭਰਪੂਰ ਹੁੰਦੇ ਸਨ। ਗੁਰਬਾਣੀ ਪਾਠ, ਕੀਰਤਨ, ਢਾਢੀਆਂ ਤੇ ਕਵੀਸ਼ਰਾਂ ਰਾਹੀਂ ਸਿੱਖ ਇਤਿਹਾਸ ਦੇ ਪ੍ਰਸੰਗਾਂ ਦਾ ਗਾਇਨ, ਕਥਾ-ਵਾਰਤਾ, ਕਵੀ ਦਰਬਾਰ, ਸੇਵਾ ਕਾਰਜ ਅਤੇ ਸਿੱਖ ਜਥਿਆਂ ਵਿਚਕਾਰ ਪੰਥਕ ਮਸਲਿਆਂ ’ਤੇ ਵਿਚਾਰ-ਵਟਾਂਦਰਾ—ਇਹ ਸਭ ਜੋੜ-ਮੇਲਿਆਂ ਦੀ ਅਸਲ ਰੂਹ ਹੁੰਦੀ ਸੀ।
ਦਸੰਬਰ 2025 ਵਿਚ ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਿੱਖ ਗੁਰੂ ਸਾਹਿਬਾਨ, ਗੁਰੂ ਪਰਿਵਾਰਾਂ, ਸਿੱਖ ਸ਼ਹੀਦਾਂ ਅਤੇ ਮਹਾਨ ਗੁਰਸਿੱਖਾਂ ਦੇ ਕਿਰਦਾਰਾਂ ਨੂੰ ਵਿਖਾਉਂਦੀਆਂ ਫਿਲਮਾਂ/ਐਨੀਮੇਸ਼ਨਾਂ ਉੱਤੇ ਮੁਕੰਮਲ ਰੋਕ ਲਗਾਈ ਗਈ ਹੈ।
5 ਅਕਤੂਬਰ 2025 ਨੂੰ ਸਿੱਖ ਜਥਾ ਮਾਲਵਾ ਵੱਲੋਂ ਕਰਵਾਏ ਗਏ ਗੁਰਮਤਿ ਸਾਮਗਮ ਦੌਰਾਨ ਭਾਈ ਮਨਧੀਰ ਸਿੰਘ ਵੱਲੋਂ ਕੀਤਾ ਗਿਆ ਵਖਿਆਨ ਅੱਜ ਅਦਾਰਾ ਸਿੱਖ ਸਿਆਸਤ ਦੇ ਸਰੋਤਿਆਂ ਤੇ ਦਰਸ਼ਕਾਂ ਦੀ ਜਾਣਕਾਰੀ ਲਈ ਸਾਂਝਾ ਕਰ ਰਹੇ ਹਾਂ।
ਖਾਲਸਾ ਪੰਥ ਦੇ ਅਣਥੱਕ ਸੇਵਕ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਸਾਮਗਮ ਦੌਰਾਨ ਭਾਈ ਮਨਧੀਰ ਸਿੰਘ (ਪੰਥ ਸੇਵਕ ਜਥਾ ਦੋਆਬਾ) ਵੱਲੋਂ ਸਾਂਝੇ ਕੀਤੇ ਗਏ ਵਿਚਾਰ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ।
ਇਸ ਖਾਸ ਪੇਸ਼ਕਸ਼ ਵਿਚ ਪੱਤਰਕਾਰ ਰਾਜਦੀਪ ਕੌਰ ਨੇ ਖਾਲਸੇ ਦੀ ਮਾਤਾ- ਮਾਤਾ ਸਾਹਿਬ ਕੌਰ ਜੀ ਦੇ ਇਤਿਹਾਸ ਦੀ ਸਾਂਝ ਪਾਈ ਹੈ।
ਅਦਾਰਾ ਸਿੱਖ ਸਿਆਸਤ ਵੱਲੋਂ ਇਕ ਖਾਸ ਲੜੀ ਤਹਿਤ ਸਿੱਖ ਜਥੇਬੰਦੀਆਂ ਤੇ ਪੰਥਕ ਜਥਿਆਂ ਦੇ ਨੁਮਾਇੰਦਿਆਂ, ਸਿੱਖ ਵਿਚਾਰਵਾਨਾਂ ਅਤੇ ਪੰਥਕ ਸਖਸ਼ੀਅਤਾਂ ਨਾਲ ਵਿਸ਼ੇਸ਼ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਹਨਾ ਮੁਲਾਕਾਤਾਂ ਦਾ ਮਨੋਰਥ ਸਿੱਖ ਸੰਸਥਾਵਾਂ- ਖਾਸ ਕਰਕੇ ਤਖਤ ਸਾਹਿਬਾਨ ਤੇ ਗੁਰਦੁਆਰਾ ਪ੍ਰਬੰਧ ਵਿਚਲੇ ਸੰਕਟ ਦੇ ਕਾਰਨਾਂ ਅਤੇ ਇਸਦੇ ਦੇ ਹੱਲ ਬਾਰੇ ਇਹਨਾ ਸਖਸ਼ੀਅਤਾਂ ਦੀ ਸਮਝ ਨੂੰ ਜਾਨਣਾ ਹੈ।
