ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਇਸ਼ਾਰੇ ‘ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵੱਲੋਂ ਸੌਦਾ ਸਾਧ ਨੂੰਦਿੱਤੀ ਮਾਫੀ ਅਤੇ ਹੋਰ ਪੰਥਕ ਮਸਲ਼ਿਆਂ ‘ਤੇ ਵੀਚਾਰ ਕਰਨ ਲਈ ਬਰੇਸ਼ੀਆ ਦੇ ਗੁਰਦਵਾਰਾ ਸਿੰਘ ਸਭਾ, ਫਲੇਰੋ ਵਿਖੇ 11 ਅਕਤੂਬਰ, ਦਿਨ ਐਤਵਾਰ ਨੂੰ ਵਿਸ਼ੇਸ਼ ਪੰਥਕ ਕਾਨਫਰੰਸ ਕਰਵਾਈ ਜਾ ਰਹੀ ਹੈ।
ਪਿਛਲੇ ਦਿਨੀ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਸੇ ਦੇ ਸੌਦਾ ਸਾਧ ਨੂੰ ਜੱਥੇਦਾਰਾਂ ਵੱਲੌਂ ਦਿੱਤੀ ਮਾਫੀ ਤੋਂ ਉਪਜੇ ਹਾਲਾਤ ‘ਤੇ ਵੀਚਾਰ ਕਰਨ ਲਈ ਸਿੱਖ ਜੱਥੇਬੰਦੀਆਂ ਦੀ ਇਕੱਤਰਤਾ ਹੋਈ। ਇਸ ਇਕੱਤਰਤਾ ਵਿੱਚ ਸੌਦਾ ਸਾਧ ਨੂੰ ਦਿੱਤੀ ਮਾਫੀ ਦੇ ਮਾਮਲੇ ਨੁੰ ਨਿਜੱਠਣ ਲਈ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਬਹਾਲ ਕਰਵਾਉਣ ਲਈ 12 ਅਕਤੂਬਰ ਨੂੰ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਮਾਡਲ ਟਾਊਨ, ਲੁਧਿਆਣਾ ਵਿਖੇ ਸਿੱਖ ਸੰਗਠਨਾਂ, ਸੰਤ ਸਮਾਜ, ਸਿੱਖ ਬੁੱਧਜੀਵੀਆਂ ਅਤੇ ਵਿਦੇਸ਼ਾਂ ਦੀਆਂ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਸੱਦਣ ਦਾ ਫੈਸਲਾ ਕੀਤਾ ਗਿਆ।
ਸਿੱਖ ਕੌਮ ਦੇ ਸਰਵਉੱਚ ਅਸਥਾਨ ਤੋਂ ਸਿੱਖ ਕੌਮ ਦੇ ਨਖਿੱਧ ਜੱਥੇਦਾਰਾਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕਰਨ ਦੇ ਦੋਸ਼ਾਂ ਦੇ ਭਾਗੀ ਸਰਸੇ ਦੇ ਮਹਾਂਪਾਪੀ ਸੌਦਾ ਸਾਧ ਨੂੰ ਕੌਮਧਤਾੀ ਤਰੀਕੇ ਨਾਲ ਮਾਫ ਕਰਨ ਦੇ ਕੀਤੇ ਡਰਾਮੇ ਵਿਰੁਧ ਭਾਰਤ ਅਤੇ ਭਾਰਤ ਤੋਂ ਬਾਹਰ ਸਿੱਖਾਂ ਸੰਗਤਾਂ ਵੱਲੋਂ ਕਰੜਾ ਵਿਰੋਧ ਜਾਰੀ ਹੈ।
