Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Religious Rights

Sikh Religious Rights

ਗੁਰਧਾਮਾਂ ਦੇ ਦਰਸ਼ਨ ਦੀਦਾਰੇ ਸਿੱਖਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੈ। ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਵੀਜੇ ਦੇਣ ਦੀ ਮੰਗ ’ਤੇ ਭਾਰਤ ਸਰਕਾਰ ਦੇ ਸਪਸ਼ਟ ਇਨਕਾਰੀ ਰੁਖ ਨੇ ਸਿੱਖ ਸੰਸਥਾਵਾਂ ਅਤੇ ਸੱਤਾ ਦੇ ਸਬੰਧਾਂ ’ਤੇ ਮੁੜ ਸਵਾਲ ਖੜ੍ਹੇ ਕੀਤੇ ਹਨ।
ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ।
ਬਰਤਾਨੀਆ ਦੀ ਸਿੱਖ ਸੰਗਤ ਲਈ ਇੱਕ ਵੱਡੀ ਜਿੱਤ ਵਜੋਂ, ਕਰਾਊਨ ਕੋਰਟ ਨੇ 28 ਜਨਵਰੀ 2026 ਨੂੰ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਤਿੰਨ ਸਿੰਘਾਂ ਨੂੰ ਬਰੀ ਕਰ ਦਿੱਤਾ ਹੈ, ਜਿਨ੍ਹਾਂ 'ਤੇ ਇੱਕ ਹਿੰਦੂ ਮੰਦਰ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲਿਜਾਣ ਦੇ ਦੋਸ਼ ਲੱਗੇ ਸਨ। ਅਦਾਲਤ ਨੇ ਤਿੰਨਾਂ ਵਿਅਕਤੀਆਂ ਨੂੰ 'ਬੇਕਸੂਰ' ਕਰਾਰ ਦਿੱਤਾ ਹੈ।
ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ, ਜਿਨ੍ਹਾਂ ਵਿੱਚ ਐਡਮਿੰਟਨ (ਅਲਬਰਟਾ) ਅਤੇ ਬਰੈਂਪਟਨ (ਓਨਟਾਰੀਓ) ਸ਼ਾਮਲ ਹਨ, ਨੇ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ 4 ਫਰਵਰੀ, 2026 ਨੂੰ "ਸਾਕਾ ਨਕੋਦਰ ਦਿਹਾੜੇ" ਵਜੋਂ ਸਰਕਾਰੀ ਤੌਰ 'ਤੇ ਮਾਨਤਾ ਦਿੱਤੀ ਹੈ। ਇਹ ਐਲਾਨ ਸਿੱਖ ਫੈਡਰੇਸ਼ਨ (ਕੈਨੇਡਾ) ਅਤੇ ਸਾਕਾ ਨਕੋਦਰ ਦੇ ਸ਼ਹੀਦ ਪਰਿਵਾਰਾਂ ਦੇ ਲੰਬੇ ਸੰਘਰਸ਼ ਅਤੇ ਸਹਿਯੋਗ ਦਾ ਨਤੀਜਾ ਹੈ।
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ ਕਰਨ ਪਟਿਆਲਾ ਹਾਊਸ ਕੋਰਟ ਕੰ ਪਲੈਕਸ ਗਏ ਸਨ। ਜਿਸ ਪਿੱਛੋਂ ਜਦੋਂ ਉਹ ਉਹਨਾਂ ਨਾਲ ਮੁਲਾਕਾਤ ਕਰਨ ਤਿਹਾੜ ਜੇਲ ਵਿੱਚ ਗਏ ਤਾਂ ਤਿਹਾੜ ਜੇਲ ਦੇ ਅਧਿਕਾਰੀਆਂ ਨੇ ਐਡਵੋਕੇਟ ਵਕੀਲ ਜਸਪਾਲ ਸਿੰਘ ਮੰਝਪੁਰ ਦੀ ਕਿਰਪਾਨ 'ਤੇ ਇਤਰਾਜ ਜਤਾਉਂਦਿਆਂ ਬੰਦੀ ਸਿੱਖਾਂ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ।
ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਸਿੱਖ ਕੌਮ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਇਸ ਦੇ ਨਾਲ-ਨਾਲ ਹੀ ਸਮੇਂ-ਸਮੇਂ ਉੱਤੇ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ, ਸ੍ਰੀ ਚਮਕੌਰ ਸਾਹਿਬ, ਸ੍ਰੀ ਫ਼ਤਹਿਗੜ੍ਹ ਸਾਹਿਬ, ਸੁਲਤਾਨਪੁਰ ਲੋਧੀ, ਸ੍ਰੀ ਤਰਨ ਤਾਰਨ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦੀ ਮੰਗ ਉੱਠਦੀ ਰਹੀ।
ਬੀਤੇ ਦਿਨੀਂ ਯੂਟਿਊਬ ਨੇ 19 ਨਵੰਬਰ 2025 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਵਾਲੇ ਚੈਨਲ “SGPC, Sri Amritsar” (@sgpcsriamritsar) ਤੇ ਇੱਕ ਹਫ਼ਤੇ ਲਈ ਰੋਕ ਲਾ ਦਿੱਤੀ ਹੈ। ਇਹ ਕਾਰਵਾਈ ਰੋਜ਼ਾਨਾ ਰਹਿਰਾਸ ਸਾਹਿਬ ਦੀ ਲਾਈਵ ਪ੍ਰਸਾਰਣ ਦੌਰਾਨ ਕੀਤੀ ਗਈ ਹੈ।
ਜੰਮੂ ਦੇ ਸਾਂਬਾ ਜਿਲ੍ਹੇ ਦੀ ਵਿਜੇਪੁਰ ਤਹਿਸੀਲ ਵਿੱਚ ਪੈਂਦੇ ਪਿੰਡ ਕੌਲਪੁਰ ਵਿਖੇ ਅੱਜ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪ ਸਾਹਿਬਾਨ ਦੀ ਅੱਗ ਲਗਾ ਕੇ ਬੇਅਦਬੀ ਕੀਤੀ ਗਈ। ਇਹ ਘਟਨਾ 7-8 ਅਕਤੂਬਰ ਦਰਮਿਆਨੀ ਰਾਤ ਨੂੰ ਕਰੀਬ 1 ਵਜੇ ਵਾਪਰੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।