ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਦੇ ਮਾਰਚ ਵਿੱਚ ਪੰਜਾਬੀਆਂ ਨੂੰ ਸ਼ਾਮਲ ਹੋਣ ਦੀ ਅਪੀਲ: ਮਿਸਲ ਸਤਲੁਜ

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ।
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦਾ ਮਸਲਾ: ਗੱਲ ਕਿੱਥੇ ਖੜ੍ਹੀ ਹੈ? ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਗੱਲਬਾਤ

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਗੱਲਬਾਤ ਸੁਣੋ ਜੀ।
ਭਾਰਤ ਵੱਲੋਂ ਧਾਰਮਿਕ ਘੱਟ-ਗਿਣਤੀਆਂ ਖਿਲਾਫ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਹਥਿਆਰ ਵਜੋਂ ਵਰਤੋਂ ਜਾਰੀ: ਅਮਰੀਕੀ ਕਮਿਸ਼ਨ

ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ ਮਿਲਣ ਦਾ ਸਵਾਗਤ ਕਰਦਿਆਂ ਅਮਰੀਕੀ ਵਿਦੇਸ਼ ਵਿਭਾਗ ਨੂੰ ਹੋਰ ਕੈਦੀਆਂ ਦੀ ਰਿਹਾਈ ਅਤੇ ਮਨੁੱਖੀ ਅਧਿਕਾਰਾਂ ਦੀਆਂ ਕਥਿਤ ਉਲੰਘਣਾਵਾਂ ਲਈ ਜਵਾਬਦੇਹੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਜਗਤਾਰ ਸਿੰਘ ਜੱਗੀ ਜੌਹਲ ਨੂੰ ਜ਼ਮਾਨਤ: ਰਿਹਾਈ ਕਦੋਂ ਹੋਵੇਗੀ? ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਖ਼ਾਸ ਗੱਲਬਾਤ

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ ਬਾਰੇ ਜਾਣਕਾਰੀ ਦਿੱਤੀ।
ਜੱਗੀ ਜੌਹਲ ਦੀ ਅਗਲੇ ਹਫ਼ਤੇ ਰਿਹਾਈ ਦੀ ਉਮੀਦ

ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜਗਤਾਰ ਸਿੰਘ ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਮਿਲੀ ਜਮਾਨਤ

ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ ਉਨ੍ਹਾਂ ਦੀ ਤਿਹਾੜ ਜੇਲ੍ਹ ਵਿੱਚੋਂ ਰਿਹਾਈ ਹੋ ਸਕਦੀ ਹੈ।
ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ, ਫੌਜੀ ਹਮਲੇ ਤੇ ਝੂਠੇ ਮੁਕਾਬਲਿਆਂ ਦੀਆਂ ਫਾਈਲਾਂ ਜਨਤਕ ਕਰਨ ਦੀ ਮੰਗ

ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ ਕਈ ਮਤੇ ਪਾਸ ਕੀਤੇ ਗਏ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀ. ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਅਤੇ ਵਿਚਾਰ-ਚਰਚਾ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ ਨਜ਼ਰਬੰਦੀ, ਮਨੁੱਖੀ ਅਧਿਕਾਰਾਂ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਉੱਠਾਈ ਗਈ।
ਜਗਤਾਰ ਸਿੰਘ ਹਵਾਰਾ ਦੀ ਪੈਰੋਲ ਅਰਜ਼ੀ ’ਤੇ ਕਾਰਵਾਈ ਲਈ ਹਾਈ ਕੋਰਟ ਵੱਲੋਂ ਸਮਾਂਬੱਧ ਹਦਾਇਤਾਂ ਜਾਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ ਅਧਿਕਾਰੀਆਂ ਨੂੰ ਮਿੱਥੇ ਸਮੇਂ ਅੰਦਰ ਕਾਰਵਾਈ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਦੋਹਰੇ ਕਨੂੰਨੀ ਮਾਪਦੰਢ: ਪ੍ਰੋ. ਭੁੱਲਰ ਦੇ ਮਾਮਲੇ ਵਿਚ ਸਰਕਾਰਾਂ ਦੀ ਨੀਤੀ ਵੱਖਰੀ ਕਿਉਂ?

ਉਨ੍ਹਾਂ ਨੇ ਦੱਸਿਆ ਕਿ ਹੋਰ ਦੋਸ਼ੀ ਠਹਿਰਾਏ ਗਏ ਵਿਅਕਤੀਆਂ ਨੂੰ ਜ਼ਮਾਨਤ ਜਾਂ ਜਲਦੀ ਰਿਹਾਈ ਮਿਲੀ ਹੋਣ ਦੀਆਂ ਆਮ ਖ਼ਬਰਾਂ ਹਨ। ਪਰ ਪ੍ਰੋ ਭੁਲਰ ਦੇ ਮਾਮਲੇ ਵਿੱਚ ਸਭ ਕੁਝ ਉਲਟਾ ਹੈ।