ਸ਼੍ਰੀ ਅਕਾਲ ਤਕਤ ਸਾਹਿਬ ਤੋਂ ਪੰਥਕ ਕਦਰਾਂ ਕੀਮਤਾਂ ਨੂੰ ਦਰ ਕਿਨਾਰ ਕਰਦਿਆਂ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਸੌਦਾ ਸਾਧ ਨੂੰ ਬਿਨਾ ਮੰਗੇ ਤੋਂ ਦਿੱਤੀ ਮਾਫੀ ਤੋਂ ਬਾਅਦ ਪੈਦਾ ਹੋਏ ਪੰਥਕ ਰੋਹ ਨੂੰ ਕਾਬੂ ਕਰਨ ਲਈ ਬਾਦਲ ਦਲ ਵੱਲੋਂ ਹਰ ਹੀਲਾ ਅਪਨਾਇਆ ਜਾ ਰਿਹਾ ਹੈ।ਇਸ ਸਬੰਧੀ ਜਿੱਥੇ ਜੱਥੇਦਾਰ ਵੱਲੋਂ ਪੜਚੋਲ ਕਮੇਟੀ ਬਣਾਉਣ ਦੀ ਗੱਲ ਕੀਤੀ ਗਈ ਹੈ, ਉੱਥੇ ਸ਼ੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਉਕਤ ਫੈਸਲੇ ਦੇ ਹੱਕ ਵਿੱਚ ਸ਼੍ਰੋਮਣੀ ਕਮੇਟੀ ਮਤਾ ਪਾਸ ਕਰਵਾਉਣ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਦੋ ਵਾਰ ਗਿਆਨੀ ਗੁਰਬਚਨ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ।
ਬਾਦਲ ਦਲ ਦੇ ਇਸ਼ਾਰੇ ‘ਤੇ ਸਿਆਸੀ ਗਿਣਤੀਆਂ ਮਿਣਤੀਆਂ ਦੇ ਚੱਕਰ ਵਿੱਚ ਸੌਦਾ ਸਾਧ ਨੂੰ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਮਾਮਲੇ ਵਿੱਚ ਧੱਕੇ ਨਾਲ ਮਾਫੀ ਦੇਣ ਵਾਲੇ ਜੱਥੇਦਾਰਾਂ ਦੇ ਫੈਸਲੇ ਖਿਲਾਫ ਪੰਜਾਬ ਬੰਦ ਦੇ ਸੱਦੇ ‘ਤੇ ਸਿੱਖਾਂ ਨੇ ਵੱਖ–ਵੱਖ ਜਗਾ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ ਅਤੇ ਪੰਜਾਬ ਬੰਦ ਦੇ ਸੱਦੇ ਨੂੰ ਪੰਜਾਬ ਸਰਕਾਰ ਦੀ ਸਖਤੀ ਦੇ ਬਾਵਜੂਦ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ।
ਸਰਸੇ ਦੇ ਬਦਨਾਮ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਸ਼੍ਰੀ ਅਕਾਲਤ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗਰਬਚਨ ਸਿੰਘ ਦੀ ਅਗਵਾਈ ਹੇਠ ਪੰਜ ਜੱਥੇਦਾਰਾਂ ਵੱਲੋਂ ਮਾਫੀ ਨਾ ਮੰਗਣ ‘ਤੇ ਵੀ ਮਾਫ ਕਰਨ ਦੇ ਕੀਤੇ ਗੁਨਾਹ ਖਿਲਾਫ ਸਿੱਖ ਜੱਥੇਬੰਦੀਆਂ ਵੱਲੋਂ ਦਿੱਤੇ ਅੱਧੇ ਦਿਨ ਦੇ ਪੰਜਾਬ ਬੰਦ ਦੇ ਸੱਦੇ ਦੌਰਾਨ ਜਲੰਧਰ 'ਚ ਰਲਵਾਂ ਮਿਲਵਾਂ ਹੁੰਗਾਰਾ ਮਿਲ ਰਿਹਾ ਹੈ।
ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਪੰਜਾਂ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਦੇਣ ਦੇ ਡਰਾਮੇ ਤੋਂ ਬਾਅਦ ਉੱਠੇ ਪੰਥਕ ਰੋਹ ਦਾ ਮੁਕਾਬਲਾ ਕਰਨ ਅਤੇ ਜੱਥੇਦਾਰਾਂ ਦੇ ਫੈਸਲੇ ਨੂੰ ਜਾਇਜ ਪ੍ਰਚਾਰਨ ਲਈ ਪ੍ਰਕਾਸ਼ ਸਿੰਘ ਬਾਦਲ ਦੀ ਹਦਾਇਤ ‘ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਸੱਦੀ ਗਈ।
ਸੌਦਾ ਸਾਧ ਦੀ ਵਿਵਾਦਿਤ ਫ਼ਿਲਮ 'ਮੈਸੰਜਰ ਆਫ਼ ਗੌਡ' -2 ਜੋ ਕੱਲ੍ਹ ਰਿਲੀਜ਼ ਹੋਣ ਜਾ ਰਹੀ ਹੈ, ਉਸ 'ਤੇ ਸੂਬਾ ਸਰਕਾਰ ਦੀ ਮੁੜ ਪਾਬੰਦੀ ਬਾਰੇ ਕਿਸੇ ਐਲਾਨ ਦੀ ਅਣਹੋਂਦ 'ਚ ਜਿਥੇ ਸਿਨੇਮਾ ਘਰਾਂ ਵੱਲੋਂ ਲੁੱਕ ਲੁਕਾ ਕੇ ਪੋਸਟਰ ਲਗਾਏ ਜਾ ਰਹੇ ਹਨ, ਓਥੇ ਸਿੱਖ ਜਥੇਬੰਦੀਆਂ ਦੇ ਵਿਰੋਧ ਦੀਆਂ ਸੰਭਾਵਨਾਵਾਂ ਦੇ ਚਲਦਿਆਂ ਤਣਾਅ ਦੀ ਸਥਿਤੀ ਹੈ |
ਸਰਸੇ ਦੇ ਚਰਚਿੱਤ ਸੌਦਾ ਸਾਧ ਵੱਲੋਂ ਬਣਾਈ ਫਿਲਮ ਦਾ ਪੰਜਾਬ ਵਿੱਚ ਪ੍ਰਦਰਸ਼ਨ ਰੋਕਣ ਲਈ ਇੱਥੇ ਸਿੱਖ ਜੱਥੇਬੰਦੀਆਂ ਵੱਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਮੰਗ ਕੀਤੀ ਗੲੀ ਕਿ ਡੇਰਾ ਸਿਰਸਾ ਦੇ ਮੁਖੀ ਦੀ ਫਿਲਮ ਐਮਐਸਜੀ-2 ਨੂੰ ਪੰਜਾਬ ਵਿੱਚ ਰਿਲੀਜ਼ ਕਰਨ ’ਤੇ ਮੁਕੰਮਲ ਰੋਕ ਲਗਾਈ ਜਾਵੇ।
ਇੱਥੇ ਹੋਏ ਨਾਮਧਾਰੀ ਸ਼ਹੀਦੀ ਸਮਾਗਮ ਦੌਰਾਨ ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਨੇ ਕਿਹਾ ਕਿ ਨਾਮਧਾਰੀ ਅੰਮਿ੍ਤਧਾਰੀ ਪੰਜ ਕਕਾਰਾਂ ਦੇ ਧਾਰਨੀ ਹਨ ਤੇ ਦਸਵੇਂ ਪਾਤਸ਼ਾਹ ਦੀ ਦੱਸੀ ਮਰਿਆਦਾ 'ਤੇ ਪਹਿਰਾ ਦਿੰਦੇ ਹਨ।ਨਾਮਧਾਰੀ ਸ਼ਹੀਦਾਂ ਦੀ ਯਾਦ 'ਚ ਸਥਾਨਕ ਪਟਾਕਾ ਮਾਰਕਿਟ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਨਾਮਧਾਰੀ ਮੁੱਖੀ ਠਾਕੁਰ ਦਲੀਪ ਸਿੰਘ ਵੱਲੋਂ ਕ੍ਰਾਤੀਕਾਰੀ ਕਦਮ ਚੁਕਦਿਆਂ ਇਤਿਹਾਸਕ ਫੈਸਲਾ ਲੈਂਦਿਆਂ ਨਾਮਧਾਰੀ ਸਿੱਖਾਂ ਨੂੰ ਮੁੜ ਤੋਂ ਵੱਡੀ ਸ੍ਰੀ ਸਾਹਿਬ ਧਾਰਨ ਕਰਵਾਈ ਗਈ ਹੈ।
« Previous Page — Next Page »