ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਅਮਲ ਉੱਤੇ ਭਾਰਤੀ ਸੁਪਰੀਮ ਕੋਰਟ ਦੇ ਰੋਕ ਲਗਾਉਣ ਖਿਲਾਫ ਕਾਨੂੰਨ ਚਾਰਾਜੋਈ ਦੀ ਚਰਚਾ ਸ਼ੁਰੂ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਚੁਣੀਂ ਗਈ ਅੰਤ੍ਰਿੰਗ ਕਮੇਟੀ ਵਿੱਚ ਫੈਸਲਾ ਲਿਆ ਕਿ ਅਦਾਲਤ ਵਿਚ ਅਰਜੀ ਲਾਈ ਜਾਵੇਗੀ...
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 18 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਹੇਠਾਂ ਸਾਂਝੇ ਕੀਤੇ ਜਾ ਰਹੇ ਹਨ। ਆਪ ਪੜ੍ਹੋ ਅਤੇ ਹੋਰਨਾਂ ਨਾਲ ਸਾਂਝੇ ਕਰੋ...
ਭਾਰਤ ਸਰਕਾਰ ਦੇ ਘਰੇਲੂ ਮਾਮਲਿਆਂ ਦੇ ਵਜ਼ੀਰ ਅਮਿਤ ਸ਼ਾਹ ਨੇ ਫਾਂਸੀ ਦੀ ਸਜਾਯਾਫਤਾ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਬਾਰੇ ਲੁਧਿਆਣੇ ਤੋਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਲੋਕ ਸਭਾ ਵਿਚ ਪੁੱਛੇ ਸਵਾਲ ਦਾ ਜੋ ਜਵਾਬ ਦਿੱਤਾ ਹੈ ਉਸ ਤੋਂ ਇਸ ਮਾਮਲੇ ’ਤੇ ਸਿਆਸੀ ਚਰਚਾ ਅਤੇ ਭੰਬਲਭੂਸਾ ਵਧ ਗਿਆ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਮੁੱਖ ਮੰਤਰੀ ਬੇਅੰਤ ਸਿੰਘ ਦੇ ਮਾਮਲੇ ਵਿਚ ਗ੍ਰਿਫਤਾਰੀ ਤੋਂ ਬਾਅਦ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਪੰਜਾਬ ਪੁਲਿਸ ਵਲੋਂ ਵੱਖ-ਵੱਖ ਥਾਈਂ ਕਈ ਮਾਮਲੇ ਦਰਜ਼ ਕੀਤੇ ਗਏ ਸਨ, ਜੋ ਕਿ ਹੁਣ ਇਕ-ਇਕ ਕਰਕੇ ਅਦਾਲਤਾਂ ਵਿਚ ਬਰੀ ਹੁੰਦੇ ਜਾ ਰਹੇ ਹਨ। ਇਸੇ ਕੜੀ ਤਹਿਤ ਸ਼ੁੱਕਰਵਾਰ (23 ਨਵੰਬਰ ਨੂੰ) ਲੁਧਿਆਣੇ ਦੀ ਇਕ ਅਦਾਲਤ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਦਰਜ਼ ਮੁਕਦਮਾ ਐਫ.ਆਈ.ਆਰ. ਨੰ. 134/1995 (ਠਾਣਾ ਕੋਤਵਾਲੀ, ਲੁਧਿਆਣਾ) ਬਰੀ ਕਰ ਦਿੱਤਾ ਗਿਆ।
ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਬੀਤੇ ਸਮਿਆਂ ਤੋਂ ਚਰਚਾ ਵਿਚ ਰਿਹਾ ਹੈ। ਅੱਜ ਕੱਲ੍ਹ ਇਹ ਮਾਮਲਾ ਭਾਰਤ ਸਰਕਾਰ ਵਲੋਂ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੇ ਐਲਾਨ ਕਰਕੇ ਮੁੜ ਚਰਚਾ ਵਿਚ ਹੈ। ਸਰਕਾਰ ਵਲੋਂ ਲਏ ਗਏ ਫੈਸਲੇ ਦੀ ਪੜਚੋਲ ਕਰਨੀ ਬਣਦੀ ਹੈ ਤਾਂ ਕਿ ਇਹ ਜਾਣਿਆ ਜਾ ਸਕੇ ਕਿ ਸਿੱਖ ਕਿਹੜੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਚੁੱਕਦੇ ਰਹੇ ਹਨ ਅਤੇ ਸਰਕਾਰ ਦੀ ਸੂਚੀ ਵਿਚ ਕਿਹੜੇ ਬੰਦੀ ਸਿੰਘ ਸ਼ਾਮਲ ਕੀਤੇ ਹਨ; ਅਤੇ ਕੀ ਇਸ ਸਰਕਾਰੀ ਐਲਾਨ ਨਾਲ ਇਹ ਮਾਮਲਾ ਹੱਲ ਹੋ ਗਿਆ ਹੈ?
ਬੀਤੇ ਕੱਲ੍ਹ ਭਾਰਤ ਦੀ ਕੇਂਦਰ ਸਰਕਾਰ ਦੀ ਘਰੇਲੂ ਵਜ਼ਾਰਤ ਦੇ ਹਵਾਲੇ ਨਾਲ ਇਹ ਗੱਲ ਨਸ਼ਰ ਹੋਈ ਹੈ ਕਿ ਕੇਂਦਰ ਸਰਕਾਰ ਵੱਲੋਂ ਅੱਠ ਬੰਦੀ ਸਿੰਘਾਂ ਨੂੰ ਪੱਕੀ ਰਿਹਾਈ ਦੇਣ ਅਤੇ ਇਕ ਦੀ ਫਾਂਸੀ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਉਮਰ-ਕੈਦ ਦੇ ਕਾਨੂੰਨ ਤਹਿਤ ਬਣਦੀ ਮਿਆਦੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦਾ ਮਾਮਲਾ ਪਿਛਲੇ ਸਮੇਂ ਦੌਰਾਨ ਕਈ ਵਾਰ ਚਰਚਾ ਵਿਚ ਰਿਹਾ ਹੈ। ਹੁਣ ਇਕ ਵਾਰ ਫਿਰ ਇਸ ਮਸਲੇ ਉੱਤੇ ਸਰਗਰਮੀ ਤੇਜ ਹੈ।
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਖੁਸ਼ੀ ਦੇ ਮੌਕੇ 22 ਬੰਦੀ ਸਿੰਘ ਨੂੰ ਰਿਹਾਅ ਕਰਨ ਲਈ ਕਿਹਾ ਹੈ।
ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਅਤੇ ਰਮਨਦੀਪ ਸਿੰਘ ਬੱਗਾ ਤੇ ਹਰਦੀਪ ਸਿੰਘ ਸ਼ੇਰਾ ਸਮੇਤ ਕੁੱਲ 11 ਜਣਿਆਂ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਨੈ.ਇ.ਏ.) ਵੱਲੋਂ 11 ਜੁਲਾਈ ਨੂੰ ਮੁਹਾਲੀ ਦੀ ਖਾਸ ਅਦਾਲਤ ਵਿਚ ਪੇਸ਼ ਕੀਤਾ ਗਿਆ।
« Previous Page — Next Page »