ਅੱਜ ਸ਼ਾਮ ਤੋਂ ਆਨ ਲਾਈਨ ਮੀਡੀਆ ਦੇ ਕੁਝ ਹਿੱਸਿਆਂ ਵਲੋਂ ਲੁਧਿਆਣਾ ਦੇ ਡੇਰਾ ਪ੍ਰੇਮੀਆਂ ਦੇ ਕਤਲ ਦੀ ਜ਼ਿੰਮੇਵਾਰੀ ਨਾਲ ਸਬੰਧਤ ਖ਼ਬਰਾਂ ਛਪੀਆਂ ਹਨ। ਖ਼ਬਰਾਂ 'ਚ ਕਿਹਾ ਗਿਆ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਇਹ ਜ਼ਿੰਮੇਵਾਰੀ ਲਈ ਹੈ। ਰਿਪੋਰਟਾਂ 'ਚ ਕਿਹਾ ਗਿਆ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਸਬੀਰ ਸਿੰਘ ਨਾਂ ਦੇ ਸ਼ਖਸ ਨੇ ਇਨ੍ਹਾਂ ਕਤਲਾਂ ਦੀ ਜ਼ਿੰਮੇਵਾਰੀ ਲਈ ਹੈ। ਇਹ ਰਿਪੋਰਟਾਂ ਬਹੁਤ ਹੀ ਸ਼ੱਕੀ ਹਨ ਕਿਉਂਕਿ ਹਾਲ ਦੇ ਦਿਨਾਂ 'ਚ ਸਿੱਖ ਸਟੂਡੈਂਟਸ ਫੈਡਰੇਸ਼ਨ 'ਚ ਜਸਬੀਰ ਸਿੰਘ ਨਾਂ ਦਾ ਕੋਈ ਵੀ ਆਗੂ ਖ਼ਬਰਾਂ 'ਚ ਨਹੀਂ ਹੈ।
ਸਾਕਾ ਨਕੋਦਰ ਦੇ ਸ਼ਹੀਦਾਂ ਦੀ 31ਵੀਂ ਬਰਸੀ ਮੌਕੇ ਅਮੈਰਕਿਨ ਗੁਰਦਵਾਰਾ ਪ੍ਰਬੰਧਿਕ ਕਮੇਟੀ ਵਲੋਂ "ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖ ਪ੍ਰਤੀਕਰਮ 1986 -2017" ਵਿਸ਼ੇ 'ਤੇ ਸੈਮੀਨਾਰ 4 ਫਰਵਰੀ 2017 ਦਿਨ ਸ਼ਨੀਵਾਰ ਨੂੰ ਸ਼ਾਮੀ 4 ਵਜੇ ਤੋਂ 6 ਵਜੇ ਤੱਕ ਗੁਰਦਵਾਰਾ ਸਿੰਘ ਸਭ ਬੇ-ਏਰੀਆ ਮਿਲਪੀਟਸ, ਕੈਲੀਫੋਰਨੀਆ ਵਿਖੇ ਕਰਵਾਇਆ ਜਾ ਰਿਹਾ ਹੈ। ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਜੀ ਦੇ ਮਾਤਾ ਬਲਦੀਪ ਕੌਰ ਅਤੇ ਬਾਪੂ ਬਲਦੇਵ ਸਿੰਘ ਜੀ ਖਾਸ ਤੌਰ 'ਤੇ ਇਸ ਸੈਮੀਨਾਰ ਵਿੱਚ ਸ਼ਾਮਿਲ ਹੋਣਗੇ।
ਅੱਜ ਤੋਂ ਇਕੱਤੀ ਸਾਲ ਪਹਿਲਾਂ ਅੱਜ ਦੇ ਦਿਨ (4 ਫਰਵਰੀ 1986) ਪੰਜਾਬ ਪੁਲਿਸ ਅਤੇ ਭਾਰਤੀ ਸੁਰੱਖਿਆਂ ਬਲਾਂ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਸਬੰਧਿਤ ਚਾਰ ਨਿਹੱਥੇ ਗੁਰਸਿੱਖ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਸਾਰੇ ਨੌਜਵਾਨ ਸਿੱਖ ਸੰਗਤ ਸਮੇਤ ਸ਼ਾਂਤਮਈ ਰੋਸ ਮਾਰਚ ਵਿਚ ਸ਼ਾਮਿਲ ਸਨ। ਇਹ ਇਕੱਤਰਤਾ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਸੀ।