9 ਦਸੰਬਰ, 2017 ਨੂੰ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਵੱਲੋਂ ਕੋਟਕਪੂਰਾ ਵਿਖੇ ਆਪਣੇ ਇਜਲਾਸ ਦੌਰਾਨ "ਅਜੋਕੇ ਸਮੇਂ ਵਿੱਚ ਸਿੱਖ ਪੰਥ ਨੂੰ ਦਰਪੇਸ਼ ਚਣੌਤੀਆਂ ਅਤੇ ਉਹਨਾਂ ਦਾ ਹੱਲ" ਵਿਸ਼ੇ 'ਤੇ ਭਾਈ ਅਜਮੇਰ ਸਿੰਘ ਦਾ ਵਖਿਆਨ ਕਰਵਾਇਆ ਗਿਆ।
ਸਿੱਖ ਇਤਿਹਾਸ ਸਿੱਖਾਂ ਦੀਆਂ ਸ਼ਹਾਦਤਾਂ ਅਤੇ ਕੁਰਬਾਨੀਆਂ ਦਾ ਸੁਨਿਹਰੀ ਦਸਤਾਵੇਜ਼ ਹੈ। ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ, ਸਾਹਿਬ ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਲਾਸਾਨੀ ਸ਼ਹਾਦਤਾਂ ਤੋਂ ਬਾਅਦ ਖਾਲਸਾ ਪੰਥ ਦੇ ਸਿਰਜਣਹਾਰ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਆਪਣਾ ਸਰਬੰਸ ਧਰਮ ਦੀ ਖਾਤਰ ਵਾਰ ਦਿੱਤਾ ਗਿਆ।
ਗੁਰੂ ਨਾਨਕ ਸਾਹਿਬ ਵਲੋਂ ਚਲਾਏ ਨਿਰਮਲ ਪੰਥ/ਗੁਰੂ-ਪੰਥ ਵਿਚ ਜਾਤ-ਪਾਤ, ਰੰਗ, ਨਸਲ, ਲਿੰਗ, ਬੋਲੀ, ਇਲਾਕੇ,ਮਜ਼ਹਬ ਆਦਿ ਕਿਸੇ ਵੀ ਆਧਾਰ `ਤੇ ਕਿਸੇ ਨਾਲ ਕੋਈ ਵੀ ਭੇਦ-ਭਾਵ ਜਾਂ ਵਿਤਕਰਾ ਨਹੀਂ ਕੀਤਾ ਜਾਂਦਾ। ਇਹੀ ਕਾਰਨ ਹੈਕਿ ਮਨੁੱਖੀ ਸਮਾਜ ਦੇ ਹਰ ਵਰਗ ਦਾ ਗੁਰੂ-ਪੰਥ ਨਾਲ ਗਹਿਰਾ ਸੰਬੰਧ ਰਿਹਾ ਹੈ।
ਸਿੱਖ ਪੰਥ ਦੇ ‘ਸੱਚ’ ਨੂੰ ਉਪਜਾਉਣ, ਇਸ ਨੂੰ ਵੰਡਣ, ਇਸ ਦੀ ਰਾਖੀ ਕਰਨ ਅਤੇ ਇਸ ਨੂੰ ਮੌਜੂਦਾ ਰਾਜਨੀਤਕ ਸੰਦਰਭ ਵਿਚ ਇਕ ‘ਕੌਮ’ ਵਜੋਂ ਪਛਾਣ ਦੇਣ ਵਾਲੀਆਂ ਹਰੇਕ ਤਰ੍ਹਾਂ ਦੀਆਂ ਸੰਸਥਾਵਾਂ ਅਤੇ ਸੰਗਠਨ ਇਕ ਗੁੱਝੇ ਹਮਲੇ ਦੀ ਮਾਰ ਹੇਠ ਹਨ। ਇਹ ਵਰਤਾਰਾ ਨਵਾਂ ਨਹੀਂ ਹੈ। ਗੁਰੂ ਸਾਹਿਬਾਨਾਂ ਦੇ ਸਮੇਂ ਤੋਂ ਹੀ ਇਸ ਤਰ੍ਹਾਂ ਦੇ ਹਮਲੇ ਬਦਲਵੇਂ ਰੂਪ ਵਿਚ ਹੁੰਦੇ ਆ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।