ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਅਤੇ ਰਮਨਦੀਪ ਸਿੰਘ ਬੱਗਾ ਤੇ ਹਰਦੀਪ ਸਿੰਘ ਸ਼ੇਰਾ ਸਮੇਤ ਕੁੱਲ 11 ਜਣਿਆਂ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਨੈ.ਇ.ਏ.) ਵੱਲੋਂ 11 ਜੁਲਾਈ ਨੂੰ ਮੁਹਾਲੀ ਦੀ ਖਾਸ ਅਦਾਲਤ ਵਿਚ ਪੇਸ਼ ਕੀਤਾ ਗਿਆ।
ਭਾਈ ਜਗਤਾਰ ਸਿੰਘ ਹਵਾਰਾ ਵਲੋਂ ਸਿੱਖ ਮਸਲਿਆਂ ਦੇ ਹੱਲ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੀ ਅਗਵਾਈ ਵਿਚ ਲੰਘੇ ਕੱਲ੍ਹ ਮੈਕਸੀਮਮ ਸਕਿਓਰਟੀ ਜੇਲ੍ਹ ਨਾਭਾ ਦੇ ਬਾਹਰ ਧਰਨਾ ਦਿੱਤਾ ਗਿਆ।
ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਭਾਈ ਧਿਆਨ ਸਿੰਘ ਮੰਡ ਵਲੋਂ ਬਰਗਾੜੀ ਮੋਰਚੇ ਦੇ ਨਾਂ ਹੇਠ ਪਿੰਡ ਬਰਗਾੜੀ ਵਿਖੇ ਚੱਲ ਰਹੇ ਧਰਨੇ ਨੂੰ ਅਚਾਨਕ ਚੁੱਕ ਲੈਣ ਤੋਂ ਬਾਅਦ ਬਣਾਈ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਆਉਂਦੇ ਦਿਨਾਂ ਦੌਰਾਨ ਚੰਡੀਗੜ੍ਹ ਤੇ ਪੰਜਾਬ ਵਿਚਲੀਆਂ ਦੋ ਜੇਲ੍ਹਾਂ ਦੇ ਬਾਹਰ 3-3 ਘੰਟੇ ਲਈ ਧਰਨੇ ਲਾਉਣ ਦਾ ਐਲਾਨ ਕੀਤਾ ਹੈ।
ਸਾਕਾ 1978 ਦੇ ਸ਼ਹੀਦਾਂ ਦੀਆਂ ਤਸਵੀਰਾਂ, ਸਿੱਖ ਸੰਘਰਸ਼ ਬਾਰੇ ਛਪੀਆਂ ਹੋਈਆਂ ਕਿਤਾਬਾਂ ਅਤੇ ਕੁਝ ਇਸ਼ਤਿਹਾਰਾਂ ਦੀ ਬਰਾਮਦਗੀ ਵਾਲੇ ਮਾਮਲੇ ਚ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਵਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਉਮਰਕੈਦ ਜਿਹੀ ਸਖਤ ਸਜਾ ਸੁਣਾਏ ਜਾਣ ਦੇ ਮਾਮਲੇ ਤੇ ਜਨਤਕ ਸਰਗਰਮੀ ਨਜ਼ਰ ਆ ਰਹੀ ਹੈ।
ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਦਰਜ ਇਕ ਮਾਮਲੇ ਵਿਚ ਲੁਧਿਆਣਾ ਦੇ ਸੀਨੀਅਰ ਐਡੀਸ਼ਨਲ ਸੈਸ਼ਨਜ ਜੱਜ ਅਰੁਨਵੀਰ ਵਸ਼ਿਸਟ ਵੱਲੋਂ 11 ਜਨਵਰੀ 2019 ਨੂੰ ਸਰਕਾਰੀ ਧਿਰ ਦੀਆਂ ਗਵਾਹੀਆਂ ਬਾ-ਹੁਕਮ ਬੰਦ ਕਰਨ ਤੋਂ ਬਾਅਦ 6 ਫਰਵਰੀ 2019 ਨੂੰ ਅਦਾਲਤ ਵਿਚ ਪੇਸ਼ ਕਰਨ ਲਈ ਦਿੱਲੀ ਤਿਹਾੜ ਜੇਲ੍ਹ ਦੇ ਸੁਪਰਡੈਟ ਨੂੰ ਪੇਸ਼ੀ ਵਾਰੰਟ ਜਾਰੀ ਕੀਤੇ ਸਨ ਪਰ 25 ਜਨਵਰੀ 2019 ਨੂੰ ਸਰਕਾਰ ਵੱਲੋਂ ਦਰਖਾਸਤ ਲਗਾ ਕੇ ਪੇਸ਼ੀ ਦਾ ਪਰਵਾਨਾਂ ਰੱਦ ਕਰਕੇ ਵੀਡਿਓ ਕਾਨਫਰਸਿੰਗ ਰਾਹੀਂ ਪੇਸ਼ੀ ਕਰਵਾਉਣ ਦੀ ਲਈ ਬੇਨਤੀ ਕੀਤੀ ਗਈ ਸੀ।
ਅੱਜ ਨਵੇਂ ਸਾਲ ਦੇ ਸ਼ੁਰੂਆਤੀ ਪਹਿਲੇ ਦਿਨ ਨੂੰ ਹੀ ਦਲ ਖ਼ਾਲਸਾ ਤੇ ਸਿੱਖ ਯੂਥ ਆਫ਼ ਪੰਜਾਬ ਨੇ ਰੋਸ ਵਜੋਂ ਮਨਾਉਦਿਆ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ 'ਤੇ ਰੋਸ ਪ੍ਰਗਟ ਕੀਤਾ। ਬਠਿੰਡਾ ਵਿੱਚ ਦਲ ਖ਼ਾਲਸਾ ਦੇ ਆਗੂ ਭਾਈ ਬਲਦੇਵ ਸਿੰਘ ਸਿਰਸਾ ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆ ਉਹਨਾਂ 'ਤੇ ਹੋ ਰਹੇ ਚੁਰਤਫ਼ਾ ਹਮਲਿਆਂ ਤੋਂ ਜਾਣੂ ਹੋਣ ਦੀ ਅਪੀਲ ਕੀਤੀ।
ਉਹਨਾਂ ਅੱਗੇ ਲਿਖਿਆ ਕਿ "ਪਿਛਲੀ ਭਾਜਪਾਈ ਵਸੁੰਧਰਾ ਰਾਜੇ ਦੀ ਸਰਕਾਰ ਨਾਲ ਭਾਈ ਹਰਨੇਕ ਸਿੰਘ ਭੱਪ ਦੀ ਜੇਲ੍ਹ ਬਦਲੀ ਦੀ ਜੋ ਗੱਲਬਾਤ ਚਲ ਰਹੀ ਸੀ ਸੂਬੇ ਵਿਚ ਚੋਣਾਂ ਹੋਣ ਕਾਰਣ ਉਹ ਟੁੱਟ ਗਈ ਸੀ, ਹੁਣ ਜੋ ਨਵੀਂ ਸਰਕਾਰ ਕਾਂਗਰਸ ਦੀ ਬਣੀ ਹੈ ਤਾਂ ਦੋਵਾਂ ਸੂਬਿਆਂ ਦੀਆਂ ਕਾਂਗਰਸੀ ਸਰਕਾਰਾਂ ਨੂੰ ਆਪਸੀ ਸਹਿਯੋਗ ਨਾਲ ਭਾਈ ਹਰਨੇਕ ਸਿੰਘ ਭੱਪ ਦੀ ਜੇਲ੍ਹ ਬਦਲੀ ਦੇ ਕਾਰਜ ਨੂੰ ਨੇਪਰੇ ਚਾੜ੍ਹਨਾ ਚਾਹੀਦਾ ਹੈ।
ਸਿੱਖ ਸਿਆਸੀ ਉਮਰ ਕੈਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਸਭ ਤੋਂ ਵੱਡਾ ਰੋੜਾ ਅਟਕਾੳੇੂ ਬਹਾਨਾ ਹੈ ਕਿ ਉਮਰ ਕੈਦ ਦਾ ਮਤਲਬ ਸਾਰੀ ਉਮਰ ਦੀ ਉਮਰ ਕੈਦ ਹੁੰਦਾ ਹੈ ਅਤੇ ਇਸ ਸਬੰਧੀ ਮੋਹਨ ਦਾਸ ਕਰਮ ਚੰਦ ਗਾਂਧੀ ਦੇ ਕਤਲ ਵਿਚ ਨਾਮਜ਼ਦ ਨੱਥੂ ਰਾਮ ਗੋਂਡਸੇ ਦੇ ਭਰਾ ਗੋਪਾਲ ਵਿਨਾਇਕ ਗੋਡਸੇ ਦੀ ਉਮਰ ਕੈਦ ਸਬੰਧੀ 1961 ਵਿਚ ਭਾਰਤੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਆਧਾਰ ਬਣਾਇਆ ਜਾਂਦਾ ਹੈ ਜਦਕਿ ਸੱਚਾਈ ਇਹ ਹੈ ਕਿ ਗੋਪਾਲ ਵਿਨਾਇਕ ਗੋਂਡਸੇ ਨੂੰ 16 ਸਾਲ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ ਪਰ ਸਿੱਖ ਸਿਆਸੀ ਉਮਰ ਕੈਦੀ ਬੰਦੀ ਸਿੰਘਾਂ ਨੂੰ 20/25/28 ਸਾਲਾਂ ਦੀ ਕੈਦ ਦੇ ਬਾਵਜੂਦ ਰਿਹਾਈ ਦਾ ਸਿਆਸੀ ਫੈਸਲਾ ਨਹੀਂ ਲਿਆ ਜਾ ਰਿਹਾ।
ਪਰ ਸਰਕਾਰ ਵਲੋਂ ਉਹਨਾਂ ਸਿੱਖ ਰਾਜਸੀ ਕੈਦੀਆਂ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਜਿਹੜੇ ਕਿ ਆਪਣੀਆਂ ਮਿੱਥੀਆਂ ਸਜਾਵਾਂ ਪੂਰੀਆਂ ਕਰਨ ਉੱਤੇ ਵੀ ਜੇਲ੍ਹਾਂ ਵਿੱਚ ਕੈਦ ਹਨ ਜਿਕਰਯੋਗ ਹੈ ਕਿ ਪੰਜਾਬ ਸਰਕਾਰ ਉਮਰਕੈਦ ਦੀ ਸਜਾ ਹੇਠ ਜੇਲ੍ਹਾਂ ਵਿੱਚ ਬੰਦ ਲੋੜੀਂਦੀ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜਸਥਾਨ ਦੀ ਤਰਜ ਉੱਤੇ ਪੱਕੀ ਪੈਰੂਲ ਦਾ ਕਾਨੂੰਨ ਲਾਗੂ ਕਰ ਸਕਦੀ ਹੈ ਪਰ ਲੰਘੀ ਸ਼੍ਰੋਮਣੀ ਅਕਾਲੀ ਦਲ(ਬਾਦਲ) ਅਤੇ ਭਾਜਪਾ ਦੀ ਸਰਕਾਰ ਦੇ ਵਾਂਗ ਹੀ ਸ.ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਵੀ ਇਸ ਮਸਲੇ ਬਾਰੇ ਸਿਆਸੀ ਇੱਛਾ ਸ਼ਕਤੀ ਨਹੀਂ ਵਿਖਾਈ ਜਾ ਰਹੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਨਸਾਫ ਮੋਰਚਾ ਲਾਉਣ ਵਾਲੇ ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਹੈ ਕਿ “ਇਨਸਾਫ ਮੋਰਚੇ ਦਾ ਪਹਿਲਾ ਪੜਾਅ ਬਰਗਾੜੀ ਦਾਣਾ ਮੰਡੀ ਵਿਖੇ ਸੀ ਤੇ ਹੁਣ ਉਹ ਮੰਗਾਂ ਮੰਨਵਾਉਣ ਲਈ ਉਹ ਪਿੰਡ ਪੱਧਰ ਤੀਕ ਪੁੱਜ ਕੇ ਇੱਕ ਮਜਬੂਤ ਲਹਿਰ ਸਿਰਜਣਗੇ। ਉਨ੍ਹਾਂ ਕਿਹਾ ਕਿ “ਜਿਹੜੀਆਂ ਸਿੱਖ ਸਿਆਸੀ ਪਾਰਟੀਆਂ ਨੇ 25 ਨਵੰਬਰ 2018 ਨੂੰ ਕੌਮ ਦੇ ਵਡੇਰੇ ਹਿੱਤਾਂ ਤਹਿਤ ਆਪਣੇ ਢਾਂਚੇ ਭੰਗ ਕੀਤੇ ਸਨ, ਉਨ੍ਹਾਂ ਨੂੰ ਇੱਕਜੁਟ ਕਰਕੇ ਛੇਤੀ ਹੀ ਇੱਕ ਮਜਬੂਤ ਅਕਾਲੀ ਦਲ ਦਾ ਗਠਨ ਕੀਤਾ ਜਾਵੇਗਾ”।
« Previous Page — Next Page »