ਭਾਈ ਮਨਜਿੰਦਰ ਸਿੰਘ ਪਿੰਡ ਹੁਸੈਨਪੁਰ, ਜ਼ਿਲ੍ਹਾ ਪਟਿਆਲਾ ਨੂੰ ਅੱਜ ਜੱਜ ਬਲਵਿੰਦਰ ਕੁਮਾਰ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਜ਼ਿਕਰਯੋਗ ਹੈ ਕਿ ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਨੇ 22 ਅਪ੍ਰੈਲ, 2017 ਨੂੰ ਰਾਜ ਸਿੰਘ ਸਹਿਣਾ ਅਤੇ ਮਨਜਿੰਦਰ ਸਿੰਘ ਹੁਸੈਨਪੁਰ ਨੂੰ ਰਾਜ ਸਿੰਘ ਦੇ ਘਰੋਂ ਸਵੇਰੇ 5 ਵਜੇ ਚੁੱਕ ਲਿਆ ਸੀ। ਰਾਜ ਸਿੰਘ ਨੂੰ ਤਾਂ ਐਤਵਾਰ ਸ਼ਾਮ ਨੂੰ ਛੱਡ ਦਿੱਤਾ ਗਿਆ ਪਰ ਮਨਜਿੰਦਰ ਸਿੰਘ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਸਿੱਖ ਸੰਘਰਸ਼ ਨਾਲ ਸਬੰਧਿਤ ਸਿਆਸੀ ਕੈਦੀ ਭਾਈ ਹਰਦੀਪ ਸਿੰਘ ਨੂੰ ਅੱਜ ਇੱਥੋਂ ਦੀ ਗੁਮਟਾਲਾ ਜੇਲ ਵਿੱਚੋਂ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਬਰੇਲੀ ਯੂਪੀ ਦੀ ਜੇਲ ਵਿੱਚੋਂ ਭਾਈ ਵਰਿਆਮ ਸਿੰਘ ਅਤੇ ਇਸੇ ਜੇਲ ਤੋਂ ਹੀ ਭਾਈ ਬਾਜ਼ ਸਿੰਘ ਰਿਹਾਅ ਹੋ ਚੁੱਕੇ ਹਨ।ਭਾਈ ਹਰਦੀਪ ਸਿੰਘ 1993 ਤੋਂ ਜੇਲ ਵਿੱਚ ਬੰਦ ਸੀ।
ਸਿੱਖ ਬੰਦੀਆਂ ਦੀ ਰਿਹਾਈ ਲਈ ਬਣੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਅੱਜ ਇੱਥੇ ਅਕਾਲ ਤਖ਼ਤ ਵਿਖੇ ਸਿੱਖ ਬੰਦੀਆਂ ਦੀ ਰਿਹਾਈ ਲਈ ਚੌਪਈ ਸਾਹਿਬ ਦੇ ਪਾਠ ਅਤੇ ਅਰਦਾਸ ਕੀਤੀ ਹੈ।
ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੀ ਆਵਾਜ਼ ਹੁਣ ਅੰਤਰਰਾਸ਼ਟਰੀ ਪੱਧਰ 'ਤੇ ਪਹੁਮਚ ਚੁੱਕੀ ਹੈ ਅਤੇ ਇਹ ਮਾਮਲਾ ਅਮਰੀਕੀ ਸੰਸਦ ਮੈਬਰਾਂ ਵੱਲੋਂ ਗੰਭੀਰਤਾ ਨਾਲ ਉਠਾਇਆ ਜਾ ਰਿਹਾ ਹੈ।
ਬਰਤਾਨੀਆਂ ਵਿੱਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਕੌਮੀ ਨਿਸ਼ਾਨੇ ਨੂੰ ਸਮਰਪਤ ਸਮੂਹ ਸਿੱਖ ਜਥੇਬੰਦੀਆਂ ਦੀ ਸਾਂਝੀ ਕੋਆਰਡੀਨੇਸ਼ਨ ਸੰਸਥਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਯੂ,ਕੇ ਵਲੋਂ ਜੇਹਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਵਲੋਂ ਅਰੰਭੀ ਹੋਈ ਭੁੱਖ ਹੜਤਾਲ ਦੇ ਸਮਰਥਨ ਵਿੱਚ 30 ਦਸੰਬਰ ਨੂੰ ਦਿਨ ਮੰਗਲਵਾਰ ਨੂੰ ਬ੍ਰਮਿੰਘਮ ਸਥਿਤ ਭਾਰਤੀ ਦੂਤਾਵਾਸ ਦੇ ਸਾਹਮਣੇ ਭਾਰੀ ਰੋਸ ਮੁਜਾਹਰੇ ਦਾ ਐਲਾਨ ਕੀਤਾ ਗਿਆ ਹੈ । ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਦੇ ਕੋਆਰਡੀਨੇਟਰ ਭਾਈ ਜੋਗਾ ਸਿੰਘ ,ਭਾਈ ਕੁਲਦੀਪ ਸਿੰਘ ਚਹੇੜੂ ,ਮੀਡੀਆ ਕਮੇਟੀ ਮੈਂਬਰ ਭਾਈ ਲਵਸਿ਼ੰਦਰ ਸਿੰਘ ਡੱਲੇਵਾਲ ਅਤੇ ਭਾਈ ਕੁਲਵੰਤ ਸਿੰਘ ਢੇਸੀ ਵਲੋਂ ਭਾਈ ਖਾਲਸਾ ਦੇ ਸੰਘਰਸ਼ ਨੂੰ ਸਮੇਂ ਦੀ ਖਾਸ ਲੋੜ ਆਖਦਿਆਂ ਕਿਹਾ ਗਿਆ ਕਿ ਇਹ ਮੁਜਾਹਰਾ ਇੱਕ ਵਜੇ ਤੋਂ ਤਿੰਨ ਵਜੇ ਤੱਕ ਸ਼ਾਂਤੀਪੂਰਵਕ ਢੰਗ ਨਾਲ ਹੋਵੇਗਾ ।