ਵਿਦਿਆਰਥੀ ਜਥੇਬੰਦੀ ਸੱਥ ਵੱਲੋਂ "ਰਾਜ ਦਾ ਸਿੱਖ ਸੰਕਲਪ" ਵਿਸ਼ੇ ਉੱਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਥਿਤ ਗੁਰਦੁਆਰਾ ਮੁਕਤਸਰ ਸਾਹਿਬ ਵਿਖੇ ਇਹ ਵਿਚਾਰ ਗੋਸ਼ਟੀ ਕਰਵਾਈ ਗਈ।
ਪੀ.ਟੀ.ਸੀ. ਦੇ ਜਿਸ ਚੈਨਲ ਉੱਤੇ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਦਾ ਪ੍ਰਸਾਰਣ ਹੁੰਦਾ ਹੈ ਉਸ ਚੈਨਲ ਉੱਤੇ ਬਾਅਦ ਵਿਚ ਗੁਰਮਤਿ ਜੀਵਨ ਜੁਗਤ ਦੇ ਉਲਟ ਜਾ ਕੇ ਪੰਜਾਂ ਵਿਕਾਰਾਂ ਨੂੰ ਭੜਕਾਉਣ ਵਾਲੇ ਗੀਤ ਨਾਚ ਦਿਖਾਏ ਜਾਂਦੇ ਹਨ ਇਸ ਲਈ ਪੀ.ਟੀ.ਸੀ ਤੋਂ ਗੁਰਬਾਣੀ ਦਾ ਪ੍ਰਸਾਰਣ ਬੰਦ ਕੀਤਾ ਜਾਵੇ।
ਜੀ. ਨੈਕਸਟ ਮੀਡੀਆ ਪ੍ਰਾਈਵੇਟ ਲਿਮਿਟਿਡ’ ਅਤੇ ‘ਪੀ.ਟੀ.ਸੀ. ਪੰਜਾਬੀ’ ਵਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਚੱਲਦੇ ਗੁਰਬਾਣੀ ਦੇ ਪਰਵਾਹ- ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁਖਵਾਕ (ਹੁਕਮਨਾਮਾ ਸਾਹਿਬ) ਉੱਤੇ ਆਪਣੀ ਅਜਾਰੇਦਾਰੀ ਦਰਸਾਉਣਾ ਸਰਾਸਰ ਗਲਤ ਅਤੇ ਨਾ ਪ੍ਰਵਾਣਯੋਗ ਕਾਰਵਾਈ ਹੈ।
ਉੱਘੇ ਸਿੱਖ ਚਿੰਤਕ ਡਾ. ਗੁਰਭਗਤ ਸਿੰਘ ਨਾਲ ਕੀਤੀ ਗਈ ਇਹ ਖੁੱਲੀ ਗੱਲਬਾਤ ਜੂਨ 2011 ਵਿੱਚ ਦੋ ਦਿਨਾਂ ਦੌਰਾਨ ਭਰੀ ਗਈ ਸੀ।
ਓਨਟਾਰੀਓ ਦੀਆਂ ਸਿੱਖ ਸੰਗਤਾਂ ਅਤੇ ਓਨਟਾਰੀਓ ਗੁਰਦੁਆਰਾ ਕਮੇਟੀਆਂ ਵੱਲੋਂ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਮਨਾਉਂਦਿਆਂ ਅਕਤੂਬਰ ਅਤੇ ਨਵੰਬਰ 2019 ਵਿਚ ਵੱਖ-ਵੱਖ ਵਿਚਾਰਕਾਂ ਅਤੇ ਵਿਦਵਾਨਾਂ ਦੇ ਵੱਖ-ਵੱਖ ਵਿਸ਼ਿਆਂ ਉੱਤੇ ਵਖਿਆਨਾਂ ਦੀ ਲੜੀ ਚਲਾਈ।
ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਬੋਲਦੀ ਕਿਤਾਬ 'ਖਾਲਸਾ ਰਾਜ ਦੇ ਉਸਰਈਏ' ਜਾਰੀ ਕਰ ਦਿੱਤੀ ਗਈ ਹੈ।
ਗੁਰੂ ਨਾਨਕ ਇੰਜੀਨੀਅਰਿੰਗ ਕਾਲਜ (ਲੁਧਿਆਣਾ) ਦੀ ਸੱਭਿਆਚਾਰਕ ਸੱਥ ਵੱਲੋਂ ਅਕਾਦਮਿਕ ਫੌਰਮ ਆਫ ਸਿੱਖ ਸਟੂਡੈਂਟਸ (ਚੰਡੀਗੜ੍ਹ) ਦੇ ਸਹਿਯੋਗ ਨਾਲ 'ਸਹਿਜੇ ਰਚਿਓ ਖਾਲਸਾ' ਵਿਸ਼ੇ ਉੱਤੇ ਇਕ ਵਿਚਾਰ-ਚਰਚਾ ਕਰਵਾਈ ਗਈ।