ਸਿੱਖ ਕੌਮ ਦੀ ਅਜ਼ਾਦੀ ਲੲੀ ਅਰੰਭੇ ਸੰਘਰਸ਼ ਦੌਰਾਨ ਸ਼ਹੀਦ ਭਾਈ ਗੁਰਜੀਤ ਸਿੰਘ ਝੋਕ ਹਰੀਹਰ ਦੀ ਅਗਵਾੲੀ ਵਿੱਚ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਖ਼ਾਲਸਾ ਕਾਲਜ ਯੂਨਿਟ ਦੇ ਪ੍ਰਧਾਨ ਰਹੇ ਸ਼ਹੀਦ ਭਾਈ ਗੁਰਸਾਹਿਬ ਸਿੰਘ ਮੰਡਿਆਲਾ ੳੁਰਫ ਭਾਈ ਇੰਦਰਪਾਲ ਸਿੰਘ ਖ਼ਾਲਸਾ ਦਾ 26ਵਾਂ ਸ਼ਹੀਦੀ ਦਿਹਾੜਾ ਪਿੰਡ ਮੰਡਿਆਲਾ ਵਿਖੇ ਮਨਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੀ ਸਮਾਪਤੀ ਤੋਂ ਉਪਰੰਤ ਦੀਵਾਨ ਸਜਾਏ ਗਏ। ਇਸ ਮੌਕੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾੲੀ ਬਲਵੰਤ ਸਿੰਘ ਗੋਪਾਲਾ ਨੇ ਸਟੇਜ ਸੰਚਾਲਕ ਦੀ ਅਹਿਮ ਭੂਮਿਕਾ ਨਿਭਾਈ। ਰਾਗੀਆਂ, ਕਵੀਸ਼ਰਾਂ ਅਤੇ ਕਥਾਵਾਚਕਾਂ ਨੇ ਹਰ ਜਸ ਅਤੇ ਸਿੱਖ ਇਤਿਹਾਸ ਸ੍ਰਵਣ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਜੁਲਾਈ 2008 ਵਿਚ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਪੰਜਾਬ ਦੇ ਪਾਣੀਆਂ ਦੀ ਸਮੱਸਿਆ, ਦਰਿਆਈ ਪਾਣੀਆਂ ਅਤੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਇਕ ਕਿਤਾਬਚਾ ਜਾਰੀ ਕੀਤਾ ਗਿਆ ਸੀ। ਹੁਣ ਜਦੋਂ ਐਸ.ਵਾਈ.ਐਲ. ਦਾ ਮੁੱਦਾ ਫੇਰ ਚਰਚਾ ਵਿਚ ਹੈ ਤਾਂ ਪਾਠਕਾਂ ਲਈ ਇਸ ਨੂੰ ਪੇਸ਼ ਕਰ ਰਹੇ ਹਾਂ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਸਿੱਖ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਸ਼ਹੀਦੀ ਨੂੰ ਸਮਰਪਤ ਸਮਾਗਮ 5 ਅਕਤੂਬਰ ਨੂੰ ਯੂਨੀਵਰਸਿਟੀ ਕੈਂਪਸ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ।
ਫਿਲਮ ਨਾਨਕਸ਼ਾਹ ਫਕੀਰ ਦੇ ਨਿਰਮਾਤਾਵਾਂ ਨੇ ਕਿਹਾ ਕਿ ਉਨ੍ਹਾਂ ਨੇ ਫਿਲਮ ਵਿੱਚ ਗੁਰੂ ਨਾਨਕ ਸਾਹਿਬ ਨੂੰ ਕੰਪਿਊਟਰ ਤਕਨੀਕ ਰਾਹੀਂ ਫਿਲਮਾਇਆ ਹੈ ਅਤੇ ਕਿਸੇ ਅਦਾਕਾਰ ਨੇ ਗੁਰੂ ਸਾਹਿਬ ਜੀ ਦੀ ਭੂਮਿਕਾ ਨਹੀਂ ਨਿਭਾਈ ਅਤੇ ਇਸ ਤਰਾਂ ਉਨ੍ਹਾਂ ਨੇ ਇਸ ਫਿਲਮ ਵਿੱਚ ਸਿੱਖ ਸਿਧਾਂਤ/ਪ੍ਰੰਪਰਾ ਦੀ ਕੋਈ ਉਲੰਘਣਾ ਨਹੀਂ ਕੀਤੀ।
ਪਟਿਆਲਾ (14 ਜੁਲਾਈ, 2012): ਪਾਣੀ ਵਸੀਲਿਆਂ ਬਾਰੇ ਕੇਂਦਰੀ ਮੰਤਰੀ ਪਵਨ ਬਾਂਸਲ ਦੇ ਉਸ ਬਿਆਨ ਉੱਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਕਰੜੀ ਵਿਰੋਧਤਾ ਜਤਾਈ ਹੈ ਜਿਸ ਰਾਹੀਂ ਇਹ ਸੁਝਾਇਆ ਗਿਆ ਹੈ ਕਿ ਪਾਣੀ ਤੇ ਇਸ ਨਾਲ ਸੰਬੰਧਤ ਮਾਮਲਿਆਂ ਨੂੰ “ਸੂਬਿਆਂ ਦੀ ਸੂਚੀ” ਵਿਚੋਂ ਕੱਢ ਕੇ “ਸਾਂਝੀ ਸੂਚੀ” ਵਿਚ ਸ਼ਾਮਿਲ ਕਰ ਦੇਣਾ ਚਾਹੀਦਾ ਹੈ। ਕੇਂਦਰੀ ਮੰਤਰੀ ਨੇ ਆਪਣੇ ਬਿਆਨ ਵਿਚ ਪਾਣੀਆਂ ਉੱਤੇ ਕੇਂਦਰ ਦਾ ਕਬਜ਼ਾ ਜਮਾਉਣ ਲਈ ਸੰਵਿਧਾਨ ਨੂੰ ਵੀ ਬਦਲ ਦੇਣ ਦੀ ਗੱਲ ਕਹੀ ਹੈ।
ਸ਼੍ਰੀ ਅੰਮ੍ਰਿਤਸਰ, ਪੰਜਾਬ (20 ਮਈ 2012): ਜਿਥੇ ਅੱਜ ਜੂਨ 1984 ਵਿਚ ਸ਼ਹੀਦ ਹੋਏ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਵਾਲੇ, ਸ਼ਹੀਦ ਭਾਈ ਅਮਰੀਕ ਸਿੰਘ ਸਾਬਕਾ ਪ੍ਰਧਾਨ ਏ ਆਈ ਐਸ ਐਸ ਐਫ, ਸ਼ਹੀਦ ਜਨਰਲ ਸੁਬੇਗ ਸਿੰਘ ਤੇ ਅਨੇਕਾਂ ਹੋਰ ਸ਼ਹੀਦ ਸਿੰਘਾਂ ਦੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ ਗਿਆ ਉਥੇ ਹੀ ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਤੇ ਮਨੁੱਖੀ ਅਧਿਕਾਰ ਸੰਸਥਾ ਸਿਖਸ ਫਾਰ ਜਸਟਿਸ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਤੇ ਹਦਾਇਤਾਂ ਤਹਿਤ ਸਯੰਕਤ ਰਾਸ਼ਟਰ ਅੱਗੇ ਦਾਇਰ ਕੀਤੀ ਜਾਣ ਵਾਲੀ ਨਸਲਕੁਸ਼ੀ ਪਟੀਸ਼ਨ ਦੇ ਸਮਰਥਨ ਵਿਚ ਦਸ ਲੱਖ ਦਸਤਖਤ ਇਕੱਠੇ ਕਰਨ ਲਈ ‘1984 ਹਾਂ ਨਸਲਕੁਸ਼ੀ ਹੈ’ ਲਹਿਰ ਦੀ ਸ਼ੁਰੂਆਤ ਕੀਤੀ ਹੈ।
ਆਨੰਦ ਕਾਰਜ ਕਾਨੂੰਨ ਬਾਰੇ "ਸਿੱਖ ਆਗੂਆਂ" ਤੇ ਖਾਸ ਕਰ "ਵਿਦੇਸ਼ੀ ਸਿੱਖ ਨੁਮਾਇੰਦਿਆਂ" ਵੱਲੋਂ ਅਖਬਾਰਾਂ ਵਿਚ ਇਸ ਗੱਲ ਉੱਤੇ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਕਿ ਭਾਰਤ ਸਰਕਾਰ ਨੇ ਇਸ ਮਸਲੇ ਬਾਰੇ ਸਿੱਖਾਂ ਦੀ ਚਿਰਾਂ ਤੋਂ ਲਮਕਦੀ ਆ ਰਹੀ ਮੰਗ ਪੂਰੀ ਕਰ ਦਿੱਤੀ ਹੈ। ਹਾਲ ਵਿਚ ਹੀ ਕੁਝ ਅਖਬਾਰਾਂ ਵਿਚ ਵੀ ਅਜਿਹੀ ਹੀ ਜਾਣਕਾਰੀ ਦਿੰਦੇ ਲੇਖ ਪ੍ਰਕਾਸ਼ਤ ਹੋਏ ਹਨ। ਇਸ ਤੋਂ ਪਹਿਲਾਂ ਵੀ ਸਿੱਖ ਮਸਲਿਆਂ ਦੇ ਬਾਰੇ ਵਿਚ ਅਜਿਹੀ ਜਾਣਕਾਰੀ ਆਉਂਦੀ ਰਹੀ ਹੈ ਜੋ ਬਾਅਦ ਵਿਚ ਸਹੀ ਸਬਤ ਨਹੀਂ ਹੋ ਸਕੀ। ਇਸ ਦੀ ਸਭ ਤੋਂ ਢੁਕਵੀਂ ਮਿਸਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਬਾਦਲ-ਭਾਜਪਾ ਗਠਜੋੜ ਦੀ ਮਦਦ ਨਾਲ ਪਾਸ ਕੀਤਾ ਗਿਆ "ਪੰਜਾਬ ਸਮਝੌਤਿਆਂ ਦਾ ਖਾਤਮਾ ਕਾਨੂੰਨ, 2004" ਹੈ। ਸਰਕਾਰੀ ਤੇ ਗੈਰ-ਸਰਕਾਰੀ ਹਲਕਿਆਂ ਸਮੇਤ ਵੱਖ-ਵੱਖ ਮੀਡੀਆ ਹਲਕਿਆਂ ਨੇ ਵੀ ਇਸ ਕਾਨੂੰਨ ਨੂੰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੁੱਟਿਆ ਗਿਆ ਵੱਡਾ ਇਤਿਹਾਸਕ ਕਦਮ ਪ੍ਰਚਾਰਿਆ। ਅੱਜ ਵੀ ਇਸ ਬਾਰੇ ਆਮ ਪ੍ਰਭਾਵ ਇਹੀ ਹੈ ਕਿ ਇਹ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਲਿਆ ਗਿਆ ਬਹੁਤ ਵੱਡਾ ਇਤਿਹਾਸਕ ਕਦਮ ਸੀ ਜਦਕਿ ਹਕੀਕਤ ਇਹ ਹੈ ਕਿ ਇਸ ਕਾਨੂੰਨ ਦੀ ਧਾਰਾ 5 ਰਾਹੀਂ ਪੰਜਾਬ ਦਾ ਜੋ ਦਰਿਆਈ ਪਾਣੀ ਹਰਿਆਣਾ, ਰਾਜਸਥਾਨ ਅਤੇ ਦਿੱਲੀ ਨੂੰ ਗੈਰਕਾਨੂੰਨੀ ਤਰੀਕੇ ਨਾਲ ਦਿੱਤਾ ਜਾ ਰਿਹਾ ਸੀ ਉਸ ਉੱਤੇ ਪੰਜਾਬ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਕਾਨੂੰਨੀ ਮੋਹਰ ਲਾ ਦਿੱਤੀ ਹੈ। ਇੰਝ ਇਹ ਕਾਨੂੰਨ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਵਿਚ ਪੰਜਾਬ ਦੇ ਹਿੱਤਾਂ ਉੱਤੇ ਹੋਇਆਂ ਸਭ ਤੋਂ ਵੱਡਾ ਹਮਲਾ ਹੈ। ਸੋ, ਆਨੰਦ ਕਾਰਜ ਕਾਨੂੰਨ ਦੇ ਮਾਮਲੇ ਵਿਚ ਪੈਦਾ ਕੀਤੀ ਜਾ ਰਹੀ ਆਮ ਧਾਰਨਾ ਦਾ ਪਾਜ ਉਘੇੜਦੀ ਤੇ ਇਸ ਮਸਲੇ ਦੇ ਪਿਛੋਕੜ, ਮੌਜੂਦਾ ਹਾਲਤ ਤੇ ਗੰਭੀਰਤਾ ਉੱਤੇ ਬਾਰੇ ਤੱਥ ਅਧਾਰਤ ਜਾਣਕਾਰੀ ਪੇਸ਼ ਕਰਦੀ ਤੇ ਹੱਲ ਸੁਝਾਂਉਂਦੀ ਹੇਠਲੀ ਲਿਖਤ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਗਾਜ਼ੀ ਵੱਲੋਂ "ਸਿੱਖ ਸਿਆਸਤ" ਨੂੰ ਭੇਜੀ ਗਈ ਹੈ ਜੋ ਪਾਠਕਾਂ ਦੀ ਜਾਣਕਾਰੀ ਲਈ ਇਥੇ ਸਾਂਝੀ ਕੀਤੀ ਜਾ ਰਹੀ ਹੈ: ਸੰਪਾਦਕ।
Next Page »