ਮੋਗੇ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਅਦਾਰਿਆਂ ਵੱਲੋਂ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ 'ਤੇ 22 ਸਤੰਬਰ 2019 ਨੂੰ ਸਾਂਝੇ ਤੌਰ ਉੱਤੇ ਇਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਪ੍ਰੋ. ਗੁਰਦਰਸ਼ਨ ਸਿੰਘ ਢਿੱਲੋਂ "ਗੁਰਮਤਿ ਅਤੇ ਸਿੱਖਾਂ ਦੀ ਅਜੋਕੀ ਹਾਲਤ" ਵਿਸ਼ੇ ਉੱਤੇ ਵਿਚਾਰ ਸਾਂਝੇ ਕੀਤੇ ਗਏ ਸਨ, ਜੋ ਕਿ ਸਿੱਖ ਸਿਆਸਤ ਦੇ ਸਰੋਤਿਆਂ ਤੇ ਦਰਸ਼ਕਾਂ ਦੀ ਜਾਣਕਾਰੀ ਲਈ ਅਸੀਂ ਇੱਥੇ ਮੁੜ ਸਾਂਝੇ ਕਰ ਰਹੇ ਹਾਂ।
ਵਿਚਾਰ ਮੰਚ ਸੰਵਾਦ ਵੱਲੋਂ 29 ਸਤੰਬਰ 2019 ਨੂੰ ਗੁਰਦੁਆਰਾ ਗੜ੍ਹੀ ਸਾਹਿਬ (ਚਮਕੌਰ ਸਾਹਿਬ, ਜਿਲ੍ਹਾ ਰੋਪੜ) ਵਿਖੇ ਸਿੱਖ ਸੱਭਿਆਚਾਰ ਵਿਸ਼ੇ ਉੱਤੇ ਵਖਿਆਨ ਕਰਵਾਏ ਗਏ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ (ਫਤਹਿਗੜ੍ਹ ਸਾਹਿਬ) ਦੇ ਪੰਜਾਬੀ ਮਹਿਕਮੇਂ ਦੇ ਮੁਖੀ ਡਾ. ਸਿਕੰਦਰ ਸਿੰਘ ਨੇ "ਧਰਮ ਦਾ ਸੰਸਥਾਈ ਰੂਪ: ਗੁਰਮਤਿ ਅਨੁਸਾਰ" ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਜੋ ਕਿ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਇੱਥੇ ਮੁੜ ਸਾਂਝੇ ਕੀਤੇ ਜਾ ਰਹੇ ਹਨ।
ਸਿੱਖ ਯੂਥ ਆਫ ਪੰਜਾਬ ਵੱਲੋਂ ਹੁਸ਼ਿਆਰਪੁਰ ਵਿਖੇ 3 ਅਗਸਤ, 2019 ਨੂੰ ਕਰਵਾਈ ਗਈ ਇਕ ਵਿਚਾਰ-ਚਰਚਾ ਵਿਚ ਇਸ ਜਥੇਬੰਦੀ ਦੇ ਮੁਖੀ ਸ. ਪਰਮਜੀਤ ਸਿੰਘ ਮੰਡ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਦੇ ਪੰਜਾਬ ਦੀ ਆਰਥਿਕਤਾ ਉੱਤੇ ਪੈ ਰਹੇ ਅਸਰ ਅਤੇ ਦਰਿਆਈ ਪਾਣੀਆਂ ਦੀ ਵਰਤੋਂ ਪੰਜਾਬ ਵਿਚ ਹੀ ਕਰਨ ਨਾਲ ਪੰਜਾਬ ਨੂੰ ਹੋਣ ਵਾਲੇ ਆਰਥਿਕ ਫਾਇਦਿਆਂ ਬਾਰੇ ਅੰਕੜਿਆਂ ਸਹਿਤ ਜਾਣਕਾਰੀ ਭਰਪੂਰ ਤਕਰੀਰ ਕੀਤੀ ਸੀ।
« Previous Page — Next Page